CM Meeting on NHAI Project: ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਚੱਲ ਰਹੇ NHAI ਪ੍ਰੋਜੈਕਟ ਸਬੰਧੀ ਅੱਜ ਕਰਨਗੇ ਮੀਟਿੰਗ
Advertisement
Article Detail0/zeephh/zeephh2404864

CM Meeting on NHAI Project: ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਚੱਲ ਰਹੇ NHAI ਪ੍ਰੋਜੈਕਟ ਸਬੰਧੀ ਅੱਜ ਕਰਨਗੇ ਮੀਟਿੰਗ

CM Meeting on NHAI Project: ਇਸ ਮੀਟਿੰਗ ਵਿੱਚ ਲੋਕ ਨਿਰਮਾਣ ਮੰਤਰੀ, ਮੁੱਖ ਸਕੱਤਰ ਪੰਜਾਬ, ਮਾਲ ਅਤੇ ਮੁੜ ਵਸੇਬਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ, ਬਿਜਲੀ ਵਿਭਾਗ ਦੇ ਸਕੱਤਰ, ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਸਕੱਤਰ ਅਤੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।

 

CM Meeting on NHAI Project: ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਚੱਲ ਰਹੇ NHAI ਪ੍ਰੋਜੈਕਟ ਸਬੰਧੀ ਅੱਜ ਕਰਨਗੇ ਮੀਟਿੰਗ

CM Meeting on NHAI Project: ਸੂਬੇ ਵਿੱਚ ਚੱਲ ਰਹੇ NHAI ਪ੍ਰੋਜੈਕਟ ਇਸ ਵੇਲੇ ਸੁਰਖ਼ੀਆਂ ਵਿੱਚ ਹਨ। ਬੀਤੇ ਦਿਨੀਂ ਪ੍ਰਧਾਨ ਮੰਤਰੀ ਵੱਲੋਂ ਵੀ ਦੇਸ਼ ਵਿੱਚ ਚੱਲ ਰਹੇ ਸੱਤ ਵੱਡੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ NHAI ਪ੍ਰੋਜੈਕਟ ਸਬੰਧੀ ਸਬੂੇ ਦੇ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਲੋਕ ਨਿਰਮਾਣ ਮੰਤਰੀ, ਮੁੱਖ ਸਕੱਤਰ ਪੰਜਾਬ, ਮਾਲ ਅਤੇ ਮੁੜ ਵਸੇਬਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ, ਬਿਜਲੀ ਵਿਭਾਗ ਦੇ ਸਕੱਤਰ, ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਸਕੱਤਰ ਅਤੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।

ਦੱਸਦਈਏ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਦੀ ਇਨ੍ਹਾਂ ਪ੍ਰੋਜੈਕਟਾਂ ਨੂੰ ਲੈ ਕੇ ਹੋਈ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਜਾਂ ਰਾਜ ਪੱਧਰ 'ਤੇ ਸਰਕਾਰ ਦੇ ਹਰੇਕ ਅਧਿਕਾਰੀ ਨੂੰ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪ੍ਰੋਜੈਕਟਾਂ ਵਿੱਚ ਦੇਰੀ ਨਾ ਸਿਰਫ਼ ਲਾਗਤਾਂ ਨੂੰ ਵਧਾਉਂਦੀ ਹੈ, ਸਗੋਂ ਲੋਕਾਂ ਨੂੰ ਪ੍ਰੋਜੈਕਟ ਦੇ ਸੰਭਾਵਿਤ ਲਾਭਾਂ ਤੋਂ ਵੀ ਵਾਂਝਾ ਕਰ ਦਿੰਦੀ ਹੈ। ਉਨ੍ਹਾਂ ਨੇ ‘ਪ੍ਰਗਤੀ’ ਦੇ 44ਵੇਂ ਸੰਸਕਰਨ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

Trending news