CM Meeting on NHAI Project: ਸੂਬੇ ਵਿੱਚ ਚੱਲ ਰਹੇ NHAI ਪ੍ਰੋਜੈਕਟ ਇਸ ਵੇਲੇ ਸੁਰਖ਼ੀਆਂ ਵਿੱਚ ਹਨ। ਬੀਤੇ ਦਿਨੀਂ ਪ੍ਰਧਾਨ ਮੰਤਰੀ ਵੱਲੋਂ ਵੀ ਦੇਸ਼ ਵਿੱਚ ਚੱਲ ਰਹੇ ਸੱਤ ਵੱਡੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ NHAI ਪ੍ਰੋਜੈਕਟ ਸਬੰਧੀ ਸਬੂੇ ਦੇ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਲੋਕ ਨਿਰਮਾਣ ਮੰਤਰੀ, ਮੁੱਖ ਸਕੱਤਰ ਪੰਜਾਬ, ਮਾਲ ਅਤੇ ਮੁੜ ਵਸੇਬਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ, ਬਿਜਲੀ ਵਿਭਾਗ ਦੇ ਸਕੱਤਰ, ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਸਕੱਤਰ ਅਤੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।


COMMERCIAL BREAK
SCROLL TO CONTINUE READING

ਦੱਸਦਈਏ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਦੀ ਇਨ੍ਹਾਂ ਪ੍ਰੋਜੈਕਟਾਂ ਨੂੰ ਲੈ ਕੇ ਹੋਈ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਜਾਂ ਰਾਜ ਪੱਧਰ 'ਤੇ ਸਰਕਾਰ ਦੇ ਹਰੇਕ ਅਧਿਕਾਰੀ ਨੂੰ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪ੍ਰੋਜੈਕਟਾਂ ਵਿੱਚ ਦੇਰੀ ਨਾ ਸਿਰਫ਼ ਲਾਗਤਾਂ ਨੂੰ ਵਧਾਉਂਦੀ ਹੈ, ਸਗੋਂ ਲੋਕਾਂ ਨੂੰ ਪ੍ਰੋਜੈਕਟ ਦੇ ਸੰਭਾਵਿਤ ਲਾਭਾਂ ਤੋਂ ਵੀ ਵਾਂਝਾ ਕਰ ਦਿੰਦੀ ਹੈ। ਉਨ੍ਹਾਂ ਨੇ ‘ਪ੍ਰਗਤੀ’ ਦੇ 44ਵੇਂ ਸੰਸਕਰਨ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।