ਪਿਛਲੇ ਸਾਲ ਕਿਸਾਨੀ ਅੰਦੋਲਨ ਦੌਰਾਨ ਲਾਲ ਕਿਲ੍ਹ੍ਵੇ 'ਚ ਹੋਈ ਹਿੰਸਾ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਵੀਡਿਉ ਸਾਹਮਣੇ ਆਈ। ਜਿਸਨੂੰ ਲੈ ਕੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਸਫਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਕਿਸਾਨ ਦੇ ਪੁੱਤ ਹਨ ਤੇ ਸੰਘਰਸ਼ 'ਚ ਹਿੱਸਾ ਲੈਣ ਗਏ ਸੀ। ਉਨ੍ਹਾਂ ਵੱਲੋਂ ਉੱਥੇ ਕੁਝ ਵੀ ਗਲਤ ਨਹੀਂ ਕੀਤਾ ਗਿਆ।
Trending Photos
ਚੰਡੀਗੜ੍ਹ- ਪਿਛਲੇ ਸਾਲ ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹਿੰਸਾ ਹੋਈ ਸੀ। ਜਿਸਨੂੰ ਲੈ ਕੇ ਦੇਸ਼ ਭਰ ‘ਚ ਬਹੁਤ ਵਿਵਾਦ ਹੋਇਆ ਸੀ। ਕੁਝ ਦਿਨ ਪਹਿਲਾ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲਾਲ ਕਿਲ੍ਹਾ ਹਿੰਸਾ ਦੀ ਇੱਕ ਵੀਡਿਉ ਜਾਰੀ ਕੀਤੀ ਸੀ। ਜਿਸ ਵਿੱਚ ਹਿੰਸਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਿਖਾਈ ਦੇ ਰਹੇ ਸਨ। ਖਹਿਰਾ ਨੇ ਵੀਡਿਉ ਜਾਰੀ ਕਰਕੇ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕੇ ਸਨ।
ਮੰਤਰੀ ਦੀ ਸਫਾਈ
ਵੀਡਿਉ ਨੂੰ ਲੈ ਕੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਸਫਾਈ ਦਿੱਤੀ। ਉਨ੍ਹਾਂ ਕਿਹਾ ਕਿ ਬੇਸ਼ਕ ਉਹ ਉਸ ਵੀਡਿਉ ਵਿੱਚ ਦਿਖਾਈ ਦੇ ਰਹੇ ਹਨ ਪਰ ਲਾਲ ਕਿਲ੍ਹੇ ਹੋਈ ਹਿੰਸਾ ‘ਚ ਉਨ੍ਹਾਂ ਦਾ ਕੋਈ ਹੱਥ ਨਹੀਂ ਸੀ। ਉਨ੍ਹਾਂ ਸਾਫ ਕੀਤਾ ਕਿ ਉਹ ਕਿਸਾਨ ਦੇ ਪੁੱਤ ਹਨ ਅਤੇ ਕਿਸਾਨੀ ਨਾਲ ਸਬੰਧ ਰੱਖਦੇ ਹਨ, ਇਸ ਲਈ ਕਿਸਾਨ ਹੋਣ ਨਾਤੇ ਉਹ ਸੰਘਰਸ਼ ‘ਚ ਸ਼ਾਮਲ ਹੋਣ ਗਏ ਸੀ।
ਸੁਖਪਾਲ ਖਹਿਰਾ ਨੂੰ ਦਿੱਤਾ ਜਵਾਬ
ਦੂਜੇ ਪਾਸੇ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਖਹਿਰਾ ਦੇ ਪਿਤਾ ਖੁਦ ਖਾਲਿਸਤਾਨ ਦੀ ਮੰਗ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਜਵਾਬ ਦੇਣ ਉਹ ਪੰਜਾਬ ਨਾਲ ਹਨ ਜਾਂ ਕਿਸੇ ਹੋਰ ਨਾਲ।
WATCH LIVE TV