CNG Price Hike: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਸ਼ਹਿਰਾਂ ਦੇ ਲੋਕਾਂ ਨੂੰ ਸ਼ਨੀਵਾਰ ਨੂੰ ਮਹਿੰਗਾਈ ਦਾ ਨਵਾਂ ਝਟਕਾ ਲੱਗਾ ਹੈ। ਸ਼ਨੀਵਾਰ ਤੋਂ ਕਈ ਸ਼ਹਿਰਾਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਨਾਲ ਆਮ ਲੋਕਾਂ ਦੀਆਂ ਜੇਬਾਂ 'ਤੇ ਦਬਾਅ ਵਧਦਾ ਜਾ ਰਿਹਾ ਹੈ। ਇਸ ਵਾਧੇ ਤੋਂ ਬਾਅਦ, ਹੁਣ ਰਾਜਧਾਨੀ ਨਵੀਂ ਦਿੱਲੀ ਵਿੱਚ ਸੀਐਨਜੀ 74.09 ਰੁਪਏ ਪ੍ਰਤੀ ਕਿਲੋ ਦੀ ਬਜਾਏ 75.09 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਉਪਲਬਧ ਹੋਵੇਗੀ। ਇਸ ਵਾਧੇ ਦਾ ਅਸਰ ਦਿੱਲੀ-ਐਨਸੀਆਰ ਸਮੇਤ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਦੇ ਕਈ ਸ਼ਹਿਰਾਂ ਵਿੱਚ ਸੀਐਨਜੀ ਦੀਆਂ ਪ੍ਰਚੂਨ ਕੀਮਤਾਂ ਉੱਤੇ ਪੈਣ ਵਾਲਾ ਹੈ।


COMMERCIAL BREAK
SCROLL TO CONTINUE READING

ਇੰਨਾ ਵਾਧਾ
ਅਧਿਕਾਰਤ ਬਿਆਨ ਮੁਤਾਬਕ ਸ਼ਨੀਵਾਰ ਸਵੇਰੇ 6 ਵਜੇ ਤੋਂ ਸੀਐੱਨਜੀ ਯਾਨੀ ਕੰਪਰੈੱਸਡ ਨੈਚੁਰਲ ਗੈਸ ਦੀਆਂ ਕੀਮਤਾਂ ਵਧ ਗਈਆਂ ਹਨ। ਸੀਐਨਜੀ ਦੀਆਂ ਕੀਮਤਾਂ ਵਿੱਚ 1 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਦਾ ਅਸਰ ਦਿੱਲੀ-ਐਨਸੀਆਰ ਸਮੇਤ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਦੇ ਕਈ ਸ਼ਹਿਰਾਂ ਵਿੱਚ ਸੀਐਨਜੀ ਦੀਆਂ ਪ੍ਰਚੂਨ ਕੀਮਤਾਂ ਉੱਤੇ ਪੈਣ ਵਾਲਾ ਹੈ।


ਇਹ ਵੀ ਪੜ੍ਹੋ: Ludhiana News: ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਪੁਲਿਸ ਨੇ ਦੋਵਾਂ ਨੂੰ ਕੀਤਾ ਕਾਬੂ 

ਬਿਆਨ ਮੁਤਾਬਕ ਤਾਜ਼ਾ ਵਾਧੇ ਤੋਂ ਬਾਅਦ
-ਦਿੱਲੀ ਵਿੱਚ ਸੀਐਨਜੀ ਦੀਆਂ ਪ੍ਰਚੂਨ ਕੀਮਤਾਂ ਅੱਜ ਤੋਂ 75.09 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ। ਇਸ ਤੋਂ ਪਹਿਲਾਂ ਦਿੱਲੀ ਵਿੱਚ ਸੀਐਨਜੀ 74.09 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਸੀ।
-ਦਿੱਲੀ ਦੇ ਨਾਲ ਲੱਗਦੇ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਰਗੇ ਸ਼ਹਿਰਾਂ ਵਿੱਚ ਵੀ ਅੱਜ ਤੋਂ ਸੀਐਨਜੀ ਦੀਆਂ ਕੀਮਤਾਂ ਵਿੱਚ ਇੱਕ ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਸ਼ਹਿਰਾਂ ਵਿੱਚ ਅੱਜ ਤੋਂ ਸੀਐਨਜੀ ਦੀ ਕੀਮਤ 78.70 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 79.70 ਰੁਪਏ ਪ੍ਰਤੀ ਕਿਲੋ ਹੋ ਗਈ ਹੈ।


ਗੁਰੂਗ੍ਰਾਮ ਸਮੇਤ ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਸਥਿਰ ਹਨ
ਕਈ ਸ਼ਹਿਰਾਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ। ਜੇਕਰ ਅਸੀਂ ਦਿੱਲੀ ਅਤੇ ਇਸ ਦੇ ਆਸਪਾਸ ਦੇ ਸ਼ਹਿਰਾਂ 'ਤੇ ਨਜ਼ਰ ਮਾਰੀਏ ਤਾਂ ਗੁਰੂਗ੍ਰਾਮ ਅਤੇ ਇਕ-ਦੋ ਹੋਰਨਾਂ ਨੂੰ ਛੱਡ ਕੇ ਲਗਭਗ ਸਾਰੀਆਂ ਥਾਵਾਂ 'ਤੇ ਅੱਜ ਤੋਂ CNG ਦੀਆਂ ਕੀਮਤਾਂ ਵਧ ਗਈਆਂ ਹਨ। ਗੁਰੂਗ੍ਰਾਮ ਦੇ ਮਾਮਲੇ ਵਿੱਚ ਪ੍ਰਚੂਨ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਗੁਰੂਗ੍ਰਾਮ ਤੋਂ ਇਲਾਵਾ ਕਰਨਾਲ ਅਤੇ ਕੈਥਲ ਵਿੱਚ ਵੀ ਸੀਐਨਜੀ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।