Shocking Incident in Pakistan: ਪਾਕਿਸਤਾਨ 'ਚ ਸ਼ਰਾਰਤੀ ਅਨਸਰਾਂ ਵੱਲੋਂ ਕੀਰਤਨ ਕਰ ਰਹੀ ਸੰਗਤ ਨੂੰ ਰੋਕਣ ਦੀ ਨਿਖੇਧੀ
Advertisement
Article Detail0/zeephh/zeephh1761670

Shocking Incident in Pakistan: ਪਾਕਿਸਤਾਨ 'ਚ ਸ਼ਰਾਰਤੀ ਅਨਸਰਾਂ ਵੱਲੋਂ ਕੀਰਤਨ ਕਰ ਰਹੀ ਸੰਗਤ ਨੂੰ ਰੋਕਣ ਦੀ ਨਿਖੇਧੀ

Shocking incident in Pakistan: ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਾਰਵਾਈ ਦੀ ਮੰਗ ਕੀਤੀ ਹੈ।

Shocking Incident in Pakistan: ਪਾਕਿਸਤਾਨ 'ਚ ਸ਼ਰਾਰਤੀ ਅਨਸਰਾਂ ਵੱਲੋਂ ਕੀਰਤਨ ਕਰ ਰਹੀ ਸੰਗਤ ਨੂੰ ਰੋਕਣ ਦੀ ਨਿਖੇਧੀ

Shocking incident in Pakistan: ਬੀਤੇ ਦਿਨ ਪਾਕਿਸਤਾਨ ਦੇ ਸੱਖਰ ਸ਼ਹਿਰ ਵਿੱਚ ਸ਼ਰਾਰਤੀ ਅਨਸਰਾਂ ਨੇ ਧੱਕੇ ਨਾਲ ਗੁਰਦੁਆਰਾ ਸਿੰਘ ਸਭਾ ਵਿਖੇ ਵੜ ਕੇ ਰਾਗੀ ਸਿੰਘਾਂ ਨਾਲ ਬਦਸਲੂਕੀ ਕੀਤੀ ਤੇ ਕੀਰਤਨ ਬੰਦ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ। ਕਾਬਿਲੇਗੌਰ ਹੈ ਕਿ ਮੌਕੇ ਉਤੇ ਮੌਜੂਦ ਕਈ ਸਥਾਨਕ ਸਿੱਖਾਂ ਤੇ ਹਿੰਦੂਆਂ ਨੇ ਦੋਸ਼ ਲਾਇਆ ਕਿ ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਹਵਾਲੇ ਕੀਤੇ ਬਦਮਾਸ਼ਾਂ ਨੂੰ ਜਾਂਚ ਤੇ ਪੁੱਛ ਪੜਤਾਲ ਕੀਤੇ ਬਗ਼ੈਰ ਛੱਡ ਦਿੱਤਾ।

ਸੱਖਰ ਸ਼ਹਿਰ ਵਿੱਚ ਘਟਨਾ ਵਾਪਰਨ ਮਗਰੋਂ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਅਤੇ ਮੁਲਜ਼ਮਾਂ ਨੂੰ ਫੜ ਲਿਆ। ਮੁਲਜ਼ਮ ਈਦ ਉਤੇ ਕਿਸੇ ਵੀ ਹੋਰ ਪਾਠ ਦੇ ਚੱਲਣ ਦਾ ਵਿਰੋਧ ਕਰ ਰਹੇ ਸਨ। ਗੁਰਦੁਆਰੇ ਦੇ ਰਾਗੀ ਨੇ ਕਿਹਾ ਕਿ ਉਹ ਕੀਰਤਨ ਕਰ ਰਿਹਾ ਸੀ ਕਿ ਅਚਾਨਕ ਲਾਊਡਸਪੀਕਰ ਦੀ ਆਵਾਜ਼ ਘੱਟ ਗਈ। ਗੁਰਦੁਆਰੇ 'ਚ ਰੌਲਾ-ਰੱਪਾ ਪੈ ਗਿਆ। ਕੁੱਝ ਲੋਕਾਂ ਨੇ ਧੱਕੇ ਨਾਲ ਕੀਰਤਨ ਬੰਦ ਕਰਵਾ ਦਿੱਤਾ। 
ਕੀਰਤਨ ਕਰ ਰਹੀ ਸਿੱਖ ਸੰਗਤ ਨੂੰ ਰੋਕਣ ਦੇ ਮਾਮਲੇ ਉਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਮੁਲਕ ਵਿੱਚ ਕੌਮਾਂ ਦੀ ਧਾਰਮਿਕ ਅਜ਼ਾਦੀ ਖੋਹੀ ਜਾਵੇਗੀ ਉਹ ਮੁਲਕ ਵਸਦਾ ਨਹੀਂ ਰਹਿ ਸਕਦਾ। 

ਉਨ੍ਹਾਂ ਨੇ ਕਿਹਾ ਕਿ ਘੱਟ-ਗਿਣਤੀਆਂ ਦੀ ਧਾਰਮਿਕ ਅਜ਼ਾਦੀ ਖੋਹਣਾ ਮੰਦਭਾਗਾ ਹੈ। ਜਥੇਦਾਰ ਸਾਹਿਬ ਨੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨਾਲ ਮਾਮਲੇ ਸਬੰਧੀ ਗੱਲਬਾਤ ਕਰਕੇ ਮਾਮਲੇ ਦੀ ਪੂਰੀ ਜਾਣਕਾਰੀ ਲਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਘਟਨਾ ਦਾ ਵਿਰੋਧ ਕੀਤਾ ਅਤੇ ਪਾਕਿਸਤਾਨ ਸਰਕਾਰ ਤੋਂ ਕਾਰਵਾਈ ਦੀ ਅਪੀਲ ਕੀਤੀ।  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਿੱਚ ਸ਼ਰਾਰਤੀ ਅਨਸਰਾਂ ਨੇ ਸਿੰਧ ਵਿੱਚ ਗੁਰਦੁਆਰਾ ਸਾਹਿਬ ਸੱਖਰ ਵਿੱਚ ਧੱਕੇ ਨਾਲ ਦਾਖ਼ਲ ਹੋ ਕੇ ਗੁਰਬਾਣੀ ਕੀਰਤਨ ਬੰਦ ਕਰਵਾ ਦਿੱਤਾ।

ਫੜ੍ਹੇ ਗਏ ਮੁਲਜ਼ਮਾਂ ਨੂੰ ਪਾਕਿਸਤਾਨ ਪ੍ਰਸ਼ਾਸਨ ਨੇ ਕਾਰਵਾਈ ਕਰਨ ਦੀ ਬਜਾਏ ਛੱਡ ਦਿੱਤਾ ਜੋ ਬਹੁਤ ਹੀ ਮੰਦਭਾਗਾ ਹੈ। ਗਿਆਨੀ ਰਘਬੀਰ ਸਿੰਘ ਨੇ ਕੜੇ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਭਾਰਤ ਸਰਕਾਰ ਤੋਂ ਇਸ ਘਟਨਾ ਉਤੇ ਪਾਕਿਸਤਾਨ ਸਰਕਾਰ ਦੇ ਸਾਹਮਣੇ ਇਤਰਾਜ ਜ਼ਾਹਿਰ ਕਰਨ ਨੂੰ ਕਿਹਾ। ਉਨ੍ਹਾਂ ਨੇ ਇਸ ਘਿਨੌਣੀਆਂ ਘਟਨਾਵਾਂ ਉਤੇ ਤੁਰੰਕ ਰੋਕ ਲਗਾਉਣ ਲਈ ਐਕਸ਼ਨ ਲੈਣ ਦੀ ਵੀ ਮੰਗ ਕੀਤੀ। ਕਾਬਿਲੇਗੌਰ ਹੈ ਕਿ ਪਿਛਲੇ ਹਫ਼ਤੇ ਪੇਸ਼ਾਵਰ ਵਿੱਚ ਦਿਨ-ਦਿਹਾੜੇ ਦੋ ਸਿੱਖਾਂ ਉਤੇ ਬੇਰਹਿਮੀ ਨਾਲ ਹਮਲਾ ਕਰਕੇ ਦਿੱਤਾ ਸੀ, ਜਿਸ ਵਿੱਚ ਇੱਕ ਦੀ ਮੌਤ ਹੋ ਗਈ। ਪੇਸ਼ਾਵਰ ਦਾ ਸਿੱਖ ਭਾਈਚਾਰਾ ਨਿਰਾਸ਼ਾ ਮਹਿਸਸੂਸ ਕਰ ਰਿਹਾ ਹੈ ਤੇ ਸਮਰਥਨ ਲਈ ਭਾਰਤ ਸਰਕਾਰ ਅਤੇ ਭਾਰਤ ਦੇ ਲੋਕਾਂ ਵੱਲ ਦੇਖ ਰਿਹਾ ਹੈ।

ਇਹ ਵੀ ਪੜ੍ਹੋ : Raghav Chadha and Parineeti Chopra News: ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Trending news