Delhi Congess: CWC ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦਾ ਵੱਡਾ ਐਲਾਨ, ਸਾਰੀਆਂ 70 ਸੀਟਾਂ `ਤੇ ਇਕੱਲੇ ਲੜੇਗੀ ਚੋਣ
Delhi Congess: ਦੱਸਦਈਏ ਕਿ ਇਸ ਸਾਲ ਹੋਈਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਗਠਜੋੜ ਹੋਇਆ ਸੀ। ਦਿੱਲੀ ਵਿੱਚ ਦੋਵੇਂ ਪਾਰਟੀਆਂ ਨੇ ਇਕੱਠਿਆਂ ਚੋਣਾਂ ਲੜੀਆਂ ਸਨ, ਪਰ ਕੋਈ ਵੀ ਪਾਰਟੀ ਇੱਕ ਵੀ ਸੀਟ ਨਹੀਂ ਜਿੱਤ ਸਕੀ।
Delhi Congess: ਦਿੱਲੀ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਸ਼ੁੱਕਰਵਾਰ ਨੂੰ ਵੱਡਾ ਐਲਾਨ ਕੀਤਾ ਹੈ। ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਕਿਹਾ ਕਿ ਪਾਰਟੀ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ 'ਚ ਸਾਰੀਆਂ 70 ਸੀਟਾਂ 'ਤੇ ਆਪਣੇ ਦਮ 'ਤੇ ਚੋਣ ਲੜੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਦਾ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਨਾਲ ਕਿਸੇ ਕਿਸਮ ਦਾ ਗਠਜੋੜ ਨਹੀਂ ਹੋਵੇਗਾ।
ਦੇਵੇਂਦਰ ਯਾਦਵ ਨੇ ਕਿਹਾ ਕਿ ਕਾਂਗਰਸ ਦਿੱਲੀ ਵਿਧਾਨ ਸਭਾ ਚੋਣਾਂ 'ਚ ਆਪਣੇ ਉਮੀਦਵਾਰਾਂ ਨੂੰ ਲੈ ਕੇ ਪੂਰੀ ਤਾਕਤ ਨਾਲ ਮੌਦਾਨ 'ਚ ਉਤਰੇਗੀ। ਮੁੱਖ ਮੰਤਰੀ ਉਮੀਦਵਾਰ ਨੂੰ ਲੈ ਕੇ ਕੋਈ ਵੀ ਫ਼ੈਸਲਾ ਕਾਂਗਰਸ ਵਿਧਾਇਕ ਦਲ ਵਲੋਂ ਚੋਣਾਂ ਤੋਂ ਬਾਅਦ ਲਿਆ ਜਾਵੇਗਾ। ਉਨ੍ਹਾਂ ਨੇ ਇਹ ਗੱਲ ਵੀ ਸਪੱਸ਼ਟ ਕੀਤੀ ਹੈ ਕਿ ਕਿਸੇ ਹੋਰ ਪਾਰਟੀ ਨਾਲ ਗਠਜੋੜ ਦੀ ਕੋਈ ਯੋਜਨਾ ਨਹੀਂ ਹੈ। ਕਾਂਗਰਸ ਇਹਨਾਂ ਚੋਣਾਂ ਨੂੰ ਇਕੱਲੇ ਲੜੇਗੀ ਅਤੇ ਦਿੱਲੀ ਦੇ ਲੋਕਾਂ ਨੂੰ ਇਕ ਨਵਾਂ ਵਿਕਲਪ ਦੇਵੇਗੀ।
ਦੱਸਦਈਏ ਕਿ ਇਸ ਸਾਲ ਹੋਈਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਗਠਜੋੜ ਹੋਇਆ ਸੀ। ਦਿੱਲੀ ਵਿੱਚ ਦੋਵੇਂ ਪਾਰਟੀਆਂ ਨੇ ਇਕੱਠਿਆਂ ਚੋਣਾਂ ਲੜੀਆਂ ਸਨ, ਪਰ ਕੋਈ ਵੀ ਪਾਰਟੀ ਇੱਕ ਵੀ ਸੀਟ ਨਹੀਂ ਜਿੱਤ ਸਕੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ ਕੀਤਾ ਸੀ। ਪਿਛਲੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਨੇ 70 'ਚੋਂ 60 ਤੋਂ ਵੱਧ ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ, ਜਦਕਿ ਇਸ ਚੋਣ 'ਚ ਕਾਂਗਰਸ ਦਾ ਇਕ ਵੀ ਵਿਧਾਇਕ ਨਹੀਂ ਸੀ। ਇਸ ਮਹੀਨੇ ਦੇ ਸ਼ੁਰੂ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ 'ਮਹਾਭਾਰਤ' ਵਰਗੀ ਲੜਾਈ ਨਾਲ ਜੋੜਿਆ ਸੀ।
ਇਕ ਸਮਾਗਮ ਵਿਚ ਬੋਲਦਿਆਂ ਉਨ੍ਹਾਂ ਕਿਹਾ ਸੀ ਕਿ ਦਿੱਲੀ ਵਿਧਾਨ ਸਭਾ ਚੋਣਾਂ ਇਕ 'ਧਰਮ ਯੁੱਧ' ਵਾਂਗ ਹਨ, ਜਿਸ ਵਿਚ ਭਾਜਪਾ ਕੋਲ ਕੌਰਵਾਂ ਵਾਂਗ ਬੇਅੰਤ ਪੈਸਾ ਅਤੇ ਸ਼ਕਤੀ ਹੈ, ਪਰ ਭਗਵਾਨ ਅਤੇ ਲੋਕ ਸਾਡੇ ਨਾਲ ਹਨ, ਜਿਵੇਂ ਉਹ ਪਾਂਡਵਾਂ ਦੇ ਨਾਲ ਸਨ। ਇਸ ਤਰ੍ਹਾਂ ਦਿੱਲੀ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਨੇ ਜਿੱਥੇ ਆਪਣੀ ਪੂਰੀ ਤਾਕਤ ਨਾਲ ਚੋਣ ਲੜਨ ਦਾ ਐਲਾਨ ਕੀਤਾ ਹੈ, ਉੱਥੇ ਹੀ ਆਮ ਆਦਮੀ ਪਾਰਟੀ ਵੀ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਨਜ਼ਰ ਆ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਦਿੱਲੀ ਦੇ ਲੋਕ ਕਿਸ ਦਾ ਸਮਰਥਨ ਕਰਦੇ ਹਨ।