Dhuri News(Devinder Kumar Kheepal): ਹਲਕਾ ਧੂਰੀ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਧਨਵੰਤ ਸਿੰਘ ਦੀ 11 ਜੂਨ ਮੌਤ ਹੋ ਗਈ ਸੀ। ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਹਲਕਾ ਧੂਰੀ ਅਤੇ ਅਮਰਗੜ੍ਹ ਦੀਆਂ ਅਨੇਕ ਰਾਜਨੀਤਿਕ ਪਾਰਟੀ ਸਮਾਜਿਕ ਅਤੇ ਵਪਾਰਿਕ ਜਥੇਬੰਦੀ ਦੇ ਆਗੂਆਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ। ਸਮਾਗਮ ਵਿੱਚ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਮੇਤ ਹੋਰ ਸ਼ਖਸ਼ੀਅਤਾਂ ਨੇ ਪਰਿਵਾਰ ਨੇ ਦੁੱਖ ਸਾਂਝਾ ਕੀਤਾ ਅਤੇ ਸ਼ਰਧਾਂਜਲੀ ਭੇਟ ਕੀਤੀ।


COMMERCIAL BREAK
SCROLL TO CONTINUE READING

ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਧਨਵੰਤ ਸਿੰਘ ਨਾਲ ਮੇਰਾ ਪੁਰਾਣਾ ਰਾਬਤਾ ਸੀ ਅਤੇ ਮੇਰਾ ਦੋਸਤ ਵੀ ਸੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਜਲੰਧਰ ਜਿਮਨੀ ਚੋਣਾਂ ਦੇ ਵਿੱਚ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣਾ ਉਮੀਦਵਾਰ ਇੱਕ ਮਹਿਲਾ ਜੋ ਕਿ ਪੰਜ ਬਾਰ ਐਮਸੀ ਚੋਣ ਜਿੱਤ ਚੁੱਕੇ ਹਨ ਉਹਨਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਦੂਜੀਆਂ ਪਾਰਟੀਆਂ ਦੇ ਉਮੀਦਵਾਰ ਦਲ ਬਦਲੂ ਹਨ।


ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਜਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਪੰਜਾਬ ਵਿੱਚ ਕਿੱਥੇ-ਕਿੱਥੇ ਕਿਰਾਏ 'ਤੇ ਘਰ ਲੈਣਗੇ। ਰਾਜਾ ਵੜਿੰਦ ਨੇ ਸੂਬੇ ਵਿੱਚ ਨਸ਼ਿਆਂ ਦੇ ਕਾਰਨ ਨੌਜਵਾਨਾਂ ਦੀਆਂ ਰੋ ਰਹੀਆਂ ਮੌਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਵੜਿੰਗ ਨੇ ਕਿਹਾ ਕਿ ਪੰਜਾਬ ਦੇ ਵਿੱਚ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ।


ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰੋਜ਼ਾਨਾ ਬਿਜਲੀ ਦੇ ਵੱਡੇ- ਵੱਡੇ ਕੱਟ ਲੱਗ ਰਹੇ ਹਨ। ਅੱਤ ਦੀ ਗਰਮੀ ਵਿੱਚ ਬਿਜਲੀ ਨਾ ਆਉਣ ਕਰਕੇ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ।ਝੋਨੇ ਦਾ ਸੀਜਨ ਸ਼ੁਰੂ ਹੋ ਗਿਆ ਹੈ, ਬਿਜਲੀ ਵਿਭਾਗ ਤੋਂ ਘਰੇਲੂ ਬਿਜਲੀ ਪੂਰੀ ਨਹੀਂ ਹੋ ਰਹੀ ਕਿਸਾਨਾਂ ਨੂੰ ਕਿਵੇਂ ਪੂਰੀ ਕਰ ਸਕਣਗੇ। ਇਸ ਮੌਕੇ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਮੁੱਦਿਆਂ ਤੇ ਚਰਚਾ ਕਰਨ ਦੀ ਲੋੜ ਹੈ।