Odisha Train Accident Death Toll Latest Update: ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈਸ ਟਰੇਨ ਦੇ ਕਈ ਡੱਬੇ ਸ਼ੁੱਕਰਵਾਰ ਸ਼ਾਮ ਜ਼ਿਲੇ ਦੇ ਬਹਾਨਾਗਾ ਰੇਲਵੇ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਏ। ਹਾਦਸੇ ਤੋਂ ਬਾਅਦ ਕਈ ਯਾਤਰੀ ਫਸੇ ਹੋਏ ਹਨ ਅਤੇ ਕਈ ਯਾਤਰੀਆਂ ਦੀ ਮੌਤ ਦਾ ਖਦਸ਼ਾ ਹੈ।
Trending Photos
Odisha Train Accident Death Toll Latest Update: ਓਡੀਸ਼ਾ ਦੇ ਬਾਲਾਸੋਰ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਬਾਲਾਸੌਰ ਤੋਂ ਲੰਘ ਰਹੀ ਕੋਰੋਮੰਡਲ ਐਕਸਪ੍ਰੈਸ (Coromandel Train Accident) ਦੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ 233 ਯਾਤਰੀਆਂ ਦੀ ਮੌਤ ਹੋ ਗਈ ਅਤੇ 900 ਤੋਂ ਵੱਧ ਲੋਕ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਅਤੇ ਇਹ ਅਜੇ ਵੀ ਜਾਰੀ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ 'ਤੇ ਦੁੱਖ ਪ੍ਰਗਟ ਕੀਤਾ ਹੈ।
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਮ੍ਰਿਤਕਾਂ, ਗੰਭੀਰ ਰੂਪ ਨਾਲ ਜ਼ਖਮੀਆਂ ਅਤੇ ਨਾਬਾਲਗਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨ ਨੇ ਹਾਦਸੇ ਸਬੰਧੀ ਐਮਰਜੈਂਸੀ ਕੰਟਰੋਲ ਰੂਮ ਦਾ ਨੰਬਰ 6782262286 ਜਾਰੀ ਕੀਤਾ ਹੈ। ਹਾਦਸੇ ਤੋਂ ਬਾਅਦ ਇਸ ਰੂਟ 'ਤੇ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ। ਕੁਝ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ।
ਕਿਵੇਂ ਹੋਇਆ ਕੋਰੋਮੰਡਲ ਐਕਸਪ੍ਰੈਸ ਹਾਦਸਾ?
ਕੋਰੋਮੰਡਲ ਐਕਸਪ੍ਰੈਸ ਹਾਵੜਾ ਤੋਂ ਚੇਨਈ ਸੈਂਟਰਲ ਜਾ ਰਹੀ ਸੀ। ਇਸ ਦੌਰਾਨ ਜਦੋਂ ਟਰੇਨ ਬਹਿੰਗਾ ਬਾਜ਼ਾਰ ਸਟੇਸ਼ਨ 'ਤੇ ਪਹੁੰਚੀ ਤਾਂ ਇਕ ਮਾਲ ਗੱਡੀ ਨਾਲ ਟਕਰਾ ਗਈ। ਇਸ ਕਾਰਨ ਕੋਰੋਮੰਡਲ ਐਕਸਪ੍ਰੈਸ ਦੇ ਚਾਰ ਡੱਬੇ ਪਟੜੀ ਤੋਂ ਉਤਰ ਗਏ। ਇਸ ਦੌਰਾਨ ਉੱਥੇ ਇੱਕ ਹੋਰ ਟਰੇਨ ਆ ਗਈ। ਕੋਰੋਮੰਡਲ ਐਕਸਪ੍ਰੈਸ ਦੇ ਡੱਬੇ ਇਸ ਟਰੇਨ ਨਾਲ ਟਕਰਾ ਗਏ। ਇਸ ਕਾਰਨ ਦੋਵੇਂ ਟਰੇਨਾਂ ਦੇ ਕਰੀਬ 17 ਡੱਬੇ ਪਟੜੀ ਤੋਂ ਉਤਰ ਗਏ। ਜਿਸ ਕਾਰਨ ਇੰਨਾ ਵੱਡਾ ਹਾਦਸਾ ਵਾਪਰ ਗਿਆ।
ਹਾਦਸਾ ਕਦੋਂ ਅਤੇ ਕਿੱਥੇ ਹੋਇਆ?
ਰੇਲ ਹਾਦਸਾ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਵਾਪਰਿਆ। ਇਹ ਹਾਦਸਾ ਬਹਿੰਗਾ ਬਾਜ਼ਾਰ ਸਟੇਸ਼ਨ 'ਤੇ ਸ਼ਾਮ ਕਰੀਬ 7.20 ਵਜੇ ਵਾਪਰਿਆ ਜਦੋਂ ਕੋਰੋਮੰਡਲ ਐਕਸਪ੍ਰੈਸ ਕੋਲਕਾਤਾ ਨੇੜੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਜਾ ਰਹੀ ਸੀ।
ਕਿੰਨੀਆਂ ਟਰੇਨਾਂ ਟਕਰਾ ਗਈਆਂ
ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਕੁੱਲ ਤਿੰਨ ਟਰੇਨਾਂ ਦੀ ਟੱਕਰ ਹੋ ਗਈ। ਇਸ ਵਿੱਚ ਦੋ ਰੇਲ ਗੱਡੀਆਂ ਅਤੇ ਇੱਕ ਮਾਲ ਗੱਡੀ ਹੈ।