Arvind Kejriwal News: ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਕੇਜਰੀਵਾਲ ਅੱਜ ਵਰਚੁਅਲ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਇਸ ਤੋਂ ਪਹਿਲਾਂ ਅਦਾਲਤ ਨੇ ਸਹਿ ਦੋਸ਼ੀ ਕੇ. ਕਵਿਤਾ ਦੀ ਨਿਆਂਇਕ ਹਿਰਾਸਤ ਵੀ 23 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਕੇਜਰੀਵਾਲ ਲਈ ਅੱਜ ਦਾ ਦਿਨ ਬਹੁਤ ਅਹਿਮ ਮੰਨਿਆ ਜਾ ਰਿਹਾ ਸੀ ਪਰ ਦੋਵਾਂ ਥਾਵਾਂ ਤੋਂ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲ ਸਕੀ। ਹਾਲਾਂਕਿ, ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਗ੍ਰਿਫਤਾਰੀ ਅਤੇ ਸ਼ਰਾਬ ਨੀਤੀ ਮਾਮਲੇ ਵਿੱਚ ਉਨ੍ਹਾਂ ਬਾਅਦ ਦੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ।


ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਈਡੀ ਨੂੰ 24 ਅਪ੍ਰੈਲ ਜਾਂ ਇਸ ਤੋਂ ਪਹਿਲਾਂ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਨੂੰ 29 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਲਈ ਟਾਲ ਦਿੱਤਾ ਹੈ। ਸੁਣਵਾਈ ਦੌਰਾਨ ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਇਹ ਗ੍ਰਿਫਤਾਰੀ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਲਈ ਕੀਤੀ ਗਈ ਸੀ।


ਪੂਰਾ ਮਾਮਲਾ ਕੀ ਹੈ?


ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਈਡੀ ਨੇ 22 ਮਾਰਚ ਨੂੰ ਰਾਊਜ਼ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਰਿਮਾਂਡ 'ਤੇ ਭੇਜ ਦਿੱਤਾ ਗਿਆ, ਜਿਸ ਨੂੰ ਬਾਅਦ 'ਚ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ।


ਕੇਜਰੀਵਾਲ ਤੋਂ ਪਹਿਲਾਂ 'ਆਪ' ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਵੀ ਸ਼ਰਾਬ ਨੀਤੀ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਸਿਸੋਦੀਆ 26 ਫਰਵਰੀ 2023 ਤੋਂ ਜੇਲ੍ਹ ਵਿੱਚ ਹੈ। ਸੰਜੇ ਸਿੰਘ ਨੂੰ ਈਡੀ ਨੇ 4 ਅਕਤੂਬਰ 2023 ਨੂੰ ਗ੍ਰਿਫਤਾਰ ਕੀਤਾ ਸੀ। ਇਸ ਮਹੀਨੇ 2 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਉਹ ਛੇ ਮਹੀਨੇ ਤਿਹਾੜ ਵਿਚ ਰਹਿਣ ਤੋਂ ਬਾਅਦ 3 ਅਪ੍ਰੈਲ ਨੂੰ ਬਾਹਰ ਆਏ ਸਨ।