Delhi Liquor Policy: ਰਾਊਜ਼ ਐਵੇਨਿਊ ਕੋਰਟ ਨੇ ਸੀਬੀਆਈ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ, ਇਸ ਮਾਮਲੇ ਦੀ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ। ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਮਾਮਲੇ ਵਿੱਚ ਫਿਲਹਾਲ ਦੋਸ਼ ਆਇਦ ਨਾ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਕੇਂਦਰੀ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਹੈ।


COMMERCIAL BREAK
SCROLL TO CONTINUE READING

ਮੁਲਜ਼ਮਾਂ ਦੇ ਵਕੀਲ ਨੇ ਸੁਣਵਾਈ ਦੌਰਾਨ ਕਿਹਾ ਕਿ ਸਾਨੂੰ ਕੋਰਟ ਰੂਮ ਚੋਂ ਵਾਕਆਊਟ ਨਹੀਂ ਕਰਨਾ ਚਾਹੀਦਾ ਸੀ। ਜਿਸ ਲਈ ਅਸੀਂ ਮੁਆਫੀ ਵੀ ਮੰਗਦੇ ਹਾਂ। ਇਸ 'ਤੇ ਜੱਜ ਨੇ ਨਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਅਸੀਂ ਇਸ ਤਰ੍ਹਾਂ ਦਾ ਵਿਵਹਾਰ ਪਹਿਲੀ ਵਾਰ ਦੇਖਿਆ ਹੈ। ਤੁਹਾਡੀਆਂ ਦਲੀਲਾਂ ਪੂਰੀਆਂ ਹੁੰਦੇ ਹੀ, ਤੁਸੀਂ ਅਦਾਲਤ ਤੋਂ ਵਾਕਆਊਟ ਕਰ ਗਏ। ਇਸ ਦੌਰਾਨ ਪਟੀਸ਼ਨਰ ਨੇ ਦਲੀਲ ਦਿੱਤੀ ਕਿ ਅਜੇ ਜਾਂਚ ਚੱਲ ਰਹੀ ਹੈ। ਜਦਕਿ ਸੀਬੀਆਈ ਨੇ ਇਸ ਦਲੀਲ ਦਾ ਵਿਰੋਧ ਕੀਤਾ।


ਕਿਸਨੇ ਕੀ ਦਲੀਲ ਦਿੱਤੀ?


ਪਟੀਸ਼ਨਕਰਤਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਦੀ ਸੁਣਵਾਈ ਦੌਰਾਨ ਆਈਓ ਨੇ ਕਿਹਾ ਸੀ ਕਿ ਤਿੰਨ-ਚਾਰ ਮਹੀਨਿਆਂ ਵਿੱਚ ਜਾਂਚ ਪੂਰੀ ਕਰ ਲਈ ਜਾਵੇਗੀ, ਪਰ ਹੁਣ ਤੱਕ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਉਕਤ ਮਾਮਲੇ 'ਚ ਗ੍ਰਿਫਤਾਰੀਆਂ ਕਰਕੇ 164 ਦਾ ਬਿਆਨ ਵੀ ਦਰਜ ਕੀਤਾ ਗਿਆ ਹੈ। ਅਜਿਹੇ 'ਚ ਮਾਮਲੇ 'ਚ ਦੋਸ਼ ਤੈਅ ਕਰਨ 'ਤੇ ਸੁਣਵਾਈ ਹੁਣ ਸ਼ੁਰੂ ਨਹੀਂ ਹੋਣੀ ਚਾਹੀਦੀ।


ਜਦਕਿ ਸੀਬੀਆਈ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਜੋ ਚਾਰਜਸ਼ੀਟ ਦਾਇਰ ਕੀਤੀ ਗਈ ਹੈ, ਉਸ 'ਤੇ ਹੀ ਬਹਿਸ ਕਰਾਂਗੇ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਸਾਨੂੰ ਅਜੇ ਤੱਕ ਪਟੀਸ਼ਨ ਦੀ ਕਾਪੀ ਨਹੀਂ ਮਿਲੀ ਹੈ। ਮਾਮਲੇ ਦੀ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ।


ਦਰਅਸਲ, ਆਮ ਆਦਮੀ ਪਾਰਟੀ (ਆਪ) ਆਗੂ ਮਨੀਸ਼ ਸਿਸੋਦੀਆ ਨੂੰ ਬੁੱਧਵਾਰ (24 ਅਪ੍ਰੈਲ, 2024) ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। 'ਆਪ' ਆਗੂ ਸਿਸੋਦੀਆ ਨੂੰ ਇਸ ਮਾਮਲੇ 'ਚ ਪਿਛਲੇ ਸਾਲ ਫਰਵਰੀ 'ਚ ਗ੍ਰਿਫਤਾਰ ਕੀਤਾ ਗਿਆ ਸੀ।