Sanjay Singh News: ਅਦਾਲਤ ਨੇ ਸੰਜੇ ਸਿੰਘ ਨੂੰ ਨਿਆਇਕ ਹਿਰਾਸਤ `ਚ ਭੇਜਿਆ; ਮਜੀਠੀਆ ਕੇਸ `ਚ ਅੰਮ੍ਰਿਤਸਰ ਕੋਰਟ `ਚ ਪੇਸ਼ ਹੋਣ ਦੀ ਇਜਾਜ਼ਤ
Sanjay Singh News: ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੰਜੇ ਸਿੰਘ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ੀ।
Sanjay Singh News: ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੰਜੇ ਸਿੰਘ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ੀ। ਨਿਆਇਕ ਹਿਰਾਸਤ ਪੂਰੀ ਹੋਣ ਤੋਂ ਬਾਅਦ ਸੰਜੇ ਸਿੰਘ ਨੂੰ ਰਾਊਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਐਮਕੇ ਨਾਗਪਾਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਰਾਊਜ਼ ਐਵੇਨਿਊ ਅਦਾਲਤ ਨੇ ਸੰਜੇ ਸਿੰਘ ਦੀ ਨਿਆਇਕ ਹਿਰਾਸਤ 24 ਨਵੰਬਰ ਤੱਕ ਵਧਾ ਦਿੱਤੀ ਹੈ। ਸੁਣਵਾਈ ਦੌਰਾਨ ਜੱਜ ਨੇ ਪੰਜਾਬ 'ਚ ਚੱਲ ਰਹੇ ਬਿਕਰਮ ਸਿੰਘ ਮਜੀਠੀਆ ਮਾਮਲੇ 'ਚ ਸੰਜੇ ਸਿੰਘ ਖਿਲਾਫ਼ ਪ੍ਰੋਡਕਸ਼ਨ ਵਾਰੰਟ ਬਾਰੇ ਪੁੱਛਿਆ। ਜਿਸ 'ਤੇ ਸੰਜੇ ਸਿੰਘ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸੰਜੇ ਸਿੰਘ ਨੂੰ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ ਪਰ ਉਹ ਪੇਸ਼ ਨਹੀਂ ਹੋ ਸਕੇ, ਇਸ ਲਈ ਉਨ੍ਹਾਂ ਦੀ ਪੇਸ਼ੀ ਲਈ ਵਾਰੰਟ ਜਾਰੀ ਹੈ।
ਅਦਾਲਤ ਨੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਸੰਸਦ ਮੈਂਬਰ ਸੰਜੇ ਦੀ ਖ਼ਰਾਬ ਸਿਹਤ ਦਾ ਵੀ ਹਵਾਲਾ ਦਿੱਤਾ ਗਿਆ। ਰਾਊਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ 18 ਨਵੰਬਰ ਨੂੰ ਮਜੀਠੀਆ ਕੇਸ ਵਿੱਚ ਜਾਰੀ ਪ੍ਰੋਡਕਸ਼ਨ ਵਾਰੰਟ ਵਿੱਚ ਪੇਸ਼ ਹੋਣ ਲਈ ਸੰਜੇ ਸਿੰਘ ਨੂੰ ਰੇਲਗੱਡੀ ਰਾਹੀਂ ਅੰਮ੍ਰਿਤਸਰ ਲਿਜਾਣ ਦੀ ਇਜਾਜ਼ਤ ਦੇ ਦਿੱਤੀ ਸੀ। ਅਦਾਲਤ ਤੋਂ ਬਾਹਰ ਨਿਕਲਦੇ ਹੋਏ ਸੰਜੇ ਸਿੰਘ ਨੇ ਵੱਡਾ ਦੋਸ਼ ਲਗਾਇਆ ਹੈ। ਸੰਜੇ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਫਸਾਉਣ ਦੀ ਵੱਡੀ ਸਾਜ਼ਿਸ਼ ਹੈ। ਸਿਰਫ ਗ੍ਰਿਫਤਾਰੀ ਨਹੀਂ, ਇਹ ਲੋਕ ਕੇਜਰੀਵਾਲ ਨਾਲ ਵੱਡੀ ਵਾਰਦਾਤ ਕਰਨ ਜਾ ਰਹੇ ਹਨ।
ਵਰਣਨਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ 5 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਨੇ 5 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਸੰਜੇ ਸਿੰਘ ਦੇ ਦਿੱਲੀ ਸਥਿਤ ਘਰ 'ਤੇ ਛਾਪੇਮਾਰੀ ਕੀਤੀ ਸੀ। ਇੱਥੋਂ ਕਈ ਦਸਤਾਵੇਜ਼ ਜ਼ਬਤ ਕੀਤੇ ਗਏ। ਲੰਬੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਸੰਜੇ ਸਿੰਘ ਦਾ ਨਾਂ ਆਬਕਾਰੀ ਨੀਤੀ ਕੇਸ ਦੀ ਚਾਰਜਸ਼ੀਟ ਵਿੱਚ ਵੀ ਹੈ।
ਇਹ ਵੀ ਪੜ੍ਹੋ : Delhi Pollution News: ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਸਰਕਾਰ ਵੱਲੋਂ ਸੁਪਰੀਮ ਕੋਰਟ 'ਚ ਹਲਫਨਾਮਾ ਦਾਖ਼ਲ; ਕਹੀ ਵੱਡੀ ਗੱਲ