1984 Sikh Riots case: 1984 ਦੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਅਦਾਲਤ ਦਾ ਅੱਜ ਫ਼ੈਸਲਾ ਨਹੀਂ ਆਵੇਗਾ। ਦਿੱਲੀ ਦੇ ਸੁਲਤਾਨਪੁਰੀ ਵਿੱਚ 6 ਸਿੱਖਾਂ ਦੀ ਹੱਤਿਆ ਨਾਲ ਜੁੜੇ ਮਾਮਲੇ ਵਿੱਚ ਸੱਜਣ ਕੁਮਾਰ ਨੰ ਲੈ ਕੇ ਅਦਾਲਤ ਦਾ ਫੈਸਲਾ ਅੱਜ ਨਹੀਂ ਆਵੇਗਾ।


COMMERCIAL BREAK
SCROLL TO CONTINUE READING

ਸੱਜਣ ਕੁਮਾਰ ਉਤੇ ਦੰਗਾਕਾਰੀਆਂ ਨੂੰ ਸਿੱਖਾਂ ਦੀ ਹੱਤਿਆ ਲਈ ਭੜਕਾਉਣ ਦਾ ਦੋਸ਼ ਹੈ। ਹੁਣ ਫ਼ੈਸਲਾ 15 ਸਤੰਬਰ ਨੂੰ ਆਉਣ ਦੀ ਉਮੀਦ ਹੈ। ਵੈਸੇ ਸੱਜਣ ਕੁਮਾਰ ਪਹਿਲਾਂ ਤੋਂ ਸਿੱਖ ਦੰਗਿਆਂ ਨਾਲ ਜੁੜੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।


ਕਾਬਿਲੇਗੌਰ ਹੈ ਕਿ ਬੀਤੇ ਦਿਨੀਂ 1984 ਸਿੱਖ ਕਤਲੇਆਮ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਸੁਣਵਾਈ ਹੋਈ ਸੀ। ਜਨਕਪੁਰੀ ਤੇ ਵਿਕਾਸਪੁਰੀ ਵਿੱਚ ਸਿੱਖਾਂ ਦੀ ਹੱਤਿਆ ਦਾ ਮਾਮਲੇ ਵਿੱਚ ਰਾਊਜ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਖ਼ਿਲਾਫ਼ ਆਈਪੀਸੀ ਦੀ ਧਾਰਾ 147, 148, 153ਏ, 295ਆਰ/ਡਬਲਯੂ149, 307, 308, 325, 395, 436 ਤਹਿਤ ਦੋਸ਼ ਤੈਅ ਕੀਤੇ। ਅਦਾਲਤ ਨੇ ਸੱਜਣ ਕੁਮਾਰ ਖ਼ਿਲਾਫ਼ ਹੱਤਿਆ ਦੀ ਧਾਰਾ 302 ਨੂੰ ਹਟਾ ਦਿੱਤਾ ਗਿਆ ਹੈ।


ਸੱਜਣ ਕੁਮਾਰ ਕਾਂਗਰਸ ਨੇਤਾ ਰਹੇ ਹਨ ਅਤੇ 1970 ਦੇ ਦਹਾਕੇ ਤੋਂ ਦਿੱਲੀ ਦੀ ਰਾਜਨੀਤੀ ਵਿੱਚ ਸਰਗਰਮ ਹਨ। ਸੱਜਣ ਨੇ ਪਹਿਲੀ ਵਾਰ 1977 ਵਿੱਚ ਦਿੱਲੀ ਨਗਰ ਨਿਗਮ ਚੋਣਾਂ ਲੜੀਆਂ ਅਤੇ ਕੌਂਸਲਰ ਚੁਣੇ ਗਏ। 1980 ਵਿਚ ਸੱਜਣ ਕੁਮਾਰ ਲੋਕ ਸਭਾ ਚੋਣਾਂ ਵਿਚ ਚੌਧਰੀ ਬ੍ਰਹਮ ਪ੍ਰਕਾਸ਼ ਨੂੰ ਹਰਾ ਕੇ ਪਹਿਲੀ ਵਾਰ ਸੰਸਦ ਮੈਂਬਰ ਬਣੇ।


ਇਹ ਵੀ ਪੜ੍ਹੋ : Khedan Vatan Punjab Diyan: 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦਾ ਅੱਜ ਉਦਘਾਟਨ, ਵਾਲੀਬਾਲ ਦਾ ਖੇਡਣਗੇ ਮੈਚ CM ਭਗਵੰਤ ਮਾਨ


ਸੱਜਣ ਕੁਮਾਰ 'ਤੇ 1984 ਵਿੱਚ ਸਿੱਖ ਦੰਗਿਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਸੀ ਅਤੇ ਉਸੇ ਸਾਲ ਹੋਈਆਂ ਆਮ ਚੋਣਾਂ ਵਿਚ ਕਾਂਗਰਸ ਨੇ ਉਸ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ। 1991 ਵਿੱਚ ਸੱਜਣ ਇੱਕ ਵਾਰ ਫਿਰ ਸੰਸਦ ਮੈਂਬਰ ਚੁਣੇ ਗਏ। ਪਰ ਇਸ ਤੋਂ ਬਾਅਦ ਉਨ੍ਹਾਂ ਨੂੰ ਸੰਸਦ ਵਿੱਚ ਦਾਖ਼ਲ ਹੋਣ ਲਈ 13 ਸਾਲ ਤੱਕ ਇੰਤਜ਼ਾਰ ਕਰਨਾ ਪਿਆ।


ਇਹ ਵੀ ਪੜ੍ਹੋ : Punjab News: ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ! ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਲਈ ਰਾਹ ਪੱਧਰਾ!