SAD Sudhar Lehar: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਵਫਦ ਨੇ ਗਵਰਨਰ ਨੂੰ ਸੌਂਪਿਆ ਮੰਗ ਪੱਤਰ
SAD Sudhar Lehar: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਵਫਦ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਸਨ।
SAD Sudhar Lehar: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਕਾਤ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਵੱਲੋਂ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਮੁੱਖ ਤੌਰ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਕਰਵਾਉਣ ਸਬੰਧੀ ਮੁੱਦਾ ਚੁੱਕਿਆ ਹੈ।