Delhi Flights News: ਦਿੱਲੀ-ਲਖਨਊ-ਅੰਮ੍ਰਿਤਸਰ ਹਵਾਈ ਅੱਡੇ 'ਤੇ 30 ਤੋਂ ਵੱਧ ਉਡਾਣਾਂ ਲੇਟ, ਧੁੰਦ ਕਾਰਨ ਵਿਜ਼ੀਬਿਲਟੀ ਘਟੀ
Advertisement
Article Detail0/zeephh/zeephh2028919

Delhi Flights News: ਦਿੱਲੀ-ਲਖਨਊ-ਅੰਮ੍ਰਿਤਸਰ ਹਵਾਈ ਅੱਡੇ 'ਤੇ 30 ਤੋਂ ਵੱਧ ਉਡਾਣਾਂ ਲੇਟ, ਧੁੰਦ ਕਾਰਨ ਵਿਜ਼ੀਬਿਲਟੀ ਘਟੀ

Delhi Flights News: ਦਿੱਲੀ ਵਿੱਚ ਸੰਘਣੀ ਧੁੰਦ ਕਾਰਨ 30 ਤੋਂ ਵੱਧ ਉਡਾਣਾਂ ਵਿੱਚ ਦੇਰੀ ਹੋ ਰਹੀ ਹੈ। ਇਸ ਤੋਂ ਇਲਾਵਾ ਧੁੰਦ ਕਾਰਨ ਪੰਜਾਬ ਅਤੇ ਯੂਪੀ ਵਿੱਚ ਵੀ ਹਵਾਈ ਸੇਵਾ ਪ੍ਰਭਾਵਿਤ ਹੋਈ ਹੈ। ਧੁੰਦ ਕਾਰਨ ਉਡਾਣਾਂ ਵਿੱਚ ਦੇਰੀ ਹੋ ਰਹੀ ਹੈ।

Delhi Flights News: ਦਿੱਲੀ-ਲਖਨਊ-ਅੰਮ੍ਰਿਤਸਰ ਹਵਾਈ ਅੱਡੇ 'ਤੇ 30 ਤੋਂ ਵੱਧ ਉਡਾਣਾਂ ਲੇਟ, ਧੁੰਦ ਕਾਰਨ ਵਿਜ਼ੀਬਿਲਟੀ ਘਟੀ

Delhi Flights News: ਦੇਸ਼ ਭਰ ਵਿੱਚ ਸਰਦੀ ਸ਼ੁਰੂ ਹੁੰਦੇ ਹੀ ਹੁਣ ਧੁੰਦ ਦਾ ਕਹਿਰ ਵੀ ਸ਼ੁਰੂ ਹੋ ਗਿਆ ਹੈ। ਦਿੱਲੀ, ਪੰਜਾਬ ਅਤੇ ਯੂਪੀ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਸਵੇਰ ਤੋਂ ਹੀ ਸੰਘਣੀ ਧੁੰਦ ਪੈ ਰਹੀ ਹੈ। ਇਸ ਕਾਰਨ ਰੇਲ, ਸੜਕ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ। ਜਿੱਥੇ ਸੜਕਾਂ 'ਤੇ ਵਾਹਨ ਹੌਲੀ-ਹੌਲੀ ਚੱਲ ਰਹੇ ਹਨ, ਉਥੇ ਕਈ ਗੱਡੀਆਂ ਲੇਟ ਹਨ। ਜਦਕਿ ਕਈ ਫਲਾਈਟ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ। 

ਰਾਜਧਾਨੀ ਦਿੱਲੀ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਹੈ। ਸੰਘਣੀ ਧੁੰਦ ਕਾਰਨ ਦਿੱਲੀ, ਯੂਪੀ, ਪੰਜਾਬ ਸਮੇਤ ਕਈ ਰਾਜਾਂ ਦੇ ਹਵਾਈ ਅੱਡਿਆਂ 'ਤੇ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਧੁੰਦ ਦੀ ਸੰਘਣੀ ਚਾਦਰ ਨੇ ਵਾਹਣਾ ਦੀ ਰਫਤਾਰ 'ਤੇ ਲਾਈ ਬਰੇਕ

ਦਿੱਲੀ ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੰਘਣੀ ਧੁੰਦ ਕਾਰਨ ਹਵਾਈ ਅੱਡੇ 'ਤੇ ਅੰਤਰਰਾਸ਼ਟਰੀ ਉਡਾਣਾਂ ਸਮੇਤ ਲਗਭਗ 30 ਉਡਾਣਾਂ ਦੇ ਆਉਣ ਅਤੇ ਜਾਣ ਵਿਚ ਦੇਰੀ ਹੋ ਰਹੀ ਹੈ। ਇਸ ਕਾਰਨ ਯਾਤਰੀਆਂ ਨੂੰ ਕੜਾਕੇ ਦੀ ਠੰਢ ਵਿੱਚ ਉਡਾਣਾਂ ਦਾ ਇੰਤਜ਼ਾਰ ਕਰਨਾ ਪੈਂਦਾ ਹੈ। ਪਹਾੜੀ ਇਲਾਕਿਆਂ ਵਿੱਚ ਪੈ ਰਹੀ ਬਰਫ ਨੇ ਪੂਰੇ ਉੱਤਰ ਭਾਰਤ ਵਿੱਚ ਠੰਡ ਵਧਾ ਦਿੱਤੀ ਹੈ। ਠੰਡ ਦੇ ਵਧਨ ਕਾਰਨ ਧੁੰਦ ਦੀ ਚਿੱਟੀ ਚਾਦਰ ਪੂਰੇ ਦੇਸ਼ ਵਿੱਚ ਦੇਖਣ ਨੂੰ ਮਿਲ ਰਹੀ ਹੈ ਹੈ। 

ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ 'ਤੇ 50 ਮੀਟਰ ਦੀ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਲਖਨਊ ਅਤੇ ਪਾਲਮ ਹਵਾਈ ਅੱਡਿਆਂ 'ਤੇ ਮੌਜੂਦਾ ਵਿਜ਼ੀਬਿਲਟੀ ਕ੍ਰਮਵਾਰ 800 ਅਤੇ 1000 ਮੀਟਰ ਹੈ ਅਤੇ ਅਗਲੇ 6 ਘੰਟਿਆਂ ਦੌਰਾਨ ਇਸ ਦੇ 500 ਮੀਟਰ ਅਤੇ ਹੇਠਾਂ ਡਿੱਗਣ ਦੀ ਸੰਭਾਵਨਾ ਹੈ।

ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 7 ਡਿਗਰੀ ਦੇ ਆਸ-ਪਾਸ ਰਹੇਗਾ। ਅੱਜ ਅਤੇ ਭਲਕੇ ਸੰਘਣੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਨੂੰ ਲੈ ਕੇ ਨਾ ਸਿਰਫ ਦਿੱਲੀ ਬਲਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ 'ਚ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Benefits of Roasted Garlic: ਸਰਦੀਆਂ 'ਚ ਭੁੰਨਿਆ ਹੋਇਆ ਲਸਣ ਖਾਣ ਨਾਲ ਮਿਲਣਗੇ ਇਹ ਚਮਤਕਾਰੀ ਲਾਭ

 

Trending news