AAP Candidates 1st List: ਦਿੱਲੀ ਵਿਧਾਨ ਸਭਾ ਚੋਣਾਂ; ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ
AAP Candidates 1st List: ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਿਗੁਲ ਵਜਾ ਦਿੱਤਾ ਹੈ। `ਆਪ` ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
P Candidates 1st List: ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਿਗੁਲ ਵਜਾ ਦਿੱਤਾ ਹੈ। 'ਆਪ' ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ 11 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਪਹਿਲੀ ਸੂਚੀ ਵਿੱਚ ਕਾਂਗਰਸ ਅਤੇ ਭਾਜਪਾ ਛੱਡ ਕੇ ਆਉਣ ਵਾਲੇ ਆਗੂਆਂ ਨੂੰ ਤਰਜੀਤ ਦਿੱਤੀ ਹੈ। ਬ੍ਰਹਮਾ ਸਿੰਘ ਤੰਵਰ ਛਤਰਪੁਰ, ਅਨਿਲ ਝਾਅ ਕਿਰਾੜੀ, ਦੀਪਕ ਸਿੰਗਲਾ ਵਿਸ਼ਵਾਸ ਨਗਰ, ਸਰਿਤਾ ਸਿੰਘ ਰੋਹਤਾਸ ਨਗਰ, ਬੀਬੀ ਤਿਆਗੀ ਲਕਸ਼ਮੀ ਨਗਰ, ਰਾਮ ਸਿੰਘ ਨੇਤਾ ਜੀ ਬਦਰਪੁਰ, ਜ਼ੁਬੈਰ ਚੌਧਰੀ ਸੀਲਮਪੁਰ, ਵੀਰ ਸਿੰਘ ਧੀਂਗਾਨ ਸੀਮਾਪੁਰੀ ਤੋਂ ਚੋਣ ਲੜਨਗੇ। ਇਸ ਇਲਾਵਾ ਗੌਰਵ ਸ਼ਰਮਾ ਘੋਂਡਾ, ਮਨੋਜ ਤਿਆਗੀ ਕਰਾਵਲ ਨਗਰ, ਸੋਮੇਸ਼ ਸ਼ੌਕੀਨ ਮਟਿਆਲਾ ਤੋਂ 'ਆਪ' ਦੇ ਉਮੀਦਵਾਰ ਹੋਣਗੇ।
ਬ੍ਰਹਮ ਸਿੰਘ ਤੰਵਰ ਛਤਰਪੁਰ ਤੋਂ ਚੋਣ ਲੜਨਗੇ
ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਬ੍ਰਹਮ ਸਿੰਘ ਤੰਵਰ ਹਾਲ ਹੀ 'ਚ 31 ਅਕਤੂਬਰ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਨ। ਤੰਵਰ ਦੀਵਾਲੀ ਵਾਲੇ ਦਿਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਏਪੀਪੀ ਮੁਖੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ 'ਆਪ' ਵਿੱਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : Punjab Breaking Live Updates: ਭਾਜਪਾ ਕਰੇਗੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦਾ ਘਿਰਾਓ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਅਨਿਲ ਝਾਅ ਕਿਰਾੜੀ ਤੋਂ 'ਆਪ' ਦੇ ਉਮੀਦਵਾਰ ਹੋਣਗੇ
17 ਨਵੰਬਰ ਨੂੰ ਭਾਜਪਾ ਦੇ ਦਿੱਗਜ ਨੇਤਾ ਅਤੇ ਕਿਰਾੜੀ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਅਨਿਲ ਝਾਅ ਨੇ 'ਆਪ' ਦੀ ਮੈਂਬਰਸ਼ਿਪ ਲਈ ਸੀ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਅਨਿਲ ਝਾਅ ਨੂੰ ਪੂਰਵਾਂਚਲ ਦਾ ਸਭ ਤੋਂ ਵੱਡਾ ਨੇਤਾ ਦੱਸਦੇ ਹੋਏ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ ਸੀ।
ਬੀ.ਬੀ.ਤਿਆਗੀ ਲਕਸ਼ਮੀ ਨਗਰ ਤੋਂ 'ਆਪ' ਉਮੀਦਵਾਰ ਹੋਣਗੇ
4 ਨਵੰਬਰ ਨੂੰ ਦਿੱਲੀ 'ਚ ਭਾਜਪਾ ਨੂੰ ਵੱਡਾ ਝਟਕਾ ਲੱਗਾ, ਜਦੋਂ ਭਾਜਪਾ ਦੇ ਸਾਬਕਾ ਨੇਤਾ ਅਤੇ ਦੋ ਵਾਰ ਕੌਂਸਲਰ ਰਹਿ ਚੁੱਕੇ ਬੀ ਬੀ ਤਿਆਗੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਤਿਆਗੀ ਮਨੀਸ਼ ਸਿਸੋਦੀਆ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ ਹੋਏ ਸਨ।
ਜ਼ੁਬੈਰ ਚੌਧਰੀ ਸੀਲਮਪੁਰ ਤੋਂ 'ਆਪ' ਦੇ ਉਮੀਦਵਾਰ ਹੋਣਗੇ
ਭਾਜਪਾ ਹੀ ਨਹੀਂ ਕਾਂਗਰਸ ਤੋਂ 'ਆਪ' 'ਚ ਆਏ ਆਗੂਆਂ ਨੂੰ ਵੀ ਟਿਕਟਾਂ ਮਿਲੀਆਂ ਹਨ। 5 ਵਾਰ ਦੇ ਕਾਂਗਰਸੀ ਵਿਧਾਇਕ ਮਤੀਨ ਅਹਿਮਦ ਦੇ ਪੁੱਤਰ ਚੌਧਰੀ ਜ਼ੁਬੈਰ ਅਹਿਮਦ ਆਪਣੀ ਪਤਨੀ ਅਤੇ ਕਾਂਗਰਸੀ ਕੌਂਸਲਰ ਸ਼ਗੁਫਤਾ ਚੌਧਰੀ ਨਾਲ 29 ਅਕਤੂਬਰ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਨ।
ਵੀਰ ਸਿੰਘ ਧੀਂਗਾਨ ਸੀਮਾਪੁਰੀ ਤੋਂ ਚੋਣ ਲੜਨਗੇ
ਸਾਬਕਾ ਕਾਂਗਰਸੀ ਆਗੂ ਵੀਰ ਸਿੰਘ ਧੀਂਗਾਨ 15 ਨਵੰਬਰ ਨੂੰ ‘ਆਪ’ ਵਿੱਚ ਸ਼ਾਮਲ ਹੋਏ ਸਨ। ਧੀਂਗਾਨ ਤਿੰਨ ਵਾਰ ਸੀਮਾਪੁਰੀ ਤੋਂ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਨੇ 2020 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਦੀ ਟਿਕਟ 'ਤੇ ਲੜੀਆਂ ਸਨ।
ਇਹ ਵੀ ਪੜ੍ਹੋ : CBSE Datesheets: ਸੀਬੀਐਸਈ ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ; ਜਾਣੋ ਕਦੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ