Delhi Blast News: CRPF ਸਕੂਲ ਨੇੜੇ ਜ਼ੋਰਦਾਰ ਧਮਾਕਾ, ਇਲਾਕੇ `ਚ ਦਹਿਸ਼ਤ ਦਾ ਮਾਹੌਲ
Delhi Blast News: ਰੋਹਿਣੀ ਦੇ ਡੀਸੀਪੀ ਅਮਿਤ ਗੋਇਲ ਨੇ ਦੱਸਿਆ ਕਿ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਹਿਰਾਂ ਨੂੰ ਬੁਲਾਇਆ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਧਮਾਕਾ ਕਿਸ ਤਰ੍ਹਾਂ ਦਾ ਸੀ।
Delhi Blast News: ਦਿੱਲੀ ਦੇ ਰੋਹਿਣੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ 'ਚ ਧਮਾਕੇ ਦੀ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ, ਜਿਸ ਕਾਰਨ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਇਹ ਧਮਾਕਾ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਸਕੂਲ ਦੀ ਕੰਧ ਨੇੜੇ ਹੋਇਆ। ਧਮਾਕੇ ਤੋਂ ਤੁਰੰਤ ਬਾਅਦ ਧੂੰਏਂ ਦਾ ਵੱਡਾ ਗੁਬਾਰ ਦੇਖਿਆ ਗਿਆ, ਜਿਸ ਕਾਰਨ ਸਥਾਨਕ ਲੋਕ ਕਾਫੀ ਜ਼ਿਆਦਾ ਡਰ ਗਏ।
ਰੋਹਿਣੀ ਦੇ ਡੀਸੀਪੀ ਅਮਿਤ ਗੋਇਲ ਨੇ ਦੱਸਿਆ ਕਿ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਹਿਰਾਂ ਨੂੰ ਬੁਲਾਇਆ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਧਮਾਕਾ ਕਿਸ ਤਰ੍ਹਾਂ ਦਾ ਸੀ। ਡੀਸੀਪੀ ਨੇ ਕਿਹਾ ਕਿ ਮਾਹਿਰਾਂ ਦੀ ਟੀਮ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਨੇ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਟੀਮ ਨੂੰ ਮੌਕੇ 'ਤੇ ਬੁਲਾਇਆ ਹੈ। ਐਫਐਸਐਲ ਟੀਮ ਧਮਾਕੇ ਦੇ ਕਾਰਨਾਂ ਦੀ ਜਾਂਚ ਕਰੇਗੀ ਅਤੇ ਸਪੱਸ਼ਟ ਕਰੇਗੀ ਕਿ ਇਹ ਕਿਸੇ ਤਰ੍ਹਾਂ ਦਾ ਹਮਲਾ ਹੈ ਜਾਂ ਕੋਈ ਹਾਦਸਾ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ ਅਤੇ ਜਾਂਚ 'ਚ ਸਹਿਯੋਗ ਕਰ ਰਹੀ ਹੈ। ਸੂਤਰਾਂ ਮੁਤਾਬਕ ਧਮਾਕੇ ਕਾਰਨ ਨੇੜੇ ਖੜ੍ਹੇ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ। ਕੁਝ ਘਰਾਂ ਦੇ ਸ਼ੀਸ਼ੇ ਟੁੱਟਣ ਦੀ ਸੂਚਨਾ ਵੀ ਸਾਹਮਣੇ ਆਈ ਹੈ।
ਸੀਆਰਪੀਐਫ ਸਕੂਲ ਦੇ ਨੇੜੇ ਕਈ ਦੁਕਾਨਾਂ ਹਨ, ਇਸ ਲਈ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਧਮਾਕਾ ਕਿਸੇ ਸਿਲੰਡਰ ਧਮਾਕੇ ਦਾ ਨਤੀਜਾ ਹੋ ਸਕਦਾ ਹੈ। ਹਾਲਾਂਕਿ, ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਅੱਗ ਲੱਗਣ ਦੇ ਡਰ ਕਾਰਨ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। ਫਿਲਹਾਲ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ।