Arvind Kejriwal News: ਵੱਡੀ ਖ਼ਬਰ! ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼, ਕਹੀ ਇਹ ਗੱਲ
Advertisement
Article Detail0/zeephh/zeephh2114317

Arvind Kejriwal News: ਵੱਡੀ ਖ਼ਬਰ! ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼, ਕਹੀ ਇਹ ਗੱਲ

Arvind Kejriwal News: ਕੀ ਅਰਵਿੰਦ ਕੇਜਰੀਵਾਲ ਅਦਾਲਤ 'ਚ ਅੱਜ ਹੋਣਗੇ ਪੇਸ਼? ਦਰਅਸਲ ਅੱਜ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ  ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਹੋਏ ਹਨ।

Arvind Kejriwal News: ਵੱਡੀ ਖ਼ਬਰ!  ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼, ਕਹੀ ਇਹ ਗੱਲ

Arvind Kejriwal News: ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ 'ਚ ਅੱਜ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।  ਅਰਵਿੰਦ ਕੇਜਰੀਵਾਲ ਅਦਾਲਤ 'ਚ ਪੇਸ਼ੀ 'ਚ ਹਿੱਸਾ ਲਿਆ। ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਚ ਹਿੱਸਾ ਲਿਆ। 17 ਫਰਵਰੀ ਨੂੰ ਅਦਾਲਤ ਨੇ ਕੇਜਰੀਵਾਲ ਨੂੰ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਸੀ। ਭਰੋਸੇ ਦੇ ਵੋਟ 'ਤੇ ਅੱਜ ਹੀ ਦਿੱਲੀ ਵਿਧਾਨ ਸਭਾ 'ਚ ਚਰਚਾ ਹੋਵੇਗੀ। ਕੇਜਰੀਵਾਲ ਨੇ ਅਦਾਲਤ ਨੂੰ ਦੱਸਿਆ ਕਿ ਦਿੱਲੀ ਸਰਕਾਰ ਦੇ ਬਜਟ ਅਤੇ ਭਰੋਸੇ ਦੇ ਪ੍ਰਸਤਾਵ ਕਾਰਨ ਉਹ ਨਿੱਜੀ ਤੌਰ 'ਤੇ ਪੇਸ਼ ਨਹੀਂ ਹੋ ਰਹੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਆਬਕਾਰੀ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਾਲੀਆ ਸ਼ਿਕਾਇਤ ਦੇ ਮਾਮਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ। ਮੁੱਖ ਮੰਤਰੀ ਨੇ ਅਦਾਲਤ ਨੂੰ ਦੱਸਿਆ ਕਿ ਵਿਧਾਨ ਸਭਾ ਵਿੱਚ ਭਰੋਸੇ ਦੇ ਮਤੇ ਦੀ ਚਰਚਾ ਅਤੇ ਚੱਲ ਰਹੇ ਬਜਟ ਸੈਸ਼ਨ ਕਾਰਨ ਉਹ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ। ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਸਰੀਰਕ ਪੇਸ਼ੀ ਲਈ 16 ਮਾਰਚ ਦੀ ਤਰੀਕ ਤੈਅ ਕੀਤੀ ਹੈ।

ਦਰਅਸਲ ਹਾਲ ਹੀ ਵਿੱਚ ਅਰਵਿੰਦ ਕੇਜਰੀਵਾਲ ਨੂੰ ਛੇਵਾਂ ਸੰਮਨ ਭੇਜਿਆ ਸੀ। ਕੇਜਰੀਵਾਲ ਨੂੰ ਵੀ 17 ਤਰੀਕ ਨੂੰ ਰਾਉਸ ਐਵੇਨਿਊ ਕੋਰਟ 'ਚ ਪੇਸ਼ ਹੋਣਾ ਹੈ। ਈਡੀ ਦੀ ਪਟੀਸ਼ਨ 'ਤੇ ਕੋਰਟ ਨੇ ਕੇਜਰੀਵਾਲ ਨੂੰ 17 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ  18 ਜਨਵਰੀ, 2 ਨਵੰਬਰ, 21 ਦਸੰਬਰ, 3 ਜਨਵਰੀ ਅਤੇ 18 ਜਨਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਨੇ 2 ਫਰਵਰੀ ਦਿਨ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। 

ਇਹ ਵੀ ਪੜ੍ਹੋ: Bharat Bandh: ਕਿਸਾਨ ਜਥੇਬੰਦੀਆਂ ਦੇ ਹੱਕ 'ਚ ਨਿਤਰਿਆ ਵਕੀਲ ਭਾਈਚਾਰਾ, ਕੰਮ ਕਾਜ ਕੀਤਾ ਠੱਪ

ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਛਗਿੱਛ ਲਈ ਈਡੀ ਸਾਹਮਣੇ ਪੇਸ਼ ਨਹੀਂ ਹੋਏ।  ਗੌਰਤਲਬ ਹੈ ਕਿ ਇਸ ਤੋਂ ਪਹਿਲਾਂ  ਅਰਵਿੰਦ ਕੇਜਰੀਵਾਲ (Arvind Kejriwal) ਨੂੰ 2 ਨਵੰਬਰ ਅਤੇ 21 ਦਸੰਬਰ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਪਰ ਉਸ ਨੇ ਏਜੰਸੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਦਿੱਲੀ ਸਰਕਾਰ ਦੇ ਸਾਬਕਾ ਆਬਕਾਰੀ ਨੀਤੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਪਹਿਲਾ ਸੰਮਨ ਭੇਜਿਆ ਗਿਆ ਸੀ ਪਰ ਉਹ ਪੁੱਛਗਿੱਛ ਪ੍ਰਕਿਰਿਆ ਵਿੱਚ ਹਿੱਸਾ ਲੈਣ ਨਹੀਂ ਆਏ।

ਇਹ ਵੀ ਪੜ੍ਹੋ: Success Story: ਮੁਹਾਲੀ ਦੇ ਵਕੀਲ ਦਾ ਦਿੱਲੀ ਨਿਆਂਇਕ ਸੇਵਾ 'ਚ ਪਹਿਲਾ ਰੈਂਕ, ਐਡਿਸ਼ਨਲ ਜਜ ਬਣੇ ਹਰਵਿੰਦਰ
 

 

Trending news