Delhi Encounter News:  ਐਤਵਾਰ ਦੇਰ ਰਾਤ ਮਯੂਰ ਵਿਹਾਰ ਫੇਜ਼ 1 ਫਲਾਈ ਓਵਰ ਨੇੜੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਅਰਸ਼ਦੀਪ ਡੱਲਾ ਦੇ ਮੋਟਰਸਾਈਕਲ ਸਵਾਰ ਦੋ ਗੁਰਗਿਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਨੂੰ ਦੇਖ ਕੇ ਦੋਵੇਂ ਸ਼ੂਟਰਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਜਿਸ ਤੋਂ ਬਾਅਦ ਸ਼ੂਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਗੁਰਗਿਆਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ 'ਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਇਸ ਮੁਕਾਬਲੇ 'ਚ ਇੱਕ ਗੁਰਗੇ ਦੀ ਲੱਤ 'ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ।


COMMERCIAL BREAK
SCROLL TO CONTINUE READING

ਦਿੱਲੀ ਦੇ ਮਯੂਰ ਵਿਹਾਰ 'ਚ ਦੇਰ ਰਾਤ ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਸਿੰਘ ਡਾਲਾ ਦੇ ਦੋ ਗੁਰਗਿਆਂ ਤੇ ਦਿੱਲੀ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਦੋਵੇਂ ਗੈਂਗਸਟਰਾਂ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦਿੱਲੀ ਪੁਲਿਸ ਦੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰਾਂ ਅਰਸ਼ ਡਾਲਾ ਦੇ ਨਿਰਦੇਸ਼ਾਂ 'ਤੇ ਪੰਜਾਬੀ ਗਾਇਕ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ।


ਜਲਦੀ ਹੀ ਦਿੱਲੀ ਪੁਲਿਸ ਇਸ ਬਾਰੇ ਖੁਲਾਸਾ ਕਰੇਗੀ। ਦੱਸ ਦਈਏ ਕਿ ਇਹ ਮੁਕਾਬਲਾ ਨੋਇਡਾ ਤੋਂ ਅਕਸ਼ਰਧਾਮ ਜਾਣ ਵਾਲੀ ਸੜਕ 'ਤੇ ਮਯੂਰ ਵਿਹਾਰ ਨੇੜੇ ਹੋਇਆ। ਮੁਕਾਬਲੇ ਵਿੱਚ ਜ਼ਖ਼ਮੀ ਹੋਏ ਦੋਵੇਂ ਬਦਮਾਸ਼ ਪੁਲਿਸ ਦੀ ਪਹਿਰੇ ਹੇਠ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।


ਦਰਅਸਲ, ਇਹ ਮੁਕਾਬਲਾ ਨੋਇਡਾ ਤੋਂ ਅਕਸ਼ਰਧਾਮ ਜਾਣ ਵਾਲੀ ਸੜਕ 'ਤੇ ਮਯੂਰ ਵਿਹਾਰ ਫੇਜ਼-1 'ਚ ਹੋਇਆ। ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਇੱਥੇ ਮਯੂਰ ਵਿਹਾਰ ਫੇਜ਼ ਵਨ ਵਿੱਚ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਨੋਇਡਾ ਤੋਂ ਆਉਂਦੇ ਦੇਖਿਆ ਗਿਆ। ਪੁਲਿਸ ਟੀਮ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਸੇ ਸਮੇਂ ਪੁਲਿਸ ਨੂੰ ਦੇਖ ਕੇ ਗੁਰਗੇ ਇੱਕ ਪਾਸੇ ਹੋ ਗਏ ਅਤੇ ਭੱਜਣ ਲੱਗੇ।


ਇਸ ਉਤੇ ਪੁਲਿਸ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਟੀਮ ਬਦਮਾਸ਼ਾਂ ਦੇ ਪਿੱਛੇ ਗਈ ਤਾਂ ਬਦਮਾਸ਼ਾਂ ਨੇ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਦੀ ਗੋਲੀਬਾਰੀ ਤੋਂ ਬਚਣ ਲਈ ਦਿੱਲੀ ਪੁਲਿਸ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ।


ਇਹ ਵੀ ਪੜ੍ਹੋ : Chandigarh Farmers Protest: ਕਿਸਾਨਾਂ ਨੇ ਚੰਡੀਗੜ੍ਹ, ਮੁਹਾਲੀ 'ਚ ਲਗਾਏ ਡੇਰੇ; ਅੱਜ ਮੀਟਿੰਗ ਕਰ ਉਲੀਕਣਗੇ ਅਗਲੀ ਰੂਪਰੇਖਾ