Delhi Excise policy Case: ED ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ, ਕਿਹਾ- ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਪਰ...
Advertisement
Article Detail0/zeephh/zeephh2139918

Delhi Excise policy Case: ED ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ, ਕਿਹਾ- ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਪਰ...

Arvind Kejriwal ED News: ਦਿੱਲੀ ਸ਼ਰਾਬ ਘੁਟਾਲਾ ਮਾਮਲੇ 'ਚ ਈਡੀ ਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ 8 ਸੰਮਨ ਜਾਰੀ ਕੀਤੇ ਹਨ। ਹਾਲਾਂਕਿ ਹੁਣ ਤੱਕ ਉਹ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਇਆ ਸੀ।

Delhi Excise policy Case: ED ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ, ਕਿਹਾ- ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਪਰ...

Delhi Excise policy Case:  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਖਰਕਾਰ ਅੱਜ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ED ਸਾਹਮਣੇ ਪੇਸ਼ ਨਹੀਂ ਹੋਏ ਹਨ। ਉਹਨਾਂ ਨੇ ਕਿਹਾ ਕਿ ਉਹ ਸਵਾਲਾਂ ਦੇ ਜਵਾਬ ਦੇਣ ਲਈ ਰਾਜ਼ੀ ਹਨ। ਈਡੀ ਦੇ ਸੰਮਨ ਦਾ ਜਵਾਬ ਦਿੰਦੇ ਹੋਏ ਕੇਜਰੀਵਾਲ ਨੇ ਇਹ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਕਿਹਾ ਹੈ ਕਿ ਈਡੀ ਦੇ ਸੰਮਨ ਗੈਰ-ਕਾਨੂੰਨੀ ਹਨ ਪਰ ਫਿਰ ਵੀ ਉਹ ਜਵਾਬ ਦੇਣ ਲਈ ਤਿਆਰ ਹਨ।

12 ਮਾਰਚ ਤੋਂ ਬਾਅਦ ਦੀ  ਮੰਗੀ  ਤਰੀਕ
ਵਾਰ-ਵਾਰ ਈਡੀ ਦੇ ਸੰਮਨਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਦੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹੋ ਗਏ ਹਨ। ਹਾਲਾਂਕਿ ਉਨ੍ਹਾਂ ਨੇ ਈਡੀ ਤੋਂ 12 ਮਾਰਚ ਤੋਂ ਬਾਅਦ ਦੀ ਤਰੀਕ ਮੰਗੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਇਕ ਹੋਰ ਸ਼ਰਤ ਰੱਖੀ ਹੈ ਕਿ ਉਹ ਵੀਡੀਓ ਕਾਨਫਰੰਸ ਦੀ ਮਦਦ ਨਾਲ ਈਡੀ ਦੇ ਸਾਹਮਣੇ ਪੇਸ਼ ਹੋ ਕੇ ਏਜੰਸੀ ਦੇ ਸਵਾਲਾਂ ਦੇ ਜਵਾਬ ਦੇਣਗੇ।

ਹੁਣ ਤੱਕ ਜਾਰੀ ਹੋਏ 8 ਸੰਮਨ
ਦੱਸ ਦੇਈਏ ਕਿ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਲਈ ਕੇਜਰੀਵਾਲ ਨੂੰ 8 ਸੰਮਨ ਜਾਰੀ ਕੀਤੇ ਹਨ। ਹਾਲਾਂਕਿ ਹੁਣ ਤੱਕ ਉਹ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ।

ਇਹ ਵੀ ਪੜ੍ਹੋ:  Bikram Singh Majithia Case:  ਡਰੱਗ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਸੰਮਨ, SIT ਨੇ 6 ਮਾਰਚ ਨੂੰ ਕੀਤਾ ਤਲਬ 

ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ 18 ਜਨਵਰੀ, 2 ਨਵੰਬਰ, 21 ਦਸੰਬਰ, 3 ਜਨਵਰੀ ਅਤੇ 18 ਜਨਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਨੇ 2 ਫਰਵਰੀ ਦਿਨ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਸੀ। 

ਇਹ ਵੀ ਪੜ੍ਹੋ: Arvind Kejriwal News: ਵੱਡੀ ਖ਼ਬਰ! ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼, ਕਹੀ ਇਹ ਗੱਲ

ਇਸ ਤੋਂ ਪਹਿਲਾਂ ਵੀ ਕਈ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੁਛਗਿੱਛ ਲਈ ਈਡੀ ਸਾਹਮਣੇ ਪੇਸ਼ ਨਹੀਂ ਹੋਏ।  ਗੌਰਤਲਬ ਹੈ ਕਿ ਇਸ ਤੋਂ ਪਹਿਲਾਂ  ਅਰਵਿੰਦ ਕੇਜਰੀਵਾਲ (Arvind Kejriwal) ਨੂੰ 2 ਨਵੰਬਰ ਅਤੇ 21 ਦਸੰਬਰ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਪਰ ਉਸ ਨੇ ਏਜੰਸੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਦਿੱਲੀ ਸਰਕਾਰ ਦੇ ਸਾਬਕਾ ਆਬਕਾਰੀ ਨੀਤੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਪਹਿਲਾ ਸੰਮਨ ਭੇਜਿਆ ਗਿਆ ਸੀ ਪਰ ਉਹ ਪੁੱਛਗਿੱਛ ਪ੍ਰਕਿਰਿਆ ਵਿੱਚ ਹਿੱਸਾ ਲੈਣ ਨਹੀਂ ਆਏ।

 

Trending news