Delhi Fire Incident Updates: ਦਿੱਲੀ ਦੇ ਪੀਤਮਪੁਰਾ ਇਲਾਕੇ ਵਿੱਚ ਇੱਕ ਘਰ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਹੁਣ ਤੱਕ 6 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇੱਕ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਿਆ ਹੈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਪਰ ਮੌਕੇ 'ਤੇ ਫਾਇਰ ਵਿਭਾਗ ਦੀ ਟੀਮ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।


COMMERCIAL BREAK
SCROLL TO CONTINUE READING

ਘਟਨਾ ਵਾਲੀ ਥਾਂ ਨੇੜੇ ਸਥਾਨਕ ਲੋਕਾਂ ਦਾ ਇਕੱਠ ਹੋ ਗਿਆ। ਫਾਇਰ ਬ੍ਰਿਗੇਡ ਤੋਂ ਇਲਾਵਾ ਦਿੱਲੀ ਪੁਲਸ ਦੀ ਟੀਮ ਵੀ ਮੌਕੇ 'ਤੇ ਮੌਜੂਦ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਲੋਕਾਂ ਨੂੰ ਹਟਾ ਦਿੱਤਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।


ਇਹ ਵੀ ਪੜ੍ਹੋ:  Chandigarh Mayor Election: ਮੇਅਰ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ, ਇਲੈਕਸ਼ਨ ਨੂੰ HC ਜਾਣਗੇ ਕਾਂਗਰਸ ਤੇ ਆਪ !


ਇੱਕ ਹੀ ਪਰਿਵਾਰ ਦੇ 7 ਲੋਕ ਅੱਗ ਦੀ ਲਪੇਟ ਵਿੱਚ ਆ ਗਏ। ਅੱਗ ਬੁਝਾਊ ਵਿਭਾਗ ਮੁਤਾਬਕ ਅੱਗ 'ਚ ਝੁਲਸਣ ਕਾਰਨ ਇੱਕੋ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਦਿੱਲੀ ਫਾਇਰ ਸਰਵਿਸਿਜ਼ ਦੇ ਫਾਇਰ ਅਫਸਰ ਐਸਕੇ ਦੁਆ ਨੇ ਏਐਨਆਈ ਨੂੰ ਦੱਸਿਆ ਕਿ ਉਨ੍ਹਾਂ ਨੂੰ ਪੀਤਮਪੁਰਾ ਇਲਾਕੇ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਸੱਤ ਫਾਇਰ ਇੰਜਨ ਮੌਕੇ ਉੱਤੇ ਭੇਜੇ ਗਏ। ਤੁਰੰਤ ਪ੍ਰਭਾਵ ਨਾਲ ਇੱਥੇ ਫਸੇ 6 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।


ਦਿੱਲੀ ਪੀਤਮਪੁਰਾ ਖੇਤਰ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਦੀ ਘਟਨਾ 'ਤੇ ਜਿਤੇਂਦਰ ਮੀਨਾ (ਡੀ.ਸੀ.ਪੀ., ਉੱਤਰ-ਪੱਛਮੀ, ਦਿੱਲੀ) ਨੇ ਕਿਹਾ, "ਅੱਗ ਤੋਂ ਬਾਹਰ ਕੱਢੇ ਗਏ ਸਾਰੇ 6 ਲੋਕਾਂ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਚਾਰ ਸਣੇ ਛੇ ਲੋਕਾਂ ਦੀ ਮੌਤ ਹੋ ਗਈ ਹੈ। ਔਰਤਾਂ ਅਤੇ 2 ਪੁਰਸ਼ਾਂ ਨੂੰ ਘਰੋਂ ਬਚਾਇਆ ਗਿਆ ਪਰ ਬਾਅਦ ਵਿੱਚ ਹਸਪਤਾਲ ਵਿੱਚ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ... ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ... ਮਰਨ ਵਾਲੇ ਸਾਰੇ ਲੋਕ ਕਿਰਾਏਦਾਰ ਸਨ..."


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਹੱਡਚੀਰਵੀਂ ਠੰਡ ਨੇ ਫਿਰ ਕੱਢੇ ਲੋਕਾਂ ਦੇ ਵੱਟ, ਕੀ ਅੱਜ ਧੁੰਦ ਕਰਕੇ ਕੰਮਕਾਜ ਹੋਵੇਗਾ ਪ੍ਰਭਾਵਿਤ?