Kejriwal News: ਦਿੱਲੀ ਹਾਈਕੋਰਟ ਤੋਂ ਕੇਜਰੀਵਾਲ ਨੂੰ ਕੋਈ ਅੰਤਰਿਮ ਰਾਹਤ ਨਹੀਂ, ਅਦਾਲਤ ਨੇ ਈਡੀ ਤੋਂ 2 ਅਪ੍ਰੈਲ ਤੱਕ ਜਵਾਬ ਮੰਗਿਆ
Advertisement

Kejriwal News: ਦਿੱਲੀ ਹਾਈਕੋਰਟ ਤੋਂ ਕੇਜਰੀਵਾਲ ਨੂੰ ਕੋਈ ਅੰਤਰਿਮ ਰਾਹਤ ਨਹੀਂ, ਅਦਾਲਤ ਨੇ ਈਡੀ ਤੋਂ 2 ਅਪ੍ਰੈਲ ਤੱਕ ਜਵਾਬ ਮੰਗਿਆ

Kejriwal News: ਕੇਜਰੀਵਾਲ ਦੇ ਰਿਮਾਂਡ ਦੀ ਮਿਆਦ 28 ਮਾਰਚ ਨੂੰ ਖਤਮ ਹੋ ਰਹੀ ਹੈ। ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਰਾਉਜ਼ ਐਵੇਨਿਊ ਕੋਰਟ 'ਚ ਹੋਵੇਗੀ। ਇਸ ਤੋਂ ਇਲਾਵਾ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ 'ਤੇ ਵੀ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਦੇ ਏਸੀਜੇ ਮਨਮੋਹਨ ਦੀ ਡਿਵੀਜ਼ਨ ਬੈਂਚ 'ਚ ਸੁਣਵਾਈ ਹੋਵੇਗੀ।

Kejriwal News: ਦਿੱਲੀ ਹਾਈਕੋਰਟ ਤੋਂ ਕੇਜਰੀਵਾਲ ਨੂੰ ਕੋਈ ਅੰਤਰਿਮ ਰਾਹਤ ਨਹੀਂ, ਅਦਾਲਤ ਨੇ ਈਡੀ ਤੋਂ 2 ਅਪ੍ਰੈਲ ਤੱਕ ਜਵਾਬ ਮੰਗਿਆ

Kejriwal News: ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰੀ ਅਤੇ ਰਿਮਾਂਡ ਤੋਂ ਰਾਹਤ ਨਹੀਂ ਦਿੱਤੀ। ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ 2 ਅਪ੍ਰੈਲ ਤੱਕ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 3 ਅਪ੍ਰੈਲ ਨੂੰ ਹੋਵੇਗੀ।

ਦੂਜੇ ਪਾਸੇ ਕੇਜਰੀਵਾਲ ਦੇ ਰਿਮਾਂਡ ਦੀ ਮਿਆਦ 28 ਮਾਰਚ ਨੂੰ ਖਤਮ ਹੋ ਰਹੀ ਹੈ। ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਰਾਉਜ਼ ਐਵੇਨਿਊ ਕੋਰਟ 'ਚ ਹੋਵੇਗੀ। ਇਸ ਤੋਂ ਇਲਾਵਾ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ 'ਤੇ ਵੀ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਦੇ ਏਸੀਜੇ ਮਨਮੋਹਨ ਦੀ ਡਿਵੀਜ਼ਨ ਬੈਂਚ 'ਚ ਸੁਣਵਾਈ ਹੋਵੇਗੀ।

ਕੇਜਰੀਵਾਲ ਨੇ 23 ਮਾਰਚ ਨੂੰ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਰਾਉਜ਼ ਐਵੇਨਿਊ ਕੋਰਟ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਬੁੱਧਵਾਰ ਨੂੰ ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਈਡੀ ਵੱਲੋਂ ਏਐਸਜੀ ਐਸਵੀ ਰਾਜੂ ਨੇ ਕਰੀਬ ਡੇਢ ਘੰਟੇ ਤੱਕ ਆਪਣੀਆਂ ਦਲੀਲਾਂ ਪੇਸ਼ ਕੀਤੀਆਂ।

ਏਐਸਜੀ ਰਾਜੂ ਨੇ ਕਿਹਾ ਕਿ ਅਸੀਂ ਵਿਸਤ੍ਰਿਤ ਜਵਾਬ ਦਾਇਰ ਕਰਨਾ ਚਾਹੁੰਦੇ ਹਾਂ। ਮੁੱਖ ਮਾਮਲੇ ਵਿੱਚ ਸਾਨੂੰ 3 ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਵੀ ਸਾਨੂੰ ਆਪਣਾ ਜਵਾਬ ਦਾਇਰ ਕਰਨ ਲਈ ਢੁਕਵਾਂ ਸਮਾਂ ਦਿੱਤਾ ਜਾਣਾ ਚਾਹੀਦਾ ਹੈ।

ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਇਹ ਸਭ ਕੁੱਝ ਮਾਮਲੇ ਨੂੰ ਲਟਕਾਉਣ ਲਈ ਕੀਤਾ ਜਾ ਰਿਹਾ ਹੈ। ਅਸੀਂ ਹਾਈਕੋਰਟ ਨੂੰ ਅਪੀਲ ਕਰਦੇ ਹਾਂ ਕਿ ਹੁਣ ਇਸ 'ਤੇ ਫੈਸਲਾ ਲਿਆ ਜਾਵੇ। ਤੁਸੀਂ ਜਾਂ ਤਾਂ ਇਸ ਨੂੰ ਸਵੀਕਾਰ ਕਰੋ ਜਾਂ ਇਨਕਾਰ ਕਰੋ।

Trending news