Delhi Liquor Policy Case: ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਜ਼ਮਾਨਤ `ਤੇ ਫੈਸਲਾ ਰੱਖਿਆ ਸੁਰੱਖਿਅਤ
Delhi Liquor Policy Case: ਦਿੱਲੀ `ਚ ਕਥਿਤ ਸ਼ਰਾਬ ਘੁਟਾਲੇ ਮਾਮਲੇ `ਚ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ `ਤੇ ਅੱਜ ਰੌਜ਼ ਐਵੇਨਿਊ ਅਦਾਲਤ `ਚ ਸੁਣਵਾਈ ਹੋਈ, ਜਿਸ `ਚ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ।
Delhi Liquor Policy Case: ਦਿੱਲੀ 'ਚ ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ 'ਤੇ ਅੱਜ ਰਾਉਜ਼ ਐਵੇਨਿਊ ਅਦਾਲਤ 'ਚ ਸੁਣਵਾਈ ਹੋਈ, ਜਿਸ 'ਚ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ।
ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦੀ ਅੱਜ ਰਾਉਜ਼ ਐਵੇਨਿਊ ਅਦਾਲਤ ਵਿੱਚ ਸੁਣਵਾਈ ਹੋਈ ਜਿਸ ਵਿੱਚ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ। ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ, ਅਦਾਲਤ 30 ਅਪ੍ਰੈਲ ਨੂੰ ਹੁਕਮ ਦੇਵੇਗੀ।
ਇਹ ਵੀ ਪੜ੍ਹੋ: Khanna Fire: ਟਰੱਕ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਜ਼ਿੰਦਾ ਸੜਿਆ
ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਸਨ ਕਿ ਕੀ ਮਨੀਸ਼ ਸਿਸੋਦੀਆ ਨੂੰ ਮਿਲੇਗੀ ਰਾਹਤ, ਕੀ ਅੱਜ ਅਦਾਲਤ ਦੇਵੇਗੀ ਜ਼ਮਾਨਤ? ਰਾਉਜ਼ ਐਵੇਨਿਊ ਅਦਾਲਤ ਵਿੱਚ ਅੱਜ ਦੀ ਸੁਣਵਾਈ ਨੂੰ ਲੈ ਕੇ ਵੀ ਸਿਆਸਤ ਗਰਮਾਈ ਰਹੀ। ਅਜਿਹੇ 'ਚ ਹੁਣ ਇਹ ਤੈਅ ਹੋ ਗਿਆ ਹੈ ਕਿ ਅਦਾਲਤ ਕੀ ਫੈਸਲਾ ਲਵੇਗੀ, ਇਸ ਦਾ ਫੈਸਲਾ ਬਾਅਦ 'ਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਰਾਉਜ਼ ਐਵੇਨਿਊ ਕੋਰਟ ਨੇ 15 ਅਪ੍ਰੈਲ ਨੂੰ ਮਾਮਲੇ ਦੀ ਸੁਣਵਾਈ ਕੀਤੀ ਸੀ।
ਅਦਾਲਤ 'ਚ ਸੁਣਵਾਈ ਪੂਰੀ, ਫੈਸਲਾ ਰਾਖਵਾਂ
ਐਕਸਾਈਜ਼ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਸੁਣਵਾਈ ਪੂਰੀ ਹੋ ਗਈ ਹੈ। ਸੀਬੀਆਈ ਵੱਲੋਂ ਦਲੀਲਾਂ ਦਿੱਤੀਆਂ ਗਈਆਂ। ਸੀਬੀਆਈ ਦੇ ਵਕੀਲ ਨੇ ਕਿਹਾ ਕਿ ਮੁੱਖ ਮੁਲਜ਼ਮ ਮਨੀਸ਼ ਸਬੂਤਾਂ ਨਾਲ ਛੇੜਛਾੜ ਕਰ ਸਕਦਾ ਹੈ, ਈਡੀ ਨੇ ਵੀ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ, ਹੁਣ ਸੀਬੀਆਈ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਅਦਾਲਤ ਨੇ 12 ਅਪ੍ਰੈਲ ਨੂੰ ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀ ਕਰਕੇ ਇੱਕ ਹਫ਼ਤੇ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ।