Delhi Liquor Policy Case:ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਕੇ. ਕਵਿਤਾ ਦੀ ਨਿਆਂਇਕ ਹਿਰਾਸਤ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਸੀਬੀਆਈ ਨੇ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ।
Trending Photos
K Kavitha Judicial Custody: ਦਿੱਲੀ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਗ੍ਰਿਫ਼ਤਾਰ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਬੀਆਰਐਸ ਆਗੂ ਕੇ. ਕਵਿਤਾ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ, ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਅੱਜ ਯਾਨੀ ਸੋਮਵਾਰ ਨੂੰ ਸੀਬੀਆਈ ਦੀ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਵਿਤਾ ਨੂੰ 23 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਸੀਬੀਆਈ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ (15 ਅਪਰੈਲ) ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਵਿੱਚ ਸੀਬੀਆਈ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ (K Kavitha Judicial Custody) ਦੀ ਮੰਗ ਕੀਤੀ ਸੀ।
ਸੀਬੀਆਈ ਨੇ ਉਸ ਨੂੰ 11 ਅਪ੍ਰੈਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ 12 ਅਪ੍ਰੈਲ ਨੂੰ ਉਸ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ, ਜੋ ਅੱਜ 15 ਅਪ੍ਰੈਲ ਨੂੰ ਖ਼ਤਮ ਹੋ ਗਈ ਸੀ।
ਇਹ ਵੀ ਪੜ੍ਹੋ: Arvind Kejriwal News: ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟ
ਸੀਬੀਆਈ ਨੇ ਅਦਾਲਤ ਤੋਂ ਕੇ.ਕਵਿਤਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਉਸ ਨੂੰ ਸਿਰਫ਼ 9 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੀਬੀਆਈ ਤੋਂ ਪਹਿਲਾਂ ਕੇ. ਕਵਿਤਾ (K Kavitha Judicial Custody) ਨੂੰ ਵੀ ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਸੀਬੀਆਈ ਅਧਿਕਾਰੀਆਂ ਨੇ ਹਾਲ ਹੀ ਵਿੱਚ ਵਿਸ਼ੇਸ਼ ਅਦਾਲਤ ਤੋਂ ਇਜਾਜ਼ਤ ਲੈ ਕੇ ਕਵਿਤਾ ਤੋਂ ਜੇਲ੍ਹ ਅੰਦਰ ਪੁੱਛਗਿੱਛ ਕੀਤੀ ਸੀ। ਬੀਆਰਐਸ ਨੇਤਾ ਤੋਂ ਮਾਮਲੇ ਵਿੱਚ ਸਹਿ-ਦੋਸ਼ੀ ਬੁਚੀ ਬਾਬੂ ਦੇ ਫੋਨ ਤੋਂ ਮਿਲੇ ਵਟਸਐਪ ਚੈਟਸ ਅਤੇ ਜ਼ਮੀਨੀ ਸੌਦੇ ਨਾਲ ਸਬੰਧਿਤ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ ਗਈ।
ਇਲਜ਼ਾਮ ਹੈ ਕਿ ਆਬਕਾਰੀ ਨੀਤੀ ਵਿੱਚ ਕਥਿਤ ਬਦਲਾਅ ਲਈ ਆਮ ਆਦਮੀ ਪਾਰਟੀ (ਆਪ) ਨੂੰ 100 ਕਰੋੜ ਰੁਪਏ ਰਿਸ਼ਵਤ ਵਜੋਂ ਦਿੱਤੇ ਗਏ ਸਨ। ਈਡੀ ਨੇ ਕਵਿਤਾ (46) ਨੂੰ 15 ਮਾਰਚ ਨੂੰ ਹੈਦਰਾਬਾਦ ਦੇ ਬੰਜਾਰਾ ਹਿਲਜ਼ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹੈ।
ਇਹ ਵੀ ਪੜ੍ਹੋ:. Chandigarh News: ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, ਨਸ਼ਾ ਕਰਦੇ ਸੀ ਸਪਲਾਈ, 2 ਗ੍ਰਿਫ਼ਤਾਰ