Arvind Kejriwal News: ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਬੁਲਾਇਆ ਹੈ।
Trending Photos
Arvind Kejriwal News: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਚੌਥਾ ਸੰਮਨ ਜਾਰੀ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਈਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਪੁੱਛਗਿੱਛ ਲਈ ਉਨ੍ਹਾਂ ਨੂੰ ਚੌਥੀ ਵਾਰ ਸੰਮਨ ਜਾਰੀ ਕੀਤਾ ਹੈ। ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਨੂੰ 18 ਜਨਵਰੀ ਨੂੰ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ 'ਆਪ' ਦੇ ਕੌਮੀ ਕਨਵੀਨਰ (Arvind Kejriwal) ਚੌਥੀ ਵਾਰ ਸਵਾਲਾਂ ਦੇ ਘੇਰੇ 'ਚ ਸ਼ਾਮਲ ਹੁੰਦੇ ਹਨ ਜਾਂ ਨਹੀਂ।
ਇਸ ਤੋਂ ਪਹਿਲਾਂ, ਈਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ (Delhi Liquor Policy Case) ਵਿੱਚ 2 ਨਵੰਬਰ 2023, 21 ਦਸੰਬਰ 2023 ਅਤੇ 3 ਜਨਵਰੀ 2024 ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿੰਨੋਂ ਵਾਰ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਹਰ ਵਾਰ ਜਦੋਂ ਉਸ ਨੇ ਈਡੀ ਦੇ ਸੰਮਨਾਂ ਨੂੰ ਗ਼ੈਰ-ਕਾਨੂੰਨੀ ਦੱਸਦਿਆਂ ਇੱਕ ਪੱਤਰ ਜਾਰੀ ਕੀਤਾ ਅਤੇ ਜਵਾਬ ਮੰਗਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਉਸ ਨੂੰ ਕਿਸ ਸਮਰੱਥਾ ਵਿੱਚ ਸੰਮਨ ਕਰਨਾ ਚਾਹੁੰਦਾ ਹੈ, ਪਹਿਲਾਂ ਉਸ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: Lohri 2024: ਪੰਜਾਬ ਦੇ CM ਭਗਵੰਤ ਮਾਨ ਨੇ ਲੋਹੜੀ ਦੀਆਂ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ (Arvind Kejriwal) ਨੂੰ 2 ਨਵੰਬਰ ਅਤੇ 21 ਦਸੰਬਰ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਪਰ ਉਸ ਨੇ ਏਜੰਸੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਦਿੱਲੀ ਸਰਕਾਰ ਦੇ ਸਾਬਕਾ ਆਬਕਾਰੀ ਨੀਤੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਪਹਿਲਾ ਸੰਮਨ ਭੇਜਿਆ ਗਿਆ ਸੀ ਪਰ ਉਹ ਪੁੱਛਗਿੱਛ ਪ੍ਰਕਿਰਿਆ ਵਿੱਚ ਹਿੱਸਾ ਲੈਣ ਨਹੀਂ ਆਏ।
ਇਸ ਤੋਂ ਬਾਅਦ ਉਨ੍ਹਾਂ ਨੂੰ 21 ਦਸੰਬਰ ਨੂੰ ਈਡੀ ਵੱਲੋਂ ਦੂਜਾ ਸੰਮਨ ਜਾਰੀ ਕੀਤਾ ਗਿਆ ਸੀ ਪਰ ਇਸ ਸੰਮਨ 'ਤੇ ਵੀ ਉਹ ਈਡੀ ਦੀ ਪੁੱਛਗਿੱਛ ਪ੍ਰਕਿਰਿਆ 'ਚ ਹਿੱਸਾ ਲੈਣ ਲਈ ਨਹੀਂ ਆਏ ਅਤੇ ਉਹਨਾਂ ਨੇ ਈਡੀ ਨੂੰ ਪੱਤਰ ਲਿਖ ਕੇ ਜਵਾਬ ਦਿੱਤਾ ਸੀ।
ਇਹ ਵੀ ਪੜ੍ਹੋ: Arvind Kejriwal News: ED ਸਾਹਮਣੇ ਅੱਜ ਵੀ ਨਹੀਂ ਪੇਸ਼ ਹੋਣਗੇ ਅਰਵਿੰਦ ਕੇਜਰੀਵਾਲ, ਭੇਜਿਆ ਇਹ ਜਵਾਬ