Delhi Liquor Scam Case: ਰਾਊਜ਼ ਐਵੇਨਿਊ ਕੋਰਟ ਵਿੱਚ ਅੱਜ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਹੈ। ਇਸ ਵਿਚਾਲੇ ਅੱਜ ਕੋਰਟ ਵਿੱਚ ਸੁਣਵਾਈ ਹੋਵੇਗੀ ।
Trending Photos
Delhi Liquor Scam Case: ਦਿੱਲੀ ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਕੀਤਾ ਜਾ ਸਕਦਾ ਹੈ। ਦਰਅਸਲ ਅੱਜ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਹੈ। ਇਸ ਦੇ ਨਾਲ ਹੀ ਅੱਜ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪਹਿਲੀ ਵਾਰ ਇਨਸੁਲਿਨ ਦਿੱਤੀ ਗਈ ਹੈ।
ਦੱਸ ਦਈਏ ਕਿ ਕੇਜਰੀਵਾਲ ਨੂੰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅੱਜ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਹੈ। ਦੱਸ ਦੇਈਏ ਕਿ 15 ਅਪ੍ਰੈਲ ਨੂੰ ਅਦਾਲਤ ਨੇ ਕੇਜਰੀਵਾਲ ਨੂੰ ਅੱਜ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ: Arvind Kejriwal News: ਤਿਹਾੜ ਜੇਲ੍ਹ 'ਚ ਪਹਿਲੀ ਵਾਰ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਸ਼ੂਗਰ ਲੈਵਲ 320 ਤੱਕ ਪਹੁੰਚਿਆ
ਇਸ ਤੋਂ ਪਹਿਲਾਂ 1 ਅਪ੍ਰੈਲ ਨੂੰ ਅਦਾਲਤ ਨੇ ਉਸ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ। 28 ਮਾਰਚ ਨੂੰ ਅਦਾਲਤ ਨੇ ਕੇਜਰੀਵਾਲ ਨੂੰ 1 ਅਪ੍ਰੈਲ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ: Punjab Crime News: ਪੰਜਾਬ ਦਾ ਅਪਰਾਧੀ ਲਖਨਊ ਤੋਂ ਗ੍ਰਿਫ਼ਤਾਰ, ਪੁਲਿਸ ਮੁਲਾਜ਼ਮ ਦੇ ਕਤਲ ਦੇ ਮਾਮਲੇ 'ਚ ਸੀ ਲੋੜੀਂਦਾ