Delhi Liquor Scam Case: ਦਿੱਲੀ ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਕੀਤਾ ਜਾ ਸਕਦਾ ਹੈ। ਦਰਅਸਲ ਅੱਜ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਹੈ। ਇਸ ਦੇ ਨਾਲ ਹੀ ਅੱਜ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪਹਿਲੀ ਵਾਰ ਇਨਸੁਲਿਨ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਕੇਜਰੀਵਾਲ ਨੂੰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅੱਜ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਹੈ। ਦੱਸ ਦੇਈਏ ਕਿ 15 ਅਪ੍ਰੈਲ ਨੂੰ ਅਦਾਲਤ ਨੇ ਕੇਜਰੀਵਾਲ ਨੂੰ ਅੱਜ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।


ਇਹ ਵੀ ਪੜ੍ਹੋ: Arvind Kejriwal News: ਤਿਹਾੜ ਜੇਲ੍ਹ 'ਚ ਪਹਿਲੀ ਵਾਰ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਸ਼ੂਗਰ ਲੈਵਲ 320 ਤੱਕ ਪਹੁੰਚਿਆ


ਇਸ ਤੋਂ ਪਹਿਲਾਂ 1 ਅਪ੍ਰੈਲ ਨੂੰ ਅਦਾਲਤ ਨੇ ਉਸ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ। 28 ਮਾਰਚ ਨੂੰ ਅਦਾਲਤ ਨੇ ਕੇਜਰੀਵਾਲ ਨੂੰ 1 ਅਪ੍ਰੈਲ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।


ਇਹ ਵੀ ਪੜ੍ਹੋ: Punjab Crime News: ਪੰਜਾਬ ਦਾ ਅਪਰਾਧੀ ਲਖਨਊ ਤੋਂ ਗ੍ਰਿਫ਼ਤਾਰ, ਪੁਲਿਸ ਮੁਲਾਜ਼ਮ ਦੇ ਕਤਲ ਦੇ ਮਾਮਲੇ 'ਚ ਸੀ ਲੋੜੀਂਦਾ