Delhi Murder News: ਦਿੱਲੀ ਦੇ ਇੰਡੀਆ ਗੇਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਆਈਸਕ੍ਰੀਮ ਵਿਕਰੇਤਾ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਕਤਲ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਪ੍ਰਭਾਤ (23) ਵਾਸੀ ਹਮਦਰਦ ਨਗਰ, ਦਿੱਲੀ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਆਈਸਕ੍ਰੀਮ ਵਿਕਰੇਤਾ ਦੀ ਲਾਸ਼ ਨੂੰ ਪੋਸਟਮਾਰਟਮ ਮੋਰਚੂਰੀ ਵਿੱਚ ਰੱਖਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਪੈਸੇ ਨੂੰ ਲੈਕੇ ਝਗੜਾ ਹੋਇਆ


ਜਦੋਂ ਪ੍ਰਭਾਤ ਆਈਸਕ੍ਰੀਮ ਵੇਚ ਰਿਹਾ ਸੀ ਤਾਂ ਇਕ ਵਿਅਕਤੀ ਉਸ ਕੋਲ ਆਇਆ ਅਤੇ ਆਈਸਕ੍ਰੀਮ ਦੇ ਪੈਸੇ ਦੇਣ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਆਈਸਕ੍ਰੀਮ ਖਰੀਦਣ ਆਏ ਵਿਅਕਤੀ ਨੇ ਉਸ 'ਤੇ ਚਾਕੂ ਮਾਰ ਦਿੱਤਾ ਅਤੇ ਫਰਾਰ ਹੋ ਗਿਆ। ਪੁਲਸ ਦਾ ਕਹਿਣਾ ਹੈ ਕਿ ਸੀਸੀਟੀਵੀ ਦੀ ਮਦਦ ਨਾਲ ਦੋਸ਼ੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਪੁਲਿਸ ਨੇ ਟੀਮਾਂ ਬਣਾਕੇ ਭਾਲ ਕੀਤੀ ਸ਼ੁਰੂ


ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 10 ਵਜੇ ਦਿੱਲੀ ਪੁਲੀਸ ਨੂੰ ਪੀਸੀਆਰ ਰਾਹੀਂ ਸੂਚਨਾ ਮਿਲੀ ਕਿ ਇੰਡੀਆ ਗੇਟ ਦੇ ਬਾਹਰੀ ਸਰਕਲ ’ਤੇ ਇੱਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਆਈਸਕ੍ਰੀਮ ਵਿਕਰੇਤਾ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਕਾਤਲ ਨੂੰ ਫੜਨ ਲਈ 9 ਟੀਮਾਂ ਬਣਾਈਆਂ ਗਈਆਂ ਹਨ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਹੈ।