Air pollution in Delhi: ਦਿੱਲੀ-ਐਨਸੀਆਰ `ਚ ਜ਼ਹਿਰੀਲੀ ਹਵਾ ਕਾਰਨ ਸਾਹ ਲੈਣਾ ਔਖਾ, ਜਾਣੋ ਕਿੰਨਾ ਹੈ AQI
Air pollution in Delhi:ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਫਰੀਦਾਬਾਦ ਸਮੇਤ ਐਨਸੀਆਰ ਦੇ ਸਾਰੇ ਖੇਤਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਹੈ। ਇਸ ਦੌਰਾਨ ਮੰਗਲਵਾਰ ਨੂੰ ਸੁਪਰੀਮ ਕੋਰਟ `ਚ ਪ੍ਰਦੂਸ਼ਣ ਦੇ ਮੁੱਦੇ `ਤੇ ਸੁਣਵਾਈ ਹੋਈ।
Air pollution in Delhi: ਦਿੱਲੀ-ਐਨਸੀਆਰ ਵਿੱਚ ਹਵਾ ਵਿੱਚ ਘੁਲ ਰਹੇ ਪ੍ਰਦੂਸ਼ਣ ਅਤੇ ਜ਼ਹਿਰ ਦੇ ਪੱਧਰ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਜ਼ਹਿਰੀਲੀ ਹਵਾ ਕਾਰਨ ਲੋਕਾਂ ਨੂੰ ਸਾਹ ਲੈਣ 'ਚ ਤਕਲੀਫ, ਅੱਖਾਂ 'ਚ ਜਲਨ ਅਤੇ ਗਲੇ 'ਚ ਖਰਾਸ਼ ਵਰਗੀਆਂ ਸ਼ਿਕਾਇਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਫਰੀਦਾਬਾਦ ਸਮੇਤ ਐਨਸੀਆਰ ਦੇ ਸਾਰੇ ਖੇਤਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਹੈ। ਇਸ ਦੌਰਾਨ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਪ੍ਰਦੂਸ਼ਣ ਦੇ ਮੁੱਦੇ 'ਤੇ ਸੁਣਵਾਈ ਹੋਈ।
ਦੱਸ ਦੇਈਏ ਕਿ ਮੰਗਲਵਾਰ ਨੂੰ ਕੁਝ ਸਮੇਂ ਲਈ, ਦਿੱਲੀ ਦੇ ਆਨੰਦ ਵਿਹਾਰ ਦਾ AQI 999 ਤੱਕ ਪਹੁੰਚ ਗਿਆ ਸੀ। ਹਾਲਾਂਕਿ ਦੇਰ ਰਾਤ 11 ਵਜੇ ਇਹ ਘੱਟ ਕੇ 599 'ਤੇ ਆ ਗਿਆ। ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਸਵੇਰੇ ਵੀ ਹਵਾ ਦੀ ਗੁਣਵੱਤਾ ਬਹੁਤ ਖਰਾਬ ਦਰਜ ਕੀਤੀ ਗਈ ਸੀ। ਦਿੱਲੀ ਦੇ ਆਨੰਦ ਵਿਹਾਰ ਦਾ AQI 452, RK Puram ਦਾ AQI 433 ਅਤੇ ਪੰਜਾਬੀ ਬਾਗ ਦਾ AQI 460 ਹੈ।
ਇਹ ਵੀ ਪੜੋ: Earthquake in Punjab: ਹੁਣ ਪੰਜਾਬ ਦੇ ਰੂਪਨਗਰ 'ਚ ਆਇਆ ਭੂਚਾਲ, ਰਿਕਟਰ ਪੈਮਾਨੇ 'ਤੇ ਤੀਬਰਤਾ 3.2
ਅੱਜ ਵੀ ਦਿੱਲੀ ਵਿੱਚ ਜ਼ਹਿਰੀਲਾ ਧੂੰਆਂ ਛਾਇਆ ਰਿਹਾ। ਇਸ ਕਾਰਨ ਵਿਜ਼ੀਬਿਲਟੀ ਵੀ ਕਾਫੀ ਘੱਟ ਗਈ। ਇਸ ਦੇ ਨਾਲ ਹੀ ਹਵਾ ਪ੍ਰਦੂਸ਼ਣ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਆ ਰਹੀ ਹੈ। ਕਈ ਲੋਕਾਂ ਨੇ ਅੱਖਾਂ ਵਿੱਚ ਜਲਣ ਦੀ ਸ਼ਿਕਾਇਤ ਵੀ ਕੀਤੀ ਹੈ। ਅਜਿਹੇ 'ਚ ਡਾਕਟਰਾਂ ਨੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਸੀਪੀਸੀਬੀ ਦੇ ਅਨੁਸਾਰ, ਦਿੱਲੀ ਵਿੱਚ ਹਵਾ ਦੀ ਗੁਣਵੱਤਾ ਅਜੇ ਵੀ ਗੰਭੀਰ ਸ਼੍ਰੇਣੀ ਵਿੱਚ ਬਣੀ ਹੋਈ ਹੈ। ਪੰਜਾਬੀ ਬਾਗ ਦਾ ਏਕਿਊਆਈ 460, ਆਨੰਦ ਵਿਹਾਰ ਦਾ 452 ਅਤੇ ਆਰਕੇ ਪੁਰਮ ਦਾ 433 ਦਰਜ ਕੀਤਾ ਗਿਆ ਹੈ।
ਮੰਗਲਵਾਰ ਨੂੰ ਮੌਸਮ ਅਨੁਕੂਲ ਹੋਣ ਕਾਰਨ ਮਾਮੂਲੀ ਸੁਧਾਰ ਦੇ ਬਾਵਜੂਦ ਲਗਾਤਾਰ ਅੱਠਵੇਂ ਦਿਨ ਹਵਾ ਬਹੁਤ ਖਰਾਬ ਰਹੀ। ਇਸ ਦੇ ਨਾਲ ਹੀ ਪ੍ਰਦੂਸ਼ਣ ਕਾਰਨ ਗੌਤਮਬੁੱਧ ਨਗਰ ਅਤੇ ਗਾਜ਼ੀਆਬਾਦ ਵਿੱਚ 10ਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਇਹ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ ਛੇ ਦਿਨਾਂ ਵਿੱਚ ਦਿੱਲੀ ਦਾ ਮੌਸਮ ਬਹੁਤ ਖਰਾਬ ਤੋਂ ਗੰਭੀਰ ਸ਼੍ਰੇਣੀ ਤੱਕ ਪਹੁੰਚ ਸਕਦਾ ਹੈ।