Delhi Weather Update: ਦਿੱਲੀ-ਐਨਸੀਆਰ ਵਿੱਚ ਠੰਡ ਅਤੇ ਧੁੰਦ ਜਾਰੀ ਹੈ। ਪਿਛਲੇ ਚਾਰ ਦਿਨਾਂ ਤੋਂ ਦਿੱਲੀ-ਐਨਸੀਆਰ ਵਿੱਚ ਸੰਘਣੀ ਧੁੰਦ ਹੈ ਅਤੇ ਇਸ ਕਾਰਨ ਕੁਝ ਵੀ ਸਾਫ ਦਿਖਾਈ ਨਹੀਂ ਦੇ ਰਿਹਾ। ਖ਼ਰਾਬ ਮੌਸਮ ਕਾਰਨ ਕਈ ਉਡਾਣਾਂ ਨੂੰ ਰੱਦ ਕਰਨਾ ਪਿਆ।  ਰਾਜਧਾਨੀ ਦਿੱਲੀ 'ਚ ਅੱਜ ਵੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਰਾਜਧਾਨੀ 'ਚ ਇੱਕ ਵਾਰ ਫਿਰ ਪ੍ਰਦੂਸ਼ਣ 'ਚ ਮਾਮੂਲੀ ਸੁਧਾਰ ਦੇਖਣ ਨੂੰ ਮਿਲਿਆ। 


COMMERCIAL BREAK
SCROLL TO CONTINUE READING

ਦਿੱਲੀ ਵਿੱਚ ਅੱਜ ਦਾ ਔਸਤ AQI 356 ਤੱਕ ਪਹੁੰਚ ਗਿਆ। ਇਹ ਬਹੁਤ ਮਾੜੀ ਸ਼੍ਰੇਣੀ ਵਿੱਚ ਆਉਂਦਾ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਤੱਕ ਵੀ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਸ਼੍ਰੇਣੀ ਵਿੱਚ ਰਹੇਗੀ। ਇਸ ਲਈ ਫਿਲਹਾਲ ਪ੍ਰਦੂਸ਼ਣ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 7 ਡਿਗਰੀ ਦੇ ਆਸ-ਪਾਸ ਰਹੇਗਾ। ਮੌਸਮ ਵਿਭਾਗ ਵੱਲੋਂ ਅੱਜ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਠੰਡ ਨੇ ਠਾਰੇ ਲੋਕ, ਸੰਘਣੀ ਧੁੰਦ ਨਾਲ ਘਟੀ ਰਫ਼ਤਾਰ

ਧੁੰਦ ਨੂੰ ਲੈ ਕੇ ਨਾ ਸਿਰਫ ਦਿੱਲੀ ਬਲਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਰਾਜਸਥਾਨ ਵਿੱਚ ਯੈਲੋ ਅਲਰਟ ਅਤੇ ਉੱਤਰ ਪ੍ਰਦੇਸ਼ ਵਿੱਚ ਆਰੇਂਜ ਅਲਰਟ। ਕੱਲ੍ਹ ਕਈ ਥਾਵਾਂ 'ਤੇ ਧੁੰਦ ਦਾ ਪੀਲਾ ਅਲਰਟ ਹੈ।


ਉੱਤਰੀ ਭਾਰਤ ਵਿੱਚ ਠੰਢ ਅਤੇ ਧੁੰਦ ਦੀ ਚਾਦਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਵੀਰਵਾਰ ਨੂੰ ਵੀ ਰਾਜਧਾਨੀ ਦਿੱਲੀ 'ਚ ਸਵੇਰੇ ਅਤੇ ਰਾਤ ਨੂੰ ਧੁੰਦ ਛਾਈ ਰਹੀ। ਲੋਕਾਂ ਨੂੰ ਧੁੰਦ ਦੇ ਨਾਲ-ਨਾਲ ਠੰਡ ਅਤੇ ਪ੍ਰਦੂਸ਼ਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ।


ਸ਼ੁੱਕਰਵਾਰ ਨੂੰ ਵੀ ਇਹੀ ਸਥਿਤੀ ਬਣੀ ਰਹੇਗੀ। ਮੌਸਮ ਵਿਭਾਗ ਨੇ ਵੀ ਅਗਲੇ ਦੋ ਦਿਨਾਂ ਲਈ ਲੋਕਾਂ ਨੂੰ ਅਲਰਟ ਕੀਤਾ ਹੈ। ਪੰਜਾਬ ਅਤੇ ਯੂਪੀ ਵਿੱਚ ਸ਼ੁੱਕਰਵਾਰ ਨੂੰ ਰੈੱਡ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਦਿੱਲੀ ਵਿੱਚ ਆਰੇਂਜ ਅਲਰਟ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ਸਮੇਤ ਕੁਝ ਸੂਬਿਆਂ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਕੁਝ ਖੇਤਰਾਂ ਵਿੱਚ, ਸਵੇਰੇ 50 ਮੀਟਰ ਤੋਂ ਘੱਟ ਵਿਜ਼ੀਬਿਲਟੀ ਹੋਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Delhi Weather Update News: ਦਿੱਲੀ 'ਚ ਵਿਛੀ ਸੰਘਣੀ ਧੁੰਦ ਦੀ ਚਾਦਰ , ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ