Delhi News: ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ  (Atishi) ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਹੈਰਾਨ ਕਰਨ ਵਾਲਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਇੱਕ ਆਗੂ ਨੇ ਉਨ੍ਹਾਂ ਦੇ ਕਿਸੇ ਨਜ਼ਦੀਕੀ ਨਾਲ ਸੰਪਰਕ ਕੀਤਾ ਹੈ। ਉਸ ਨੂੰ ਕਿਹਾ ਗਿਆ ਹੈ ਕਿ ਜੇਕਰ ਆਤਿਸ਼ੀ ਆਪਣਾ ਕਰੀਅਰ ਬਚਾਉਣਾ ਚਾਹੁੰਦੀ ਹੈ ਤਾਂ ਉਸ ਨੂੰ ਜਲਦੀ ਹੀ ਭਾਜਪਾ 'ਚ ਸ਼ਾਮਲ ਹੋ ਜਾਣਾ ਚਾਹੀਦਾ ਹੈ। ਚੋਣ ਕਮਿਸ਼ਨ ਨੇ 'ਆਪ' ਮੰਤਰੀ ਦੇ ਦੋਸ਼ਾਂ ਦਾ ਨੋਟਿਸ ਲੈਂਦਿਆਂ ਆਤਿਸ਼ੀ ਨੂੰ ਨੋਟਿਸ ਭੇਜਿਆ ਹੈ। ਆਤਿਸ਼ੀ ਨੂੰ ਸੋਮਵਾਰ ਯਾਨੀ 8 ਅਪ੍ਰੈਲ ਨੂੰ ਦੁਪਹਿਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਆਤਿਸ਼ੀ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਸੀ।


COMMERCIAL BREAK
SCROLL TO CONTINUE READING

ਆਤਿਸ਼ੀ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਦਾ ਆਫਰ ਮਿਲਿਆ ਹੈ। ਭਾਜਪਾ 'ਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਆਪਣੇ ਕਰੀਬੀ ਵਿਅਕਤੀ ਰਾਹੀਂ ਸੰਪਰਕ ਕੀਤਾ ਗਿਆ ਹੈ। ਉਸ ਨੂੰ ਕਿਹਾ ਗਿਆ ਹੈ ਕਿ ਉਹ ਭਾਜਪਾ ਵਿਚ ਸ਼ਾਮਲ ਹੋ ਕੇ ਆਪਣਾ ਸਿਆਸੀ ਕਰੀਅਰ ਬਚਾਉਣ, ਨਹੀਂ ਤਾਂ ਈਡੀ ਇਕ ਮਹੀਨੇ ਦੇ ਅੰਦਰ ਉਸ ਨੂੰ ਗ੍ਰਿਫਤਾਰ ਕਰ ਲਵੇਗੀ। ਕੁਝ ਦਿਨਾਂ 'ਚ ਉਨ੍ਹਾਂ ਦੀ ਰਿਹਾਇਸ਼, ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਦੇ ਘਰਾਂ 'ਤੇ ਛਾਪੇਮਾਰੀ ਹੋਵੇਗੀ ਅਤੇ ਸੰਮਨ ਭੇਜੇ ਜਾਣਗੇ।


ਇਹ ਵੀ ਪੜ੍ਹੋ: Punjab Politics: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ -SAD ਦੇ ਕਈ ਕੌਂਸਲਰ AAP 'ਚ ਸ਼ਾਮਿਲ

ਆਤਿਸ਼ੀ ਨੇ ਦਾਅਵਾ ਕੀਤਾ ਕਿ ਈਡੀ ਮੇਰੇ ਘਰ ਛਾਪਾ ਮਾਰ ਸਕਦੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮੈਨੂੰ ਜੇਲ੍ਹ ਭੇਜਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੌਰਭ ਅਤੇ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਸਤੀਫਾ ਨਹੀਂ ਦੇਣਗੇ।


ਆਤਿਸ਼ੀ ਨੇ ਅੱਗੇ ਕਿਹਾ ਹੈ ਕਿ ਭਾਜਪਾ ਦੇ ਇਕ ਨੇਤਾ ਨੇ ਉਨ੍ਹਾਂ ਦੇ ਕਰੀਬੀ ਵਿਅਕਤੀ ਨੂੰ ਭਾਜਪਾ 'ਚ ਸ਼ਾਮਲ ਹੋਣ ਲਈ ਕਿਹਾ ਹੈ, ਨਹੀਂ ਤਾਂ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੂੰ ਪਤਾ ਲੱਗਾ ਕਿ ਭਾਜਪਾ ਆਮ ਆਦਮੀ ਪਾਰਟੀ ਨੂੰ ਕੁਚਲਣਾ ਚਾਹੁੰਦੀ ਹੈ। ਉਸ ਦੇ ਨਾਲ ਸੌਰਵ ਭਾਰਦਵਾਜ, ਰਾਘਵ ਚੱਢਾ ਅਤੇ ਦੁਰਗੇਸ਼ ਪਾਠਕ ਨੂੰ ਵੀ ਇਸ ਕੜੀ 'ਚ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ। ਉਨ੍ਹਾਂ ਦੇ ਘਰਾਂ 'ਤੇ ਵੀ ਛਾਪੇਮਾਰੀ ਕੀਤੀ ਜਾਵੇਗੀ ਅਤੇ ਫਿਰ ਉਨ੍ਹਾਂ ਨੂੰ ਸੰਮਨ ਭੇਜੇ ਜਾਣਗੇ। ਇਸ ਦੌਰਾਨ ਉਸ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਹੈ।


ਇਹ ਵੀ ਪੜ੍ਹੋ: Lok sabha Elections 2024: ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਪਿੰਡ ਨੇ ਸਾਰੀਆਂ ਸਿਆਸੀ ਪਾਰਟੀਆਂ ਦਾ ਕੀਤਾ ਬਾਈਕਾਟ