AAP Protest Delhi: ਦਿੱਲੀ 'ਚ 'ਆਪ' ਦਾ ਵੱਡਾ ਪ੍ਰਦਰਸ਼ਨ, ਸਿੰਘੂ ਬਾਰਡਰ ਤੋਂ 'ਆਪ' ਦੇ 25 ਵਰਕਰਾਂ ਨੂੰ ਲਿਆ ਹਿਰਾਸਤ 'ਚ, BJP ਦਫ਼ਤਰ 'ਤੇ ਚੌਕਸੀ ਵਧਾਈ
Advertisement
Article Detail0/zeephh/zeephh2090509

AAP Protest Delhi: ਦਿੱਲੀ 'ਚ 'ਆਪ' ਦਾ ਵੱਡਾ ਪ੍ਰਦਰਸ਼ਨ, ਸਿੰਘੂ ਬਾਰਡਰ ਤੋਂ 'ਆਪ' ਦੇ 25 ਵਰਕਰਾਂ ਨੂੰ ਲਿਆ ਹਿਰਾਸਤ 'ਚ, BJP ਦਫ਼ਤਰ 'ਤੇ ਚੌਕਸੀ ਵਧਾਈ

AAP Protest Delhi: ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਾਏ ਹਨ। ਪਾਰਟੀ ਦਾ ਕਹਿਣਾ ਹੈ ਕਿ ਭਾਜਪਾ ਨੇ ਵੋਟਿੰਗ 'ਚ ਬੇਈਮਾਨੀ ਕੀਤੀ ਹੈ, ਜਿਸ ਦੇ ਖਿਲਾਫ ਸ਼ੁੱਕਰਵਾਰ ਨੂੰ ਵਿਸ਼ਾਲ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਰਾਜਧਾਨੀ ਵਿੱਚ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ।

 

AAP Protest Delhi: ਦਿੱਲੀ 'ਚ 'ਆਪ' ਦਾ ਵੱਡਾ ਪ੍ਰਦਰਸ਼ਨ, ਸਿੰਘੂ ਬਾਰਡਰ ਤੋਂ 'ਆਪ' ਦੇ 25 ਵਰਕਰਾਂ ਨੂੰ ਲਿਆ ਹਿਰਾਸਤ 'ਚ, BJP ਦਫ਼ਤਰ 'ਤੇ ਚੌਕਸੀ ਵਧਾਈ

AAP Protest Delhi: ਦਿੱਲੀ 'ਚ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਅਲਰਟ 'ਤੇ ਹੈ। ਪੁਲਿਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਪੁਲਿਸ ਨੂੰ ਦਿੱਲੀ ਦੇ ਕਈ ਇਲਾਕਿਆਂ ਅਤੇ ਪੰਜਾਬ ਤੋਂ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਆਉਣ ਦੀ ਸੂਚਨਾ ਮਿਲੀ ਹੈ। ਦਿੱਲੀ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਲਗਭਗ 1000 ਜਵਾਨ ਤਾਇਨਾਤ ਕੀਤੇ ਜਾਣਗੇ। ਦਿੱਲੀ ਭਾਜਪਾ ਨੇ ਵੀ 2 ਫਰਵਰੀ ਨੂੰ 'ਆਪ' ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ, ਪੁਲਿਸ ਨੇ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ।

ਦੂਜੇ ਪਾਸੇ ਦਿੱਲੀ ਭਾਜਪਾ ਨੇ ਵੀ ਅੱਜ ‘ਆਪ’ ਹੈੱਡਕੁਆਰਟਰ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਨੇ ਉਨ੍ਹਾਂ ਨੂੰ ਵੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਦਿੱਲੀ ਪੁਲਿਸ ਨੇ ਹੁਣ ਤੱਕ ਸਿੰਘੂ ਬਾਰਡਰ ਤੋਂ 'ਆਪ' ਦੇ 25 ਵਰਕਰਾਂ ਨੂੰ ਹਿਰਾਸਤ 'ਚ ਲਿਆ ਹੈ। ਇਹ ਸਾਰੇ ਪੰਜਾਬ ਅਤੇ ਹਰਿਆਣਾ ਦੇ ਪਾਰਟੀ ਵਰਕਰ ਹਨ। ਪੁਲਿਸ ਨੂੰ ਸ਼ੱਕ ਹੈ ਕਿ ਉਹ ਅੱਜ ਪਾਰਟੀ ਦੇ ਧਰਨੇ ਵਿੱਚ ਹਿੱਸਾ ਲੈਣ ਜਾ ਰਹੇ ਸਨ। ਕੁਝ ਹੋਰ ਵਰਕਰਾਂ ਨੂੰ ਰੋਕ ਦਿੱਤਾ ਗਿਆ ਹੈ ਜਿਨ੍ਹਾਂ ਲੋਕਾਂ ਨੂੰ ਸਰਹੱਦ 'ਤੇ ਨਜ਼ਰਬੰਦ ਕੀਤਾ ਗਿਆ ਹੈ, ਉਨ੍ਹਾਂ ਨੂੰ ਤਸਦੀਕ ਤੋਂ ਬਾਅਦ ਛੱਡਣ ਦੀ ਇਜਾਜ਼ਤ ਦਿੱਤੀ ਜਾਵੇਗੀ।

 ਅਰਵਿੰਦ ਕੇਜਰੀਵਾਲ ਟਵੀਟ
ਹਾਲ ਹੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਵੱਡਾ ਬਿਆਨ ਦਿੱਤਾ ਹੈ ਕਿ "ਚੰਡੀਗੜ੍ਹ ਮੇਅਰ ਦੀ ਪਹਿਲੀ ਚੋਣ ਵਿੱਚ ਚੋਰੀ ਹੋਈਆਂ ਵੋਟਾਂ। ਹੁਣ ਇਸ ਦੇ ਖਿਲਾਫ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਆ ਰਹੇ ਲੋਕਾਂ ਨੂੰ ਦਿੱਲੀ ਭਰ 'ਚ ਵੱਖ-ਵੱਖ ਥਾਵਾਂ 'ਤੇ ਰੋਕਿਆ ਜਾ ਰਿਹਾ ਹੈ।"

ਇਹ ਵੀ ਪੜ੍ਹੋ: .Punjab News: ਮੁੱਖ ਮੰਤਰੀ ਮਾਨ ਨੇ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਦਰਅਸਲ ਚੰਡੀਗੜ੍ਹ ਮੇਅਰ ਚੋਣਾਂ 'ਚ ਹੋਈ ਕਥਿਤ ਧਾਂਦਲੀ ਦੇ ਖਿਲਾਫ ਆਮ ਆਦਮੀ ਪਾਰਟੀ ਸ਼ੁੱਕਰਵਾਰ ਨੂੰ ਦਿੱਲੀ 'ਚ ਭਾਜਪਾ ਦੇ ਮੁੱਖ ਦਫਤਰ ਨੇੜੇ ਪ੍ਰਦਰਸ਼ਨ ਕਰ ਰਹੀ ਹੈ। ਇਹ ਪ੍ਰਦਰਸ਼ਨ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। 'ਆਪ' ਨੇ ਦੋਸ਼ ਲਾਇਆ ਕਿ ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਚੋਣ ਪ੍ਰਣਾਲੀ ਨੂੰ ਤਬਾਹ ਕਰ ਰਹੀ ਹੈ। ਚੰਡੀਗੜ੍ਹ ਮੇਅਰ ਚੋਣਾਂ ਵਿੱਚ ਹੋਈ ਧਾਂਦਲੀ ਅਤੇ ਧੱਕੇਸ਼ਾਹੀ ਇਸ ਦੀ ਤਾਜ਼ਾ ਮਿਸਾਲ ਹੈ।

ਇਹ ਵੀ ਪੜ੍ਹੋ: Vigilance Bureau: 1500 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮਾਂ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

‘ਆਪ’ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ। ਭਾਜਪਾ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਜਿਸ ਤਰ੍ਹਾਂ ਲੋਕਤੰਤਰੀ ਪ੍ਰਣਾਲੀ 'ਤੇ ਹਮਲੇ ਕਰ ਰਹੀਆਂ ਹਨ, ਜੇਕਰ ਉਹ 2024 'ਚ ਮੁੜ ਸੱਤਾ 'ਚ ਆਉਂਦੀ ਹੈ ਤਾਂ ਉਹ ਚੋਣ ਪ੍ਰਕਿਰਿਆ ਨੂੰ ਆਪਣੇ ਆਪ ਹੀ ਖਤਮ ਕਰ ਦੇਵੇਗੀ।

Trending news