Delhi Fire News Today: ਬਾਹਰੀ ਦਿੱਲੀ ਦੇ ਰਣਹੋਲਾ ਥਾਣਾ ਖੇਤਰ ਵਿੱਚ ਰਾਜੀਵ ਰਤਨ ਦੀ ਰਿਹਾਇਸ਼ ਨੇੜੇ ਇੱਕ ਕੱਪੜੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 22 ਤੋਂ ਵੱਧ ਗੱਡੀਆਂ ਨੂੰ ਮੌਕੇ 'ਤੇ ਰਵਾਨਾ ਕੀਤਾ ਗਿਆ। ਫਾਇਰਫਾਈਟਰ ਅੱਗ ਬੁਝਾਉਣ ਵਿੱਚ ਜੁਟੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਵੇਰੇ ਕਰੀਬ ਪੌਣੇ ਸੱਤ ਵਜੇ ਦੀ ਹੈ।


COMMERCIAL BREAK
SCROLL TO CONTINUE READING

ਬਾਹਰੀ ਦਿੱਲੀ ਦੇ ਬੱਕਰਵਾਲਾ ਇਲਾਕੇ 'ਚ ਲੱਗੀ ਭਿਆਨਕ ਅੱਗ ਨੂੰ ਬੁਝਾਉਣ ਲਈ 25 ਗੱਡੀਆਂ ਮੌਕੇ 'ਤੇ ਮੌਜੂਦ ਹਨ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਮੁਤਾਬਕ ਕੱਪੜੇ ਦੀ ਫੈਕਟਰੀ ਨੂੰ ਅੱਗ ਲੱਗਣ ਦੀ ਸੂਚਨਾ ਸਵੇਰੇ 6.55 ਵਜੇ ਮਿਲੀ। ਸੂਚਨਾ ਮਿਲਣ ਤੋਂ ਤੁਰੰਤ ਬਾਅਦ 25 ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ।


Delhi Fire News Today



ਫਾਇਰਫਾਈਟਰਜ਼ ਨੇ ਅੱਗ (Delhi Fire News Today) 'ਤੇ ਕਾਬੂ ਪਾ ਲਿਆ ਹੈ। ਇਸ ਅੱਗ ਦੀ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।