Delhi News: ਰਾਜਧਾਨੀ ਦਿੱਲੀ 'ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁੱਠਭੇੜ ਦੌਰਾਨ ਦੋਵਾਂ ਪਾਸਿਆਂ ਤੋਂ ਕਈ ਰਾਉਂਡ ਗੋਲੀਬਾਰੀ ਹੋਈ ਅਤੇ ਇਸ ਤੋਂ ਬਾਅਦ ਦੋਵਾਂ ਸ਼ੂਟਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ।
Trending Photos
Delhi News: ਰਾਜਧਾਨੀ ਦਿੱਲੀ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦਾ ਲਾਰੈਂਸ ਗੈਂਗ ਦੇ ਸ਼ੂਟਰਾਂ ਨਾਲ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਹ ਵਾਰਦਾਤ ਰਾਜਧਾਨੀ ਦਿੱਲੀ ਦੇ ਵਸੰਤ ਕੁੰਜ ਨੇੜੇ ਵਾਪਰੀ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਈ। ਮੁੱਠਭੇੜ ਵਿੱਚ ਲਾਰੈਂਸ ਗੈਂਗ ਦੇ ਦੋ ਸ਼ੂਟਰ ਫੜੇ ਗਏ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ। ਇਨ੍ਹਾਂ ਸ਼ੂਟਰਾਂ ਖ਼ਿਲਾਫ਼ ਕਈ ਪੁਰਾਣੇ ਕੇਸ ਦਰਜ ਹਨ।
ਦੱਸ ਦੇਈਏ ਕਿ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਹੀ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਸੀ। ਇਹ ਉਹੀ ਸ਼ੂਟਰ ਹਨ ਜੋ 3 ਦਸੰਬਰ 2023 ਨੂੰ ਪੰਜਾਬ ਦੇ ਇੱਕ ਸਾਬਕਾ ਵਿਧਾਇਕ ਦੇ ਪੰਜਾਬੀ ਬਾਗ ਦੇ ਘਰ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸਨ। ਦੋਵਾਂ ਸ਼ੂਟਰਾਂ ਦੇ ਨਾਮ ਆਕਾਸ਼ ਅਤੇ ਅਖਿਲ ਹਨ ਜੋ ਹਰਿਆਣਾ ਦੇ ਸੋਨੀਪਤ ਅਤੇ ਚਰਖੀ ਦਾਦਰੀ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ: Punjab News: ਪੰਜਾਬ ਦੇ ਸਿੱਖਿਆ ਤੇ ਵਿੱਤ ਵਿਭਾਗ ਦੇ ਸਕੱਤਰਾਂ ਨੂੰ ਹਾਈ ਕੋਰਟ ਦਾ ਵੱਡਾ ਝਟਕਾ!
ਗੈਂਗਸਟਰ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰਾਂ ਨੇ ਪੰਜਾਬ ਦੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦੀਪ ਮਲਹੋਤਰਾ ਦੇ ਪੰਜਾਬੀ ਬਾਗ ਸਥਿਤ ਘਰ ਦੇ ਬਾਹਰ ਅੱਠ ਰਾਊਂਡ ਫਾਇਰ ਕੀਤੇ ਸਨ। ਦੀਪ ਮਲਹੋਤਰਾ ਦਾ ਪੰਜਾਬ ਵਿੱਚ ਸ਼ਰਾਬ ਦਾ ਵੱਡਾ ਕਾਰੋਬਾਰ ਹੈ।
ਲਾਰੈਂਸ ਗੈਂਗ ਨੇ ਉਸ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਮੰਗੀ ਸੀ ਪਰ ਸਾਬਕਾ ਵਿਧਾਇਕ ਨੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮਾਮਲੇ 'ਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 72 ਘੰਟਿਆਂ ਦੇ ਅੰਦਰ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਇਹ ਭੇਤ ਸੁਲਝਾ ਲਿਆ ਹੈ। ਇਨ੍ਹਾਂ ਕੋਲੋਂ ਦੋ ਪਿਸਤੌਲ, ਸੱਤ ਕਾਰਤੂਸ ਅਤੇ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ: Ferozepur News: ਪੰਜਾਬ ਪੁਲਿਸ ਨੇ 2 ਨਸ਼ਾ ਤਸਕਰਾਂ ਦੀ 52 ਲੱਖ ਰੁਪਏ ਦੀ ਜਾਇਦਾਦ ਕੀਤੀ ਜ਼ਬਤ