Delhi Weather Update: ਦਿੱਲੀ NCR `ਚ ਕੜਾਕੇ ਦੀ ਠੰਡ, ਪੂਰੇ ਇਲਾਕੇ ਵਿੱਚ ਜ਼ੀਰੋ ਵਿਜ਼ੀਬਿਲਟੀ, ਪੜ੍ਹੋ- ਮੌਸਮ ਅਪਡੇਟ
Delhi Weather Update: ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ-ਚਾਰ ਦਿਨਾਂ ਤੱਕ ਧੁੰਦ ਅਤੇ ਸੀਤ ਲਹਿਰ ਤੋਂ ਕੋਈ ਰਾਹਤ ਨਹੀਂ ਮਿਲੇਗੀ।
Delhi Weather Update: ਦੇਸ਼ ਭਰ 'ਚ ਇਸ ਸਮੇਂ ਬਹੁਤ ਕੜਾਕੇ ਦੀ ਠੰਡ ਪੈ ਰਹੀ ਹੈ। ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਅਸਰ ਏਅਰਲਾਈਨਜ਼ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਉਡਾਣਾਂ ਜਾਂ ਟਰੇਨਾਂ ਸਭ ਦੇਰੀ ਨਾਲ ਚੱਲ ਰਹੀਆਂ ਹਨ। ਇਸ ਸੰਘਣੀ ਧੁੰਦ ਕਰਕੇ ਸੜਕਾਂ ਉੱਤੇ ਰਫ਼ਤਾਰ ਵੀ ਹੌਲੀ ਹੋ ਗਈ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ-ਚਾਰ ਦਿਨਾਂ ਤੱਕ ਧੁੰਦ ਅਤੇ ਸੀਤ ਲਹਿਰ ਤੋਂ ਕੋਈ ਰਾਹਤ ਨਹੀਂ ਮਿਲੇਗੀ। ਆਈਐਮਡੀ ਨੇ ਦਿੱਲੀ, ਗੁਰੂਗ੍ਰਾਮ, ਫਰੀਦਾਬਾਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਗੌਤਮ ਬੁੱਧ ਨਗਰ, ਗਾਜ਼ੀਆਬਾਦ ਸਮੇਤ ਹੋਰ ਖੇਤਰਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਹੱਡਚੀਰਵੀਂ ਠੰਡ ਨੇ ਲੋਕਾਂ ਦੇ ਕੱਢੇ ਵੱਟ, ਸੜਕਾਂ ਉੱਤੇ ਮੁੜ ਰਫ਼ਤਾਰ ਹੋਈ ਹੌਲੀ
ਦੱਸ ਦਈਏ ਕਿ ਅੱਜ ਦੇਸ਼ ਦੀ ਰਾਜਧਾਨੀ ਦਿੱਲੀ (Delhi Weather Update) ਸਮੇਤ ਪੂਰੇ ਐਨਸੀਆਰ ਵਿੱਚ ਇਸ ਮੌਸਮ ਦੀ ਸਭ ਤੋਂ ਸੰਘਣੀ ਧੁੰਦ ਦੇਖਣ ਨੂੰ ਮਿਲੀ। ਪੂਰੀ ਦਿੱਲੀ ਐਨਸੀਆਰ ਵਿੱਚ ਜ਼ੀਰੋ ਵਿਜ਼ੀਬਿਲਟੀ ਵਰਗੀ ਸਥਿਤੀ ਬਣੀ ਹੋਈ ਹੈ। ਅੱਜ ਦਿੱਲੀ ਪੂਰੀ ਤਰ੍ਹਾਂ ਧੁੰਦ ਦੀ ਲਪੇਟ ਵਿੱਚ ਆ ਗਈ ਹੈ। ਸਵੇਰੇ ਨਿਕਲਣ ਵਾਲੇ ਲੋਕਾਂ ਦੀ ਹਾਲਤ ਅਜਿਹੀ ਸੀ ਕਿ ਉਹ ਆਪਣੇ ਵਾਹਨ ਰੋਕ ਕੇ ਰਸਤਾ ਲੱਭਦੇ ਨਜ਼ਰ ਆਏ। ਵਿਜੀਬਿਲਟੀ ਸੜਕਾਂ ਉੱਤੇ ਬਹੁਤ ਜ਼ਿਆਦਾ ਘੱਟ ਗਈ ਹੈ।
ਰੇਲਵੇ ਮੁਤਾਬਕ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 18 ਟਰੇਨਾਂ ਇਕ ਤੋਂ ਛੇ ਘੰਟੇ ਦੀ ਦੇਰੀ ਨਾਲ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਲੋੜ ਪੈਣ 'ਤੇ ਹੀ ਘਰਾਂ ਤੋਂ ਬਾਹਰ ਨਿਕਲਣ। ਆਈਐਮਡੀ ਮੁਤਾਬਕ ਐਤਵਾਰ (Delhi Weather Update) ਨੂੰ ਦਿੱਲੀ ਵਿੱਚ ਸਵੇਰ ਦਾ ਤਾਪਮਾਨ ਚਾਰ ਡਿਗਰੀ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ। ਦਿਨ ਦੌਰਾਨ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਅਨੁਸਾਰ, ਸ਼ਾਮ 4 ਵਜੇ ਤੱਕ 24 ਘੰਟੇ ਦੀ ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 399 ਦਰਜ ਕੀਤਾ ਗਿਆ, ਜੋ ਕਿ 'ਬਹੁਤ ਮਾੜੀ' ਸ਼੍ਰੇਣੀ ਵਿੱਚ ਆਉਂਦਾ ਹੈ। ਜ਼ੀਰੋ ਅਤੇ 50 ਦੇ ਵਿਚਕਾਰ ਇੱਕ AQI ਨੂੰ ਚੰਗਾ, 51 ਅਤੇ 100 ਤਸੱਲੀਬਖਸ਼, 101 ਅਤੇ 200 ਦਰਮਿਆਨਾ, 201 ਅਤੇ 300 ਮਾੜਾ, 301 ਅਤੇ 400 ਬਹੁਤ ਮਾੜਾ ਅਤੇ 401 ਅਤੇ 500 ਗੰਭੀਰ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: Pathankot News: AAP ਆਗੂ ਡਾ.ਕੇ.ਡੀ ਸਿੰਘ ਨੇ ਸੋਸ਼ਲ ਮੀਡੀਆ 'ਤੇ ਪਾਈ ਵਿਵਾਦਤ ਪੋਸਟ!