Delhi-NCR Weather Update: ਦਿੱਲੀ-ਐਨਸੀਆਰ ਵਿੱਚ ਦੇਰ ਰਾਤ ਅਚਾਨਕ ਹਲਕੀ ਬਾਰਿਸ਼ ਸ਼ੁਰੂ ਹੋ ਗਈ। ਇਹ ਮੀਂਹ ਭਾਰੀ ਹਵਾ ਪ੍ਰਦੂਸ਼ਣ ਤੋਂ ਰਾਹਤ ਦਿਵਾਉਣ ਵਾਲਾ ਹੈ। ਦਿੱਲੀ ਮੌਸਮ ਵਿਭਾਗ ਦੇ ਖੇਤਰੀ ਕੇਂਦਰ ਨੇ ਕੁਝ ਘੰਟੇ ਪਹਿਲਾਂ ਹੀ ਦਿੱਲੀ ਐਨਸੀਆਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ।


COMMERCIAL BREAK
SCROLL TO CONTINUE READING

ਮੌਸਮ ਵਿਭਾਗ ਨੇ ਦੱਖਣ-ਪੱਛਮੀ ਦਿੱਲੀ ਅਤੇ ਐਨਸੀਆਰ (ਗੁਰੂਗ੍ਰਾਮ), ਰੋਹਤਕ (ਹਰਿਆਣਾ) ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਗਰਜ ਨਾਲ ਹਲਕੀ ਤੋਂ ਦਰਮਿਆਨੀ ਤੀਬਰਤਾ ਵਾਲੀ ਬਾਰਿਸ਼ ਹੋਣ ਦੀ ਗੱਲ ਕਹੀ ਹੈ। ਦਿੱਲੀ 'ਚ ਪ੍ਰਦੂਸ਼ਣ ਤੋਂ ਬਚਣ ਲਈ ਸਰਕਾਰ ਵੱਲੋਂ ਨਕਲੀ ਬਾਰਿਸ਼ ਕਰਵਾਉਣ ਦੀਆਂ ਤਿਆਰੀਆਂ ਵਿਚਾਲੇ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਦਿੱਲੀ-ਐਨਸੀਆਰ ਵਿੱਚ ਮੀਂਹ ਪਿਆ ਹੈ। ਇਸ ਕਾਰਨ ਮੌਸਮ ਵਿੱਚ ਠੰਢਕ ਦਾ ਅਹਿਸਾਸ ਵਧ ਗਿਆ ਹੈ। ਬੀਤੀ ਦੇਰ ਰਾਤ ਸ਼ੁਰੂ ਹੋਈ ਬਾਰਿਸ਼ ਅੱਧ ਵਿਚਕਾਰ ਬੂੰਦਾ-ਬਾਂਦੀ ਵਿੱਚ ਬਦਲ ਗਈ ਪਰ ਸਵੇਰੇ ਫਿਰ ਜ਼ੋਰਦਾਰ ਮੀਂਹ ਸ਼ੁਰੂ ਹੋ ਗਿਆ। 



ਇਹ ਵੀ ਪੜ੍ਹੋ: Ferozepur News: ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਫ਼ਿਰੋਜ਼ਪੁਰ 'ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਹੋਈ ਸਖ਼ਤ


ਬੱਦਲ ਗਰਜ ਰਹੇ ਸਨ ਅਤੇ ਬਿਜਲੀ ਚਮਕ ਰਹੀ ਸੀ। ਦੇਰ ਰਾਤ ਤੋਂ ਸਵੇਰ ਤੱਕ ਪਏ ਮੀਂਹ ਕਾਰਨ ਗਾਜ਼ੀਪੁਰ ਬਾਰਡਰ 'ਤੇ ਆਵਾਜਾਈ ਜਾਮ ਹੈ। ਇਸ ਕਾਰਨ AQI 'ਚ ਭਾਰੀ ਸੁਧਾਰ ਦੱਸਿਆ ਜਾ ਰਿਹਾ ਹੈ। ਜਿਸ ਤਰ੍ਹਾਂ ਦੀ ਬਾਰਿਸ਼ ਦਿੱਲੀ-ਐਨਸੀਆਰ ਵਿੱਚ ਦੇਰ ਰਾਤ ਤੋਂ ਲੈ ਕੇ ਕੱਲ੍ਹ ਸਵੇਰ ਤੱਕ ਹੋਈ, ਉਸ ਕਾਰਨ ਹਵਾ ਗੁਣਵੱਤਾ ਸੂਚਕਾਂਕ ਵਿੱਚ ਤੇਜ਼ੀ ਨਾਲ ਗਿਰਾਵਟ ਆਉਣ ਦੀ ਸੰਭਾਵਨਾ ਹੈ ਕਿਉਂਕਿ ਮੀਂਹ ਅਤੇ ਹਵਾਵਾਂ ਨੇ ਧੁੰਦ  ਨੂੰ ਦੂਰ ਕਰ ਦਿੱਤਾ ਹੈ। ਦਿੱਲੀ ਦੇ ਉਨ੍ਹਾਂ ਖੇਤਰਾਂ ਵਿੱਚ ਜਿੱਥੇ ਕਈ ਦਿਨਾਂ ਤੋਂ AQI 400 ਤੋਂ ਉੱਪਰ ਦਰਜ ਕੀਤਾ ਜਾ ਰਿਹਾ ਸੀ, ਉੱਥੇ ਹੁਣ ਇਸ ਵਿੱਚ ਕਾਫ਼ੀ ਕਮੀ ਆਈ ਹੈ। ਮੀਡੀਆ ਰਿਪੋਰਟਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਨੰਦ ਵਿਹਾਰ ਅਤੇ ਆਰਕੇ ਪੁਰਮ ਵਿੱਚ AQI 200 ਤੋਂ ਹੇਠਾਂ ਆ ਗਿਆ ਹੈ। ਹੋਰ ਖੇਤਰਾਂ ਵਿੱਚ ਵੀ AQI ਵਿੱਚ ਸੁਧਾਰ ਦਰਜ ਕੀਤਾ ਗਿਆ ਹੈ।