Doda Encounter: ਜੰਮੂ-ਕਸ਼ਮੀਰ ਦੇ ਡੋਡਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ ਹੈ। ਇਹ ਮੁਕਾਬਲਾ ਸੋਮਵਾਰ ਨੂੰ ਜੰਮੂ ਡਿਵੀਜ਼ਨ ਦੇ ਡੋਡਾ ਜ਼ਿਲ੍ਹੇ (Doda Encounter) ਦੇ ਧਾਰੀ ਘੋਟ ਉਰਰਬਾਗੀ ਖੇਤਰ ਦੇ ਜੰਗਲਾਂ ਵਿੱਚ ਸ਼ੁਰੂ ਹੋਇਆ। ਸੂਤਰਾਂ ਮੁਤਾਬਕ ਇਸ ਮੁਕਾਬਲੇ 'ਚ ਚਾਰ ਜਵਾਨ ਸ਼ਹੀਦ ਹੋ ਗਏ ਹਨ ਅਤੇ ਕੁਝ ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।


COMMERCIAL BREAK
SCROLL TO CONTINUE READING

ਜੰਮੂ-ਕਸ਼ਮੀਰ ਪੁਲਿਸ ਅਤੇ ਭਾਰਤੀ ਫੌਜ ਦੇ ਜਵਾਨ ਆਪਰੇਸ਼ਨ (Doda Encounter) ਵਿੱਚ ਲੱਗੇ ਹੋਏ ਹਨ। ਇਸ ਦੌਰਾਨ ਡੋਡਾ ਹਾਈਵੇਅ ਨੂੰ ਵੀ ਪੂਰੀ ਤਰ੍ਹਾਂ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਸੁਰੱਖਿਆ ਬਲ ਪੂਰੇ ਇਲਾਕੇ 'ਚ ਨਿਗਰਾਨੀ ਰੱਖ ਰਹੇ ਹਨ। ਇਸ ਦੇ ਨਾਲ ਹੀ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਅੱਜ ਰਹੇਗੀ ਹੁੰਮਸ, ਜਲਦ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲ

ਜੰਮੂ ਡਿਵੀਜ਼ਨ ਦੇ ਡੋਡਾ ਜ਼ਿਲ੍ਹੇ ਦੇ ਧਾਰੀ ਘੋਟ ਉਰਾਰਬਾਗੀ ਇਲਾਕੇ ਦੇ ਜੰਗਲਾਂ ਵਿੱਚ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ। ਇਲਾਕੇ 'ਚ ਅੱਤਵਾਦੀਆਂ ਦੇ ਲੁਕੇ (Doda Encounter)  ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਫੌਜ ਨੇ ਜੰਮੂ-ਕਸ਼ਮੀਰ ਪੁਲਸ ਅਤੇ ਸੀਆਰਪੀਐੱਫ ਨਾਲ ਮਿਲ ਕੇ ਮੁਹਿੰਮ ਸ਼ੁਰੂ ਕੀਤੀ। ਇਸ ਤੋਂ ਬਾਅਦ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ।



ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਫੌਜ ਦੀ 16 ਕੋਰ ਦੇ ਅਨੁਸਾਰ ਡੋਡਾ (Doda Encounter) ਦੇ ਉੱਤਰ ਵਿੱਚ ਸਥਿਤ ਜਨਰਲ ਖੇਤਰ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਦੇ ਜਵਾਨਾਂ ਨੇ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਰਾਤ ਕਰੀਬ 9 ਵਜੇ ਅੱਤਵਾਦੀਆਂ ਦਾ ਪਤਾ ਲੱਗਾ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਤੋਂ ਬਾਅਦ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਫਿਲਹਾਲ ਆਪਰੇਸ਼ਨ (Doda Encounter) ਜਾਰੀ ਹੈ ਅਤੇ ਪੂਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।