Earthquake In Jammu and Kashmir: ਜੰਮੂ-ਕਸ਼ਮੀਰ `ਚ ਮੁੜ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Earthquake In Jammu and Kashmir: ਜੰਮੂ-ਕਸ਼ਮੀਰ ਵਿੱਚ ਐਤਵਾਰ ਨੂੰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ।
Earthquake In Jammu and Kashmir: ਐਤਵਾਰ ਤੜਕੇ ਉੱਤਰੀ ਭਾਰਤ ਵਿੱਚ ਇੱਕ ਵਾਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਵਾਰ ਵੀ ਕੇਂਦਰ ਜੰਮੂ-ਕਸ਼ਮੀਰ ਰਿਹਾ ਹੈ ਪਰ ਇਹ ਝਟਕੇ 5 ਦਿਨ ਪਹਿਲਾਂ ਆਏ ਭੂਚਾਲ ਤੋਂ ਘੱਟ ਸਨ। ਭੂਚਾਲ ਦੇ ਝਟਕਿਆਂ ਤੋਂ ਬਾਅਦ ਇੱਕ ਵਾਰ ਫਿਰ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਲੋਕ ਘਰਾਂ ਤੋਂ ਬਾਹਰ ਆ ਗਏ। ਇਸ ਵਾਰ ਇਨ੍ਹਾਂ ਝਟਕਿਆਂ ਦਾ ਕੇਂਦਰ ਮਾਂ ਵੈਸ਼ਨੋ ਦੇਵੀ ਮੰਦਰ ਨੇੜੇ ਕਟੜਾ 'ਚ ਰਿਹਾ।
ਨੈਸ਼ਨਲ ਸੈਂਟਰ ਆਫ ਸਿਸਮੋਲੋਜੀ ਇੰਡੀਆ ਮੁਤਾਬਕ ਇਹ ਭੂਚਾਲ ਐਤਵਾਰ ਤੜਕੇ 3.50 ਵਜੇ ਆਇਆ। ਰਿਕਟਰ ਪੈਮਾਨੇ 'ਤੇ ਇਸ ਦੇ ਝਟਕੇ ਦੀ ਤੀਬਰਤਾ 4.1 ਸੀ। ਇਸਦਾ ਕੇਂਦਰ ਕਟੜਾ ਤੋਂ 80 ਕਿਲੋਮੀਟਰ ਪੂਰਬ ਵਿੱਚ, ਅਕਸ਼ਾਂਸ਼ 42.96 ਅਤੇ ਲੰਬਕਾਰ 75.79 ਉੱਤੇ ਜ਼ਮੀਨ ਤੋਂ 11 ਕਿਲੋਮੀਟਰ ਹੇਠਾਂ ਸੀ।
ਇਸ ਤੋਂ ਪਹਿਲਾਂ ਲੱਦਾਖ ਦੇ ਲੇਹ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਉੱਤਰ-ਪੂਰਬੀ ਲੇਹ 'ਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.1 ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦੁਪਹਿਰ 2.16 ਵਜੇ ਆਇਆ। ਜਾਣਕਾਰੀ ਅਨੁਸਾਰ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਤੋਂ ਪਹਿਲਾਂ ਸ਼ਨਿੱਚਰਵਾਰ ਸ਼ਾਮ ਨੂੰ ਜੰਮੂ ਕਸ਼ਮੀਰ ਤੇ ਲੱਦਾਖ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਲੱਦਾਖ 'ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.5 ਸੀ। ਇਸ ਦੇ ਨਾਲ ਹੀ 10 ਮਿੰਟ ਬਾਅਦ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.4 ਸੀ।
ਇਹ ਵੀ ਪੜ੍ਹੋ : Ludhiana Loot Case: ਲੁਧਿਆਣਾ ਲੁੱਟਕਾਂਡ ਨਾਲ ਜੁੜੀ ਵੱਡੀ ਖ਼ਬਰ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਵੀਡੀਓ ਆਈ ਸਾਹਮਣੇ
ਭੂਚਾਲ ਮਾਹਿਰਾਂ ਦਾ ਕਹਿਣਾ ਹੈ ਕਿ ਧਰਤੀ ਦੇ ਹੇਠਾਂ ਪਲੇਟਾਂ ਵਿੱਚ ਹਿਲਜੁਲ ਹੋਣ ਕਾਰਨ ਕੁਝ ਸਮੇਂ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇੱਕ ਵਾਰ ਪਲੇਟਾਂ ਦੀ ਸਥਿਤੀ ਬਦਲਣ ਤੋਂ ਬਾਅਦ ਵਾਰ-ਵਾਰ ਭੂਚਾਲ ਆਉਣਾ ਸੁਭਾਵਿਕ ਹੈ। ਕਾਬਿਲੇਗੌਰ ਹੈ ਕਿ ਬੀਤੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਡੋਡਾ 'ਚ ਦੁਪਹਿਰ 1:33 ਵਜੇ 5.4 ਤੀਬਰਤਾ ਦਾ ਭੂਚਾਲ ਆਇਆ। ਦਿੱਲੀ-ਐਨਸੀਆਰ ਤੋਂ ਇਲਾਵਾ ਪੰਜਾਬ, ਚੰਡੀਗੜ੍ਹ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ : Delhi Firing News: ਦੋ ਗੁੱਟਾਂ ਵਿੱਚ ਹੋਈ ਲੜਾਈ; ਸ਼ਰੇਆਮ ਚੱਲੀਆਂ ਗੋਲੀਆਂ, ਦੋ ਔਰਤਾਂ ਦੀ ਮੌਤ