ED Raid: ਈਡੀ ਨੇ ਦਿੱਲੀ ਦੇ ਇੱਕ ਹੋਰ ਮੰਤਰੀ `ਤੇ ਕੱਸਿਆ ਸ਼ਿਕੰਜਾ; ਸਮਾਜ ਕਲਿਆਣ ਮੰਤਰੀ ਦੇ ਘਰ ਤਲਾਸ਼ੀ ਜਾਰੀ
ED Raid: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੁੱਛਗਿੱਛ ਲਈ ਬੁਲਾਇਆ ਹੈ। ਇਸ ਦੌਰਾਨ ਈਡੀ ਨੇ ਇੱਕ ਹੋਰ ਮੰਤਰੀ `ਤੇ ਸ਼ਿਕੰਜਾ ਕੱਸ ਲਿਆ ਹੈ।
ED Raid: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੁੱਛਗਿੱਛ ਲਈ ਬੁਲਾਇਆ ਹੈ। ਇਸ ਦੌਰਾਨ ਈਡੀ ਨੇ ਦਿੱਲੀ ਸਰਕਾਰ ਦੇ ਇੱਕ ਹੋਰ ਮੰਤਰੀ 'ਤੇ ਸ਼ਿਕੰਜਾ ਕੱਸ ਲਿਆ ਹੈ। ਈਡੀ ਦੀ ਟੀਮ ਅੱਜ ਸਵੇਰੇ ਦਿੱਲੀ ਸਰਕਾਰ ਦੇ ਸਮਾਜ ਕਲਿਆਣ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਪੁੱਜੀ ਹੈ।
ਈਡੀ ਦੀ ਟੀਮ ਸਿਵਲ ਲਾਈਨ ਸਥਿਤ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਛਾਪੇਮਾਰੀ ਕਰ ਰਹੀ ਹੈ। ਈਡੀ ਦੇ ਅਧਿਕਾਰੀ ਰਾਜਕੁਮਾਰ ਆਨੰਦ ਦੇ ਘਰ ਤਲਾਸ਼ੀ ਲੈਣ ਲਈ ਕਿਸ ਮਾਮਲੇ 'ਚ ਪਹੁੰਚੇ ਹਨ, ਇਹ ਅਜੇ ਸਪੱਸ਼ਟ ਨਹੀਂ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਈਡੀ ਦੀ ਟੀਮ ਰਾਜ ਕੁਮਾਰ ਆਨੰਦ ਨਾਲ ਸਬੰਧਤ 9 ਥਾਵਾਂ 'ਤੇ ਤਲਾਸ਼ੀ ਲੈ ਰਹੀ ਹੈ।
ਈਡੀ ਦੀ ਟੀਮ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਦੇ ਅੰਦਰ ਮੌਜੂਦ ਹੈ, ਜਦੋਂ ਕਿ ਬਾਹਰ ਸਖ਼ਤ ਸੁਰੱਖਿਆ ਪਹਿਰਾ ਹੈ। ਉਸ ਦੇ ਘਰ ਦੇ ਬਾਹਰ ਸੁਰੱਖਿਆ ਬਲ ਮੌਜੂਦ ਹਨ। ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਵਿੱਚ ਹਨ।
ਇਸ ਦੌਰਾਨ ਸੰਸਦ ਮੈਂਬਰ ਸੰਜੇ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਕੁਝ ਦਿਨ ਪਹਿਲਾਂ ਈਡੀ ਦੀ ਟੀਮ ਤਲਾਸ਼ੀ ਲਈ ਸੰਜੇ ਸਿੰਘ ਦੇ ਘਰ ਪਹੁੰਚੀ ਸੀ। ਸੀਐਮ ਅਰਵਿੰਦ ਕੇਜਰੀਵਾਲ ਨੂੰ ਵੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਲਈ ਅੱਜ ਈਡੀ ਸਾਹਮਣੇ ਪੇਸ਼ ਹੋਣਾ ਹੈ। ਇਸ ਦੌਰਾਨ ਈਡੀ ਦੀ ਟੀਮ ਇੱਕ ਹੋਰ ਮੰਤਰੀ ਦੇ ਘਰ ਦੀ ਤਲਾਸ਼ੀ ਲੈ ਰਹੀ ਹੈ। ਰਾਜਕੁਮਾਰ ਆਨੰਦ ਦੇ ਘਰ ਦੀ ਤਲਾਸ਼ੀ ਲੈਣ ਵਾਲੇ ਮਾਮਲੇ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।
ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਪੱਤਰ ਲਿਖ ਕੇ ਸ਼ਰਾਬ ਨੀਤੀ ਮਾਮਲੇ ਵਿੱਚ ਸੰਮਨ ਜਾਰੀ ਕਰਨ ਲਈ ਕਿਹਾ ਹੈ। ਕੇਜਰੀਵਾਲ ਨੂੰ ਸਵੇਰੇ 11 ਵਜੇ ਦਿੱਲੀ ਸਥਿਤ ਈਡੀ ਦਫਤਰ 'ਚ ਪੁੱਛਗਿੱਛ ਲਈ ਪੇਸ਼ ਹੋਣਾ ਹੈ। ਕੇਜਰੀਵਾਲ ਨੇ ਪੱਤਰ 'ਚ ਕਿਹਾ ਕਿ ਈਡੀ ਦਾ ਨੋਟਿਸ 'ਗੈਰ-ਕਾਨੂੰਨੀ ਤੇ ਰਾਜਨੀਤੀ ਤੋਂ ਪ੍ਰੇਰਿਤ ਹੈ, ਜੋ ਭਾਜਪਾ ਦੇ ਇਸ਼ਾਰੇ 'ਤੇ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : India vs Sri Lanka: ਭਾਰਤ ਤੇ ਸ੍ਰੀਲੰਕਾ ਵਿਚਾਲੇ ਅੱਜ ਹੋਵੇਗੀ ਫਸਵੀਂ ਟੱਕਰ