Durgesh Pathak Summons News: ਦਿੱਲੀ ਐਕਸਾਈਜ਼ ਘੁਟਾਲੇ 'ਚ 'ਆਪ' ਨੇਤਾ ਦੁਰਗੇਸ਼ ਪਾਠਕ ਨੂੰ ਈਡੀ ਨੇ ਸੰਮਨ ਜਾਰੀ ਕੀਤਾ ਹੈ। ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਕਥਿਤ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਪੁੱਛਗਿੱਛ ਲਈ ਈਡੀ ਦਫ਼ਤਰ ਪੁੱਜੇ ਹਨ।


COMMERCIAL BREAK
SCROLL TO CONTINUE READING

ਇਸੇ ਮਾਮਲੇ ਵਿੱਚ ਸੀਐਮ ਕੇਜਰੀਵਾਲ ਦੇ ਨਿੱਜੀ ਸਹਾਇਕ ਰਿਸ਼ਵ ਕੁਮਾਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੁਰਗੇਸ਼ ਪਾਠਕ ਰਾਜਿੰਦਰ ਨਗਰ ਤੋਂ ਵਿਧਾਇਕ ਹਨ ਅਤੇ 2012 ਵਿੱਚ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਪਾਰਟੀ ਦੇ ਗਠਨ ਤੋਂ ਬਾਅਦ ਨਾਲ ਜੁੜੇ ਹੋਏ ਹਨ।


ਦੁਰਗੇਸ਼ ਪਾਠਕ ਨੂੰ ਈਡੀ ਦੇ ਸੰਮਨ 'ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਨੂੰ ਚੋਣ ਪ੍ਰਚਾਰ ਤੋਂ ਰੋਕਣ ਦੀ ਸਾਜ਼ਿਸ਼ ਰਚ ਰਹੀ ਹੈ। ਮੰਤਰੀ ਆਤਿਸ਼ੀ ਨੇ ਈਡੀ ਤੇ ਭਾਜਪਾ ਵਿਚਾਲੇ ਸਿਆਸੀ ਗਠਜੋੜ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਵੀ ਕੀਮਤ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਚੋਣ ਪ੍ਰਚਾਰ ਤੋਂ ਹਟਾਉਣਾ ਚਾਹੁੰਦੀ ਹੈ।


ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਇਸ ਸਮੇਂ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਰਿਭਵ ਕੁਮਾਰ ਤੋਂ ਵੀ ਪੁੱਛਗਿੱਛ ਕਰ ਰਿਹਾ ਹੈ। ਇਸ ਦੌਰਾਨ ਦੁਰਗੇਸ਼ ਪਾਠਕ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਸ਼ਰਾਬ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ 21 ਮਾਰਚ ਨੂੰ ਏਜੰਸੀ ਨੇ ਗ੍ਰਿਫ਼ਤਾਰ ਕੀਤਾ ਸੀ, ਜਿਸ ਨੂੰ ਏਜੰਸੀ ਕਥਿਤ ਘੁਟਾਲੇ ਦੇ ਮਾਮਲੇ ਵਿੱਚ ‘ਕਿੰਗਪਿਨ’ ਮੰਨ ਰਹੀ ਹੈ।


ਇਹ ਵੀ ਪੜ੍ਹੋ : Arvind Kejriwal News: ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ 'ਤੇ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਲਗਾਈ ਫਟਕਾਰ


ਆਤਿਸ਼ੀ ਨੇ ਗ੍ਰਿਫਤਾਰੀ ਦਾ ਜਤਾਇਆ ਸੀ ਖਦਸ਼ਾ 


ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਵਿੱਚ ਮੰਤਰੀ ਆਤਿਸ਼ੀ ਨੇ ਸੀਐਮ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਈਡੀ ਦੁਰਗੇਸ਼ ਪਾਠਕ ਨੂੰ ਵੀ ਗ੍ਰਿਫਤਾਰ ਕਰ ਸਕਦੀ ਹੈ। ਦਰਅਸਲ ਉਨ੍ਹਾਂ ਨੇ ਪਾਰਟੀ ਦੇ ਚਾਰ ਨੇਤਾਵਾਂ ਦੇ ਨਾਲ ਆਪਣੀ ਗ੍ਰਿਫਤਾਰੀ ਦਾ ਖਦਸ਼ਾ ਵੀ ਜ਼ਾਹਰ ਕੀਤਾ ਸੀ, ਜਿਸ 'ਚ ਦੁਰਗੇਸ਼ ਪਾਠਕ ਤੋਂ ਇਲਾਵਾ ਸੌਰਭ ਭਾਰਦਵਾਜ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਗ੍ਰਿਫਤਾਰੀ ਦਾ ਖਦਸ਼ਾ ਪ੍ਰਗਟਾਇਆ ਸੀ।


ਇਹ ਵੀ ਪੜ੍ਹੋ : Shanan Power Project News: ਸ਼ਾਨਨ ਪਾਵਰ ਪ੍ਰੋਜੈਕਟ; ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਹਿਮਾਚਲ ਸਰਕਾਰ ਨੂੰ ਸੰਮਨ ਜਾਰੀ