Kejriwal Arrest News: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਕੇਜਰੀਵਾਲ ਗ੍ਰਿਫਤਾਰ, 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਦੀ ਕਾਰਵਾਈ
Advertisement

Kejriwal Arrest News: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਕੇਜਰੀਵਾਲ ਗ੍ਰਿਫਤਾਰ, 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਦੀ ਕਾਰਵਾਈ

Kejirwal Arrest News: ਈਡੀ ਦੀ ਟੀਮ 10ਵੇਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਦੋ ਘੰਟੇ ਪੁੱਛਗਿੱਛ ਤੋਂ ਬਾਅਦ ਇਹ ਕਾਰਵਾਈ ਕੀਤੀ।

Kejriwal Arrest News: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਕੇਜਰੀਵਾਲ ਗ੍ਰਿਫਤਾਰ, 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਦੀ ਕਾਰਵਾਈ

Kejirwal Arrest News: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ 10ਵੇਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਦੋ ਘੰਟੇ ਪੁੱਛਗਿੱਛ ਤੋਂ ਬਾਅਦ ਇਹ ਕਾਰਵਾਈ ਕੀਤੀ।

ਦਿੱਲੀ ਦੇ ਮੰਤਰੀ ਅਤੇ 'ਆਪ' ਆਗੂ ਆਤਿਸ਼ੀ ਨੇ ਟਵੀਟ ਕਰ ਲਿਖਿਆ ਕਿ, "ਅਸੀਂ ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਰੋਕ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਅਸੀਂ ਅੱਜ ਰਾਤ ਨੂੰ ਹੀ ਸੁਪਰੀਮ ਕੋਰਟ ਤੋਂ ਤੁਰੰਤ ਸੁਣਵਾਈ ਲਈ ਕਿਹਾ ਹੈ।"

 

Trending news