Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ED ਦੀ ਟੀਮ ਪਹੁੰਚੀ
Advertisement

Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ED ਦੀ ਟੀਮ ਪਹੁੰਚੀ

Arvind Kejriwal News:  ਈਡੀ ਟੀਮ ਦੇ ਆਉਣ ਤੋਂ ਬਾਅਦ ਕੇਜਰੀਵਾਲ ਦੀ ਕਾਨੂੰਨੀ ਟੀਮ ਸੁਪਰੀਮ ਕੋਰਟ ਪਹੁੰਚ ਗਈ ਹੈ। ਟੀਮ ਨੇ ਮਾਮਲੇ ਦੀ ਤੁਰੰਤ ਸੁਣਵਾਈ ਲਈ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ ਹੈ। 

Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ED ਦੀ ਟੀਮ ਪਹੁੰਚੀ

Arvind Kejriwal News: ਦਿੱਲੀ ਹਾਈ ਕੋਰਟ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਰੱਖਿਆ ਤੋਂ ਇਨਕਾਰ ਕੀਤੇ ਜਾਣ ਤੋਂ ਕੁਝ ਘੰਟੇ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਇੱਕ ਟੀਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਦੇਣ ਲਈ ਪਹੁੰਚ ਗਈ। ਆਬਕਾਰੀ ਨੀਤੀ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਸਬੰਧੀ ਜਾਣਕਾਰੀ ਦੇ ਟੀਮ ਉਨ੍ਹਾਂ ਦੇ ਘਰ ਪਹੁੰਚੀ। ਅਧਿਕਾਰੀਆਂ ਨੇ ਦੱਸਿਆ ਕਿ ਈਡੀ ਦੀ ਟੀਮ ਨੇ ਕੇਜਰੀਵਾਲ ਦੀ ਰਿਹਾਇਸ਼ 'ਤੇ ਉਨ੍ਹਾਂ ਦੇ ਸਟਾਫ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਕੋਲ ਆਬਕਾਰੀ ਨੀਤੀ ਮਾਮਲੇ 'ਚ ਉਨ੍ਹਾਂ ਦੇ ਖਿਲਾਫ ਸਰਚ ਵਾਰੰਟ ਹੈ।

fallback

ਮੁੱਖ ਮੰਤਰੀ ਮਾਨ ਨੇ ਚੁੱਕੇ ਬੀਜੇਪੀ 'ਤੇ ਚੁੱਕੇ ਸਵਾਲ

ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਨੇ ਈਡੀ ਵੱਲੋਂ ਕੇਜਰੀਵਾਲ ਦੇ ਘਰ ਪਹੁੰਚਣ 'ਤੇ ਸਵਾਲ ਚੁੱਕੇ ਹਨ, ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਸਿਆਸੀ ਟੀਮ (ਈਡੀ)..ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ... ਕਿਉਂਕਿ ਸਿਰਫ਼ 'ਆਪ' ਹੀ ਭਾਜਪਾ ਨੂੰ ਰੋਕ ਸਕਦੀ ਹੈ। ਸੋਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ

ਸੁਪਰੀਮ ਕੋਰਟ ਪਹੁੰਚੀ ਕੇਜਰੀਵਾਲ ਦੀ ਟੀਮ

ਈਡੀ ਟੀਮ ਦੇ ਆਉਣ ਤੋਂ ਬਾਅਦ ਕੇਜਰੀਵਾਲ ਦੀ ਕਾਨੂੰਨੀ ਟੀਮ ਸੁਪਰੀਮ ਕੋਰਟ ਪਹੁੰਚ ਗਈ ਹੈ। ਟੀਮ ਨੇ ਮਾਮਲੇ ਦੀ ਤੁਰੰਤ ਸੁਣਵਾਈ ਲਈ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨਿਵਾਸ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਘਰ ਵਿੱਚ ਮੌਜੂਦ ਹਨ। 

ਹਾਈਕੋਰਟ ਨੇ ਗ੍ਰਿਫ਼ਤਾਰ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

ਆਮ ਆਦਮੀ ਪਾਰਟੀ (ਆਪ) ਦੇ ਮੁਖੀ ਨੂੰ ਇਸ ਮਾਮਲੇ ਵਿੱਚ ਏਜੰਸੀ ਵੱਲੋਂ ਪੇਸ਼ ਹੋਣ ਦੇ ਲਈ ਕਈ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਦੀ ਗ੍ਰਿਫ਼ਤਾਰ ਤੋਂ ਕੋਈ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕੇਜਰੀਵਾਲ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਾ ਪਵੇਗਾ, ਉਨ੍ਹਾਂ ਦੀ ਗ੍ਰਿਫਤਾਰੀ 'ਤੇ ਕੋਈ ਰੋਕ ਨਹੀਂ ਹੈ।

ਈਡੀ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ-ਵਕੀਲ

ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਵਿਕਰਮ ਚੌਧਰੀ ਨੇ ਅਦਾਲਤ ਵਿੱਚ ਕੇਜਰੀਵਾਲ ਦਾ ਪੱਖ ਪੇਸ਼ ਕੀਤਾ। ਉਨ੍ਹਾਂ ਕਿਹਾ- ਈਡੀ ਨੇ 'ਆਪ' ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਏਜੰਸੀ ਕੇਜਰੀਵਾਲ ਨੂੰ ਵੀ ਗ੍ਰਿਫਤਾਰ ਕਰ ਸਕਦੀ ਹੈ।

ਵਕੀਲਾਂ ਨੇ ਕਿਹਾ- ਕੇਜਰੀਵਾਲ ਭੱਜ ਨਹੀਂ ਰਹੇ। ਉਹ ਅੱਗੇ ਆਉਣਗੇ, ਬਸ਼ਰਤੇ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ। ਭਾਵੇਂ ਈਡੀ ਇਹ ਨਹੀਂ ਦੱਸ ਰਿਹਾ ਕਿਸ ਕੇਜਰੀਵਾਲ ਨੂੰ ਮੁਲਜ਼ਮ, ਸ਼ੱਕੀ ਜਾਂ ਗਵਾਹ ਵਜੋਂ ਬੁਲਾ ਰਿਹਾ ਹੈ। ਇਸ 'ਤੇ ਅਦਾਲਤ ਨੇ ਕਿਹਾ ਸੀ ਕਿ ਇਹ ਸਭ ਉਨ੍ਹਾਂ ਦੇ ਪੇਸ਼ ਹੋਣ 'ਤੇ ਹੀ ਪਤਾ ਲੱਗੇਗਾ ਕਿ ਉਨ੍ਹਾਂ ਨੂੰ ਮੁਲਜ਼ਮ ਵਜੋਂ ਬੁਲਾਇਆ ਜਾ ਰਿਹਾ ਹੈ ਜਾਂ ਗਵਾਹ ਵਜੋਂ।

Trending news