JK Shopian Encounter News:  ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੇ ਕਟੋਹਲਾਨ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ TRF ਨਾਲ ਜੁੜੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹਥਿਆਰਾਂ ਸਮੇਤ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਫਿਲਹਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀ ਦੀ ਪਛਾਣ ਮੇਸਰ ਅਹਿਮਦ ਡਾਰ ਵਜੋਂ ਕੀਤੀ ਹੈ। ਇਹ ਹਾਲ ਹੀ ਵਿੱਚ TRF ਵਿੱਚ ਸ਼ਾਮਲ ਹੋਇਆ ਸੀ। ਮੇਸਰ ਅਹਿਮਦ ਡਾਰ ਸ਼ੋਪੀਆਂ ਦੇ ਵੇਸ਼ਰੋ ਦਾ ਰਹਿਣ ਵਾਲਾ ਸੀ। ਦੇਰ ਰਾਤ ਹੋਏ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਉਸ ਨੂੰ ਮਾਰ ਦਿੱਤਾ।


ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੇ ਕਟੋਹਲਾਨ ਇਲਾਕੇ 'ਚ ਪਾਬੰਦੀਸ਼ੁਦਾ ਸੰਗਠਨ ਦ ਰੇਸਿਸਟੈਂਸ ਫਰੰਟ (ਟੀ. ਆਰ. ਐੱਫ.) ਨਾਲ ਸਬੰਧਤ ਇੱਕ ਅੱਤਵਾਦੀ ਮਾਰਿਆ ਗਿਆ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਅੱਤਵਾਦੀ ਦੇ ਕਬਜ਼ੇ 'ਚੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਰਾਧਕ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਵੱਡੇ ਪੱਧਰ ਉਪਰ ਤਲਾਸ਼ੀ ਮੁਹਿੰਮ ਜਾਰੀ ਹੈ।


ਦੱਸਿਆ ਜਾ ਰਿਹਾ ਹੈ ਕਿ ਮੇਸਰ ਅਹਿਮਦ ਡਾਰ ਇਕ ਹਫਤਾ ਪਹਿਲਾਂ ਹੀ ਅੱਤਵਾਦੀ ਸਮੂਹ 'ਚ ਸ਼ਾਮਲ ਹੋਇਆ ਸੀ। ਰਿਪੋਰਟ ਮੁਤਾਬਕ ਪਿਛਲੇ ਹਫਤੇ ਸ਼੍ਰੀਨਗਰ ਦੀ ਈਦਗਾਹ 'ਚ ਅੱਤਵਾਦੀ ਹਮਲਾ ਹੋਇਆ ਸੀ, ਜਿਸ 'ਚ ਇਕ ਪੁਲਸ ਇੰਸਪੈਕਟਰ ਜ਼ਖਮੀ ਹੋ ਗਿਆ ਸੀ।


ਇਹ ਵੀ ਪੜ੍ਹੋ : NGT News: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ਦੇ ਮਾਮਲੇ ਰੋਕਣ ਦੀ ਦਿੱਤੀ ਹਦਾਇਤ


ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਈਦਗਾਹ ਨੇੜੇ ਇੰਸਪੈਕਟਰ ਮਸਰੂਰ ਅਹਿਮਦ 'ਤੇ ਗੋਲੀਬਾਰੀ ਕੀਤੀ। ਤੁਹਾਨੂੰ ਦੱਸ ਦੇਈਏ ਕਿ ਟੀਆਰਐਫ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਕਰੀਬ 15 ਦਿਨ ਪਹਿਲਾਂ ਵੀ ਸੁਰੱਖਿਆ ਬਲਾਂ ਨੇ ਕੁਪਵਾੜਾ 'ਚ 5 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।


ਇਹ ਵੀ ਪੜ੍ਹੋ : Amritsar Firing News: ਅੰਮ੍ਰਿਤਸਰ 'ਚ ਇੰਸਪੈਕਟਰ 'ਤੇ ਫਾਇਰਿੰਗ; ਬੁਲਟ ਪਰੂਫ ਜੈਕੇਟ ਪਹਿਨਣ ਕਾਰਨ ਜਾਨ ਬਚੀ