Faridkot News: ਬੀਤੀ ਅੱਧੀ ਰਾਤ ਫਰੀਦਕੋਟ ਦੀ ਦਾਣਾ ਮੰਡੀ ਵਿੱਚ ਕੁਝ ਨਸ਼ੇੜੀਆਂ ਵੱਲੋਂ ਚੋਰੀ ਦੀ ਨੀਅਤ ਨਾਲ ਆ ਕੇ ਪ੍ਰਵਾਸੀ ਮਜ਼ਦੂਰਾਂ ਤੇ ਜਾਨਲੇਵਾ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਕਿ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਨਸ਼ੇੜੀ ਜਿਹੜੇ ਕਿ ਮੰਡੀ ਵਿੱਚ ਅਨਾਜ ਦੀ ਚੋਰੀ ਲਈ ਆਏ ਸਨ ਅਤੇ ਜਦੋਂ ਮਜ਼ਦੂਰਾਂ ਵੱਲੋਂ ਉਹਨਾਂ ਦਾ ਵਿਰੋਧ ਕੀਤਾ ਗਿਆ ਤਾਂ ਉਹਨਾਂ ਵੱਲੋਂ ਮਜ਼ਦੂਰਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਦੇ ਚਲਦੇ ਇੱਕ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਦਕਿ ਚਾਰ ਤੋਂ ਪੰਜ ਹੋਰ ਵਿਅਕਤੀ ਵੀ ਇਸ ਹਮਲੇ ਵਿੱਚ ਜਖਮੀ ਦੱਸੇ ਜਾ ਰਹੇ ਹਨ।


COMMERCIAL BREAK
SCROLL TO CONTINUE READING

ਮਜ਼ਦੂਰ ਦੀ ਸੀਰੀਅਸ ਹਾਲਤ ਨੂੰ ਦੇਖਦੇ ਹੋਏ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਤੋਂ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਇਸ ਤੋਂ ਬਾਅਦ ਫਰੀਦਕੋਟ ਦੀ ਦਾਣਾ ਮੰਡੀ ਦੇ ਮਜ਼ਦੂਰਾਂ ਵੱਲੋਂ ਗੁੱਸੇ ਵਿੱਚ ਆ ਕੇ ਸਾਦਕ ਚੌਂਕ ਵਿੱਚ ਧਰਨਾ ਲਗਾ ਕੇ ਰੋਡ ਜਾਮ ਕਰ ਦਿੱਤਾ। ਅਤੇ ਉਹਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਦ ਤੱਕ ਦੋਸ਼ੀਆਂ ਨੂੰ ਫੜਿਆ ਨਹੀਂ ਜਾਂਦਾ ਤਦ ਤੱਕ ਉਹ ਨਾ ਤਾਂ ਜਾਮ ਖੋਲਣਗੇ ਅਤੇ ਨਾ ਹੀ ਮੰਡੀ ਦਾ ਕੰਮ ਚਾਲੂ ਹੋਵੇਗਾ। ਫਿਲਹਾਲ ਪੁਲਿਸ ਵੱਲੋਂ ਮੌਕੇ ਤੇ ਪੁੱਜ ਕੇ ਮਜ਼ਦੂਰਾਂ ਨੂੰ ਸ਼ਾਂਤ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਮਜ਼ਦੂਰ ਯੂਨੀਅਨ ਪ੍ਰਧਾਨ ਪ੍ਰਵੀਨ ਕੁਮਾਰ ਨੇ ਕਿਹਾ ਕਿ ਅਨਾਜ ਮੰਡੀ ਵਿਚੋਂ ਅਕਸਰ ਨਸ਼ੇੜੀ ਝੋਨੇ ਦੀਆਂ ਬੋਰੀਆਂ ਅਤੇ ਕਿਸਾਨਾਂ ਦੀਆ ਢੇਰੀਆਂ ਤੋ ਅਨਾਜ ਚੋਰੀ ਕਰਦੇ ਹਨ ਜਿਨਾਂ ਨੂੰ ਜਦੋਂ ਕੋਈ ਰੋਕਦਾ ਹੈ ਤਾਂ ਉਹ ਵੇਖ ਲੈਣ ਦੀਆਂ ਧਮਕੀਆਂ ਦਿੰਦੇ ਹਨ ਅਤੇ ਇਸੇ ਰੰਜਿਸ ਤਹਿਤ ਹੀ ਦੇਰ ਰਾਤ ਉਹਨਾਂ ਵੱਲੋਂ ਲਗਦਾ ਮਜਦੂਰਾਂ ਦੀ ਕੁੱਟਮਾਰ ਕੀਤੀ ਗਈ ਹੈ। ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸੀਆਂ ਦੀ ਪਹਿਚਾਣ ਕਰ ਕੇ ਬਣਦੀ ਸਖਤ ਕਾਨੂੰਨੀ ਕਾਰਵਾਈ ਉਹਨਾਂ ਖਿਲਾਫ ਕੀਤੀ ਜਾਵੇ ਤਾਂ ਜੋ ਪੀੜਤ ਮਜਦੂਰਾਂ ਨੂੰ ਇਨਸਾਂਫ ਮਿਲ ਸਕੇ। ਉਹਨਾਂ ਨਾਲ ਹੀ ਚੇਤਾਵਨੀ ਵੀ ਦਿੱਥੀ ਕਿ ਜਿੰਨਾਂ ਚਿਰ ਦੋਸੀ ਫੜ੍ਹੇ ਨਹੀਂ ਜਾਂਦੇ ਉਨਾਂ ਚਿਰ ਅਨਾਜ ਮੰਡੀ ਵਿਚ ਕੋਈ ਵੀ ਕੰਮ ਨਹੀਂ ਹੋਵੇਗਾ।


ਇਸ ਸਮੇਂ ਮੌਕੇ ਤੇ ਪਹੁੰਚੇ ਡੀਐਸਪੀ ਫਰੀਦਕੋਟ ਤਰਲੋਚਣ ਸਿੰਘ ਨੇ ਦੱਸਿਆ ਕਿ ਦੇਰ ਰਾਤ ਕੁਝ ਅਣਪਛਾਤੇ ਲੋਕਾਂ ਵੱਲੋਂ ਅਨਾਜ ਮੰਡੀ ਵਿਚ ਕੰਮ ਕਰਨ ਵਾਲੇ ਪ੍ਰਵਾਸੀ ਮਜਦੁਰਾਂ ਦੀ ਕੁੱਟਮਾਰ ਕੀਤੀ ਗਈ ਸੀ ਜਿਸ ਵਿਚ ਇਕ ਵਿਅਕਤੀ ਗੰਢੀਰ ਜਖਮੀਂ ਹੋਇਆ ਸੀ ਜਿਸ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਹੁਣ ਸਥਿਰ ਹੈ ਬਾਕੀ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆ ਸਨ। ਉਹਨਾਂ ਕਿਹਾ ਕਿ ਪੁਲਿਸ ਵਲੋਂ ਪੀੜਥਾਂ ਦੇ ਬਿਆਨ ਦਰਜ ਕਰ ਕੇ ਜਲਦ ਹੀ ਬਣਦੀ ਕਾਰਵਾਈ ੳਮਲ ਵਿਚ ਲਿਆਧੀ ਜਾ ਰਹੀ ਹੈ, ਉਹਨਾਂ ਕਿਹਾ ਕਿ ਕਿਸੇ ਵੀ ਦੋਸੀ ਨੂੰ ਬਖਸ਼ਿਆ ਨਹੀਂ ਜਾਵੇਗਾ।ਇਕ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਮੌਕੇ ਦੀ ਸੀਸੀਟੀਵੀ ਫੁਟੇਜ ਵੀ ਲੱਭਣ ਦੀ ਕੋਸਿਸ ਕੀਤੀ ਜਾ ਰਹੀ ਹੇ ਤਾਂ ਜੋ ਦੋਸੀਆ ਦੀ ਪਹਿਚਾਣ ਜਲਦ ਹੋ ਸਕੇ ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ।