COMMERCIAL BREAK
SCROLL TO CONTINUE READING

Faridkot News(ਨਰੇਸ਼ ਸੇਠੀ): ਫ਼ਰੀਦਕੋਟ ਦੇ ਪਿੰਡ ਕਮਿਆਣਾ 'ਚ 13 ਸਤੰਬਰ ਦੀ ਰਾਤ ਨੂੰ ਇੱਕ ਘਟਨਾ ਵਾਪਰੀ ਸੀ। ਜਿਸ 'ਚ ਕੁੱਝ ਬਦਮਾਸ਼ਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦੇ ਇੱਕ ਘਰ 'ਚ ਵੜ ਕੇ ਭੰਨਤੋੜ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਕਈ ਰਾਊਂਡ ਫਾਇਰ ਕੀਤੇ ਗਏ ਸਨ। ਇਸ ਮਾਮਲੇ ਵਿੱਚ ਪੁਲਿਸ ਨੇ 19 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਪੁਲਿਸ ਹੁਣ 6 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।


ਐਸਐਸਪੀ ਪ੍ਰਿਗਿਆ ਜੈਨ ਨੇ ਦੱਸਿਆ ਕਿ ਇਨ੍ਹਾਂ ਦੀ ਗਿਰਫ਼ਤਾਰੀ ਲਈ ਅਲੱਗ-ਅਲੱਗ ਜ਼ਿਲ੍ਹਿਆਂ 'ਚ ਪੁਲਿਸ ਟੀਮਾਂ ਵੱਲੋਂ ਲਗਾਤਾਰ ਸਰਚ ਕੀਤੀ ਗਈ। ਜਿਸ ਤੋਂ ਬਾਅਦ ਗੋਲੀ ਚਲਾਉਣ ਵਾਲੇ ਲੜਕੇ ਸਮੇਤ ਛੇ ਅਰੋਪੀਆ ਨੂੰ ਕਾਬੂ ਕਰ ਲਿਆ ਗਿਆ। ਜਿਨ੍ਹਾਂ ਚੋ ਤਿੰਨਾਂ ਖਿਲਾਫ ਪਹਿਲਾ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਸ ਘਟਨਾ 'ਚ ਇਸਤੇਮਾਲ ਕੀਤੇ ਗਏ ਹਥਿਆਰ ਸਬੰਧੀ ਵੀ ਜਾਣਕਾਰੀ ਮਿਲ ਚੁੱਕੀ ਹੈ ਜੋ ਜਲਦ ਬ੍ਰਾਮਦ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਜੋ ਜਖਮੀ ਦੇ ਬਿਆਨ ਤੇ 19 ਲੋਕਾਂ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ ਉਸ ਸਬੰਧੀ ਬਾਕੀ ਲੋਕਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਕੇ ਉਨ੍ਹਾਂ ਦੀ ਇਸ ਘਟਨਾ ਚ ਕੋਈ ਸ਼ਮੂਲੀਅਤ ਸੀ ਜਾਂ ਨਹੀਂ ਜੇਕਰ ਕਿਸੇ ਦੀ ਹੋਰ ਸ਼ਮੂਲੀਅਤ ਨਿਕਲੀ ਉਸਨੂੰ ਵੀ ਰਾਉਂਡ ਅੱਪ ਕੀਤਾ ਜਾਵੇਗਾ।


ਪੂਰਾ ਮਾਮਲਾ 13 ਸਤਬੰਰ ਦਾ ਦੱਸਿਆ ਜਾ ਰਿਹਾ ਹੈ। ਬਦਮਾਸ਼ਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦੇ ਇੱਕ ਘਰ 'ਚ ਵੜ ਕੇ ਭੰਨਤੋੜ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਕਈ ਰਾਊਂਡ ਫਾਇਰ ਕੀਤੇ ਗਏ ਸਨ। ਇਸ ਦੌਰਾਨ ਹਰਦੀਪ ਸਿੰਘ ਨਾਮਕ ਇੱਕ ਵਿਅਕਤੀ ਦੀ ਗਰਦਨ 'ਚ ਗੋਲੀ ਲੱਗੀ ਸੀ। ਜਿਸ ਨਾਲ ਉਹ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ ਸੀ। ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਜਖਮੀ ਦੇ ਬਿਆਨਾਂ ਤੇ 19 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਪਰ ਇਸ ਘਟਨਾ ਤੋਂ ਬਾਅਦ ਸਾਰੇ ਆਰੋਪੀ ਫ਼ਰਾਰ ਚੱਲ ਰਹੇ ਸਨ। ਜਿਨ੍ਹਾਂ ਦੀ ਭਾਲ 'ਚ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।