Hoshiarpur News(ਰਮਨ ਖੋਸਲਾ): ਹੁਸ਼ਿਆਰਪੁਰ ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਚੱਕੋਵਾਲ ਬ੍ਰਾਹਮਣਾਂ ਵਿਖੇ ਇਕ ਹਸਪਤਾਲ 'ਚ ਆਪਣੇ ਨਵਜੰਮੇ ਬੱਚੇ ਨੂੰ ਦੇਖਣ ਗਏ ਇਕ ਨੌਜਵਾਨ ਤੇ ਉਸ ਦੇ ਪਿਤਾ ਨੂੰ ਅਣਪਛਾਤੇ ਬਾਈਕ ਸਵਾਰਾਂ ਨੇ ਗੋਲ਼ੀਆਂ ਨਾਲ ਭੁੰਨ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।


COMMERCIAL BREAK
SCROLL TO CONTINUE READING

ਅਮਰਜੀਤ ਲਾਲ ਆਪਣੇ ਪਿਤਾ ਕਸ਼ਮੀਰੀ ਲਾਲ ਨਾਲ ਆਪਣੀ ਇਨੋਵਾ ਕਾਰ 'ਚ ਚੱਕੋਵਾਲ ਬ੍ਰਾਹਮਣਾਂ ਹਸਪਤਾਲ 'ਚ ਆਪਣੇ ਨਵਜੰਮੇ ਪੁੱਤਰ ਨੂੰ ਦੇਖਣ ਗਿਆ ਸੀ। ਉਸ ਨੂੰ ਦੇਖਣ ਮਗਰੋਂ ਉਹ ਜਿਵੇਂ ਹੀ ਆਪਣੀ ਕਾਰ 'ਚ ਸਵਾਰ ਹੋ ਕੇ ਵਾਪਸ ਪਰਤਣ ਲੱਗੇ ਤਾਂ ਉਨ੍ਹਾਂ ਨੂੰ ਅਣਪਛਾਤੇ ਬਾਈਕ ਸਵਾਰਾਂ ਨੇ ਆ ਕੇ ਗੋਲ਼ੀਆਂ ਚਲਾ ਦਿੱਤੀਆਂ। ਇਸ ਮਗਰੋਂ ਦੋਵਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਦੋਵਾਂ ਦੀ ਮੌਤ ਹੋ ਗਈ।


ਜਾਣਕਾਰੀ ਮੁਤਾਬਕ ਵਾਰਦਾਤ ਸਮੇਂ ਉਨ੍ਹਾਂ ਦੇ ਨਾਲ ਗੱਡੀ 'ਚ ਅਮਰਜੀਤ ਦੇ ਭਤੀਜੇ ਵੀ ਮੌਜੂਦ ਸਨ, ਜੋ ਕਿ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ ਤੇ ਉਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇਖਦਿਆਂ ਰੈਫਰ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ:  Hoshiarpur News: ਕਲਯੁਗੀ ਪੁੱਤ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕੀਤਾ ਕਤਲ, ਫ਼ਿਰ ਘਰ ਤੋਂ ਹੋਇਆ ਫ਼ਰਾਰ


ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਕਸ਼ਮੀਰੀ ਲਾਲ ਦੇ ਪਰਿਵਾਰ ਦੀ ਪਹਿਲਾਂ ਤੋਂ ਹੀ ਕਿਸੇ ਨਾਲ ਰੰਜਿਸ਼ ਚੱਲਦੀ ਆ ਰਹੀ ਹੈ ਤੇ ਇਸ ਤੋਂ ਪਹਿਲਾਂ ਵੀ ਉਨ੍ਹਾਂ 'ਤੇ ਹਮਲਾ ਹੋ ਚੁੱਕਾ ਹੈ। ਹੁਣ ਮੌਕੇ 'ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਹਮਲਾਵਰਾਂ ਦੀ ਭਾਲ ਕਰ ਰਹੀ ਹੈ।


ਇਹ ਵੀ ਪੜ੍ਹੋ: Haryana Cabinet Portfolios: ਹਰਿਆਣਾ ਦੀ ਨਵੀਂ ਕੈਬਨਿਟ 'ਚ ਵਿਭਾਗਾਂ ਦੀ ਵੰਡ, ਮੁੱਖ ਮੰਤਰੀ ਨੇ ਗ੍ਰਹਿ ਤੇ ਵਿੱਤ ਵਿਭਾਗ ਆਪਣੇ ਕੋਲ ਰੱਖਿਆ