Fazilka News(ਸੁਨੀਲ ਨਾਗਪਾਲ): ਫਾਜ਼ਿਲਕਾ ਦੇ ਪਿੰਡ ਕਮਾਲਵਾਲਾ ਦੇ ਸਰਕਾਰੀ ਸਕੂਲ 'ਚ ਤਾਇਨਾਤ ਗਣਿਤ ਦੇ ਅਧਿਆਪਕ ਨਾਲ ਕੁੱਝ ਨੌਜਵਾਨਾਂ ਵੱਲੋਂ ਕੁੱਟਮਾਰ ਕਰਨ ਦੀ ਜਾਣਕਾਰੀ ਮਿਲੀ ਹੈ। ਘਟਨਾ ਵਾਲੀ ਥਾਂ ਤੇ ਮੌਜੂਦ ਲੋਕਾਂ ਨੇ ਅਧਿਆਪਕ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਸਕੂਲ ਤੋਂ ਵਾਪਸ ਆ ਰਿਹਾ ਤਾਂ ਇਕ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਕਾਰ 'ਚ ਸਵਾਰ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਕੁੱਟਿਆ, ਇੰਨਾ ਹੀ ਨਹੀਂ ਉਸ ਕੋਲੋਂ ਨਕਦੀ ਅਤੇ ਪਰਸ ਖੋਹ ਕੇ ਫਰਾਰ ਹੋ ਗਏ। ਅਧਿਆਪਕ ਵੱਲੋਂ ਪੁਲਿਸ ਤੋਂ ਇਸ ਮਾਮਲੇ ਵਿੱਚ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।


COMMERCIAL BREAK
SCROLL TO CONTINUE READING

ਸਰਕਾਰੀ ਅਧਿਆਪਕ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਪਿੰਡ ਚੱਕ ਬਨਵਾਲਾ ਦਾ ਵਸਨੀਕ ਹੈ ਅਤੇ ਪਿੰਡ ਕਮਾਲਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਤੌਰ ਗਣਿਤ ਦਾ ਅਧਿਆਪਕ ਤੈਨਾਤ ਹੈ। ਜਦੋਂ ਉਹ ਸਕੂਲ ਤੋਂ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਇੱਕ ਕਾਰ ਵਿੱਚ ਸਵਾਰ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੀ ਡੰਡੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਉਸ ਨੂੰ ਮੌਕੇ ਤੇ ਮੌਜੂਦ ਲੋਕਾਂ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।


ਅਧਿਆਪਕ ਬਲਵਿੰਦਰ ਕੁਮਾਰ ਦਾ ਕਹਿਣਾ ਹੈ ਕਿ ਉਸ ਨੂੰ ਕੁੱਝ ਵੀ ਨਹੀਂ ਪਤਾ ਕਿ ਉਸ ਦੀ ਕੁੱਟਮਾਰ ਕਿਉਂ ਕੀਤੀ ਗਈ ਹੈ। ਉਸ ਦੀ ਕਿਸੇ ਨਾਲ ਵੀ ਨਾ ਕੋਈ ਰੰਜਿਸ਼ ਹੈ ਅਤੇ ਨਾ ਹੀ ਕਿਸੇ ਨਾਲ ਕੋਈ ਲੜਾਈ ਹੋਈ ਹੈ। ਫਿਲਹਾਲ ਉਹ ਇਸ ਮਾਮਲੇ 'ਚ ਇਨਸਾਫ ਦੀ ਮੰਗ ਕਰ ਰਹੇ ਹਨ।


ਦੂਜੇ ਪਾਸੇ ਹਸਪਤਾਲ ਦੇ ਡਾਕਟਰ ਦਾ ਕਹਿਣਾ ਹੈ ਕਿ ਉਕਤ ਅਧਿਆਪਕਾ ਦਾ ਇਲਾਜ ਕਰਨ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਜਾ ਚੁੱਕੀ ਹੈ। ਇਸ ਮਾਮਲੇ ਸਬੰਧੀ ਜਦੋਂ ਜ਼ੀ ਮੀਡੀਆ ਦੀ ਟੀਮ ਨੇ ਜਲਾਲਾਬਾਦ ਦੇ ਡੀਐਸਪੀ ਜਤਿੰਦਰ ਸਿੰਘ ਗਿੱਲ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ, ਉਹ ਸਬੰਧਤ ਅਧਿਕਾਰੀ ਨਾਲ ਸੰਪਰਕ ਕਰਕੇ ਜਾਂਚ ਦੌਰਾਨ ਬਣਦੀ ਕਾਰਵਾਈ ਕਰਨਗੇ।