Fazilka News: ਫਾਜ਼ਿਲਕਾ ਦੀ ਭੈਰੋਂ ਕਾਲੋਨੀ ‘ਚ ਇਕ ਲੜਕੀ ਨੂੰ ਲੈ ਕੇ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੋਵੇਂ ਭਰਾਵਾਂ ਦੇ ਸੰਪਰਕ ‘ਚ ਸੀ। ਜਦੋਂ ਵੱਡੇ ਭਰਾ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਗੁੱਸੇ ਵਿਚ ਆ ਗਿਆ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ। ਇਸ ਲੜਾਈ ਦੌਰਾਨ ਛੋਟੇ ਭਰਾ ਨੇ ਪਹਿਲਾਂ ਵੱਡੇ ਭਰਾ ‘ਤੇ ਇੱਟ ਨਾਲ ਵਾਰ ਕੀਤਾ ਅਤੇ ਫਿਰ ਚਾਕੂ ਨਾਲ ਵਾਰ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਉਸ ਨੇ ਆਪਣੇ ਭਰਾ ਦੀ ਮ੍ਰਿਤਕ ਦੇਹ ਦੀ ਫੋਟੋ ਆਪਣੀ ਛੋਟੀ ਭੈਣ ਨੂੰ ਵੀ ਭੇਜੀ ਅਤੇ ਕਿਹਾ ਕਿ ਉਸ ਨੇ ਆਪਣੇ ਭਰਾ ਦਾ ਕੰਮ ਤਮਾਮ ਕਰ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਕੋਮਲ ਨੇ ਦੱਸਿਆ ਕਿ ਇੱਕ ਲੜਕੀ ਦੋਵਾਂ ਭਰਾਵਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨਾਲ ਗੱਲਬਾਤ ਕਰ ਰਹੀ ਸੀ। ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਦੋਵਾਂ ਵਿਚਾਲੇ ਲੜਾਈ ਹੋ ਗਈ। ਇਹ ਸ਼ਰਾਬੀ ਲੜਾਈ ਖੂਨੀ ਲੜਾਈ ਵਿੱਚ ਬਦਲ ਗਈ। ਮ੍ਰਿਤਕ ਦੇ ਪਿਤਾ ਦਰਸ਼ਨ ਕਸ਼ਯਪ ਨੇ ਦੱਸਿਆ ਕਿ ਉਸ ਦੇ ਦੋਵੇਂ ਲੜਕੇ ਅਜੇ ਕੁਮਾਰ ਅਤੇ ਸ਼ਿਵ ਸ਼ਰਾਬ ਪੀਣ ਦੇ ਆਦੀ ਸਨ ਅਤੇ ਅਕਸਰ ਸ਼ਰਾਬ ਪੀ ਕੇ ਲੜਾਈ-ਝਗੜਾ ਕਰਦੇ ਸਨ। ਬੀਤੀ ਰਾਤ ਵੀ ਦੋਵਾਂ ਨੇ ਸ਼ਰਾਬ ਪੀਤੀ ਅਤੇ ਬਾਅਦ ਵਿੱਚ ਅੰਦਰ ਜਾ ਕੇ ਸੌਂ ਗਏ। ਰਾਤ ਨੂੰ ਦੋਵਾਂ ਵਿਚ ਲੜਾਈ ਹੋ ਗਈ। ਇਸ ਦੌਰਾਨ ਅਜੈ ਕੁਮਾਰ ਨੇ ਸ਼ਿਵ ਨੂੰ ਇੱਟ ਮਾਰ ਦਿੱਤੀ ਅਤੇ ਫਿਰ ਚਾਕੂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।


ਇਸ ਤੋਂ ਬਾਅਦ ਉਸ ਨੇ ਆਪਣੀ 19 ਸਾਲਾ ਭੈਣ, ਜੋ ਕਿ ਲੁਧਿਆਣਾ ਵਿੱਚ ਕੰਮ ਕਰਦੀ ਸੀ, ਨੂੰ ਫੋਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਦੱਸਿਆ ਕਿ ਉਸ ਨੇ ਆਪਣੇ ਭਰਾ ਸ਼ਿਵ ਦਾ ਕੰਮ ਤਮਾਮ ਕਰ ਦਿੱਤਾ ਹੈ, ਜਿਸ ਦਾ ਉਸ ਨਾਲ ਅਕਸਰ ਝਗੜਾ ਰਹਿੰਦਾ ਸੀ।  ਜਦੋਂ ਉਸ ਦੀ ਭੈਣ ਨੇ ਉਸ ‘ਤੇ ਵਿਸ਼ਵਾਸ ਨਹੀਂ ਕੀਤਾ ਤਾਂ ਦੋਸ਼ੀ ਨੇ ਆਪਣੇ ਮੋਬਾਈਲ ਫੋਨ ਤੋਂ ਸ਼ਿਵ ਦੀ ਲਾਸ਼ ਦੀ ਫੋਟੋ ਭੇਜ ਦਿੱਤੀ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਅਫ਼ਸਰ ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਨਿਵਾਸੀ ਦਰਸ਼ਨ ਕਸ਼ਯਪ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਅਜੇ ਕੁਮਾਰ ਦੇ ਖਿਲਾਫ ਧਾਰਾ 304 ਆਈ.ਪੀ.ਸੀ. 105 ਬੀ.ਐੱਨ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।