Ferozpur News: CIA ਸਟਾਫ਼ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ
Ferozpur News: ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਦੋਵੇਂ ਮੁਲਜ਼ਮ ਸਿਲਵਰ ਰੰਗ ਦੀ ਇਨੋਵਾ ਗੱਡੀ ਵਿੱਚ ਆ ਰਹੇ ਹਨ, ਜਿਸ ਦੇ ਬਾਅਦ ਨਾਕਾਬੰਦੀ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।
Ferozpur News: ਫ਼ਿਰੋਜ਼ਪੁਰ ਪੁਲਿਸ ਨੇ ਦੋ ਹਿਸਟਰੀਸ਼ੀਟਰ ਡਰੱਗ ਸਮੱਗਲਰਾਂ ਨੂੰ ਕਰੀਬ 13 ਲੱਖ ਰੁਪਏ ਦੀ ਡਰੱਗ ਮਨੀ, ਇੱਕ ਕਿਲੋ 05 ਗ੍ਰਾਮ ਹੈਰੋਇਨ ਅਤੇ ਇੱਕ ਦੇਸੀ ਪਿਸਤੌਲ ਸਮੇਤ ਕਾਬੂ ਕੀਤਾ ਹੈ। ਐਸਪੀ ਫਿਰੋਜ਼ਪੁਰ ਸ੍ਰੀਮਤੀ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਡੀਜੀਪੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਫਿਰੋਜ਼ਪੁਰ ਪੁਲਿਸ ਪੂਰੀ ਤਰ੍ਹਾਂ ਨਾਲ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ।
ਜਿਸ ਦੇ ਤਹਿਤ ਅੱਜ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਨੇ ਦੋ ਹਿਸਟਰੀ ਸੀਟਰ ਨਸ਼ਾ ਤਸਕਰਾਂ ਨੂੰ 1 ਕਿਲੋ 5 ਗ੍ਰਾਮ ਹੈਰੋਇਨ, 12 ਲੱਖ 90000 ਰੁਪਏ ਦੀ ਡਰੱਗ ਮਨੀ ਅਤੇ ਇੱਕ ਦੇਸੀ ਪਿਸਤੌਲ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਦੋਵਾਂ ਨਸ਼ਾ ਤਸਕਰਾਂ ਖ਼ਿਲਾਫ਼ ਪਹਿਲਾਂ ਵੀ ਕਈ ਵੱਡੇ ਅਪਰਾਧਿਕ ਮਾਮਲੇ ਦਰਜ ਹਨ।
ਉਨ੍ਹਾਂ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਲਈ ਅੰਡਰਬ੍ਰਿਜ ਫਰੀਦਕੋਟ ਵਿਖੇ ਪੁੱਜੇ। ਉਦੋਂ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਵਿਸ਼ਾਲ ਉਰਫ ਸ਼ੈਲੀ ਪੁੱਤਰ ਰੋਸ਼ਨ ਨਾਲ ਮਿਲ ਕੇ ਸੋਨੂੰ ਪੁੱਤਰ ਰੋਸ਼ਨ ਵਾਸੀ ਬਸਤੀ ਮਾਛੀਆਂ, ਨੇੜੇ ਚਰਚ ਜੀਰਾ, ਜ਼ਿਲਾ ਫ਼ਿਰੋਜ਼ਪੁਰ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ।
ਦੋਵੇਂ ਮੁਲਜ਼ਮ ਸਿਲਵਰ ਰੰਗ ਦੀ ਇਨੋਵਾ ਗੱਡੀ ਵਿੱਚ ਆ ਰਹੇ ਹਨ, ਜਿਸ ਦੇ ਬਾਅਦ ਨਾਕਾਬੰਦੀ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਮੁਲਜ਼ਮਾਂ ਦੀ ਕਾਰ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ ਨਸ਼ੀਲਾ ਪਦਾਰਥ ਅਤੇ ਪਿਸਤੌਲ ਬਰਾਮਦ ਹੋਇਆ। ਮੁਲਜ਼ਮਾਂ ਖ਼ਿਲਾਫ਼ ਥਾਣਾ ਕੁਲਗੜ੍ਹੀ ਵਿੱਚ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਨ੍ਹਾਂ ਦੋਵਾਂ ਨਸ਼ਾ ਤਸਕਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਨਸ਼ਾ ਤਸਕਰ ਇਸ ਹੈਰੋਇਨ ਦੀ ਖੇਪ ਕਿੱਥੋਂ ਲੈ ਕੇ ਆਏ ਸਨ ਅਤੇ ਉਨ੍ਹਾਂ ਨੇ ਕਿੱਥੇ ਪਹੁੰਚਣਾ ਸੀ, ਇਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਕਈ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।