Delhi Baby Care Hospital Fire: ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਵਿਭਾਗ ਅਨੁਸਾਰ ਚਾਈਲਡ ਕੇਅਰ ਸੈਂਟਰ ਵਿੱਚ ਬੱਚੇ ਤੇ ਸਟਾਫ਼ ਮੌਜੂਦ ਸੀ।
Trending Photos
Delhi Baby Care Hospital Fire: ਦਿੱਲੀ ਦੇ ਵਿਵੇਕ ਵਿਹਾਰ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੋਂ ਦੇ ਬੇਬੀ ਕੇਅਰ ਹਸਪਤਾਲ ਵਿੱਚ ਅੱਗ ਲੱਗ ਗਈ। ਹਸਪਤਾਲ ਪੂਰੀ ਤਰ੍ਹਾਂ ਸੜ ਗਿਆ। ਇਸ ਵਿੱਚ 11 ਬੱਚੇ ਸਨ ਜਿਸ ਵਿੱਚ 7 ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਹਸਪਤਾਲ ਵਿੱਚ ਫਸੇ 11 ਨਵਜੰਮੇ ਬੱਚਿਆਂ ਨੂੰ ਬਚਾ ਲਿਆ ਗਿਆ।
ਦਿੱਲੀ ਪੁਲਿਸ ਨੇ ਆਈਪੀਸੀ ਦੀ ਧਾਰਾ 336, 304ਏ ਅਤੇ 34 ਦੇ ਤਹਿਤ ਬੇਬੀ ਕੇਅਰ ਨਿਊ ਬੋਰਨ ਹਸਪਤਾਲ ਦੇ ਮਾਲਕ ਨਵੀਨ ਚਿਨਚਿਨ ਦੇ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਫਾਇਰ ਐਨਓਸੀ ਹਸਪਤਾਲ ਕੋਲ ਸੀ ਜਾਂ ਨਹੀਂ। ਹਸਪਤਾਲ ਦਾ ਮਾਲਕ ਅਜੇ ਫਰਾਰ ਹੈ।
ਅਰਵਿੰਦ ਕੇਜਰੀਵਾਲ ਨੇ ਕੀਤਾ ਟਵੀਟ
बच्चों के अस्पताल में आग की ये घटना हृदयविदारक है। इस हादसे में जिन्होंने अपने मासूम बच्चों को खोया उनके साथ हम सब खड़े हैं। घटनास्थल पर सरकार और प्रशासन के अधिकारी घायलों को इलाज मुहैया करवाने में लगे हुए हैं। घटना के कारणों की जाँच की जा रही है और जो भी इस लापरवाही का… https://t.co/eJuj2y9b1w
— Arvind Kejriwal (@ArvindKejriwal) May 26, 2024
ਰਾਸ਼ਟਰਪਤੀ ਦਾ ਟਵੀਟ
विवेक विहार, दिल्ली के एक अस्पताल में आग लगने से अनेक बच्चों की मृत्यु का समाचार हृदय विदारक है। ईश्वर शोक संतप्त माता-पिता एवं परिजनों को यह आघात सहने की शक्ति दें। मैं इस घटना में घायल हुए अन्य बच्चों के शीघ्र स्वस्थ होने की कामना करती हूँ।
— President of India (@rashtrapatibhvn) May 26, 2024
ਦਰਅਸਲ ਕੇਅਰ ਕੇਂਦਰ 20 ਗਜ਼ ਦੀ ਇਮਾਰਤ ਵਿੱਚ ਸੀ। ਪਹਿਲੀ ਮੰਜ਼ਿਲ ਤੋਂ 12 ਬੱਚਿਆਂ ਨੂੰ ਬਚਾਇਆ ਗਿਆ ਜਿਸ 'ਚ 7 ਬੱਚਿਆਂ ਦੀ ਹਸਪਤਾਲ 'ਚ ਮੌਤ ਹੋ ਗਈ, 5 ਦਾਖਲ ਹਨ। ਪੁਲਿਸ ਮੁਤਾਬਕ ICU 'ਚ ਚੱਲ ਰਹੇ ਇਕ ਬੱਚੇ ਦੀ ਸਵੇਰੇ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਨੇੜੇ ਹੀ ਇੱਕ ਇਮਾਰਤ ਵੀ ਅੱਗ ਦੀ ਲਪੇਟ ਵਿੱਚ ਆ ਗਈ ਪਰ ਉੱਥੇ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ।ਫਾਇਰ ਬ੍ਰਿਗੇਡ ਦੀਆਂ ਕੁੱਲ 16 ਗੱਡੀਆਂ ਮੌਕੇ 'ਤੇ ਮੌਜੂਦ ਸਨ। ਅੱਗ ਰਾਤ 23.32 'ਤੇ ਲੱਗੀ ਅਤੇ ਕਰੀਬ 50 ਮਿੰਟ 'ਚ ਇਸ 'ਤੇ ਕਾਬੂ ਪਾ ਲਿਆ ਗਿਆ।
ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਅੱਗ ਨਾਲ ਹਸਪਤਾਲ ਪੂਰੀ ਤਰ੍ਹਾਂ ਸੜ ਗਿਆ। ਇਸ ਦੇ ਨਾਲ ਹੀ ਹਸਪਤਾਲ ਦੇ ਨਾਲ ਲੱਗਦੀ ਇਮਾਰਤ ਨੂੰ ਵੀ ਅੱਗ ਲੱਗ ਗਈ, ਜਿਸ ਨੂੰ ਵੀ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਬੂ ਕਰ ਲਿਆ ਹੈ।
#WATCH | Delhi: A massive fire broke out at a New Born Baby Care Hospital in Vivek Vihar
As per a Fire Officer, Fire was extinguished completely, 11-12 people were rescued and taken to hospital and further details are awaited.
(Video source - Fire Department) https://t.co/lHzou6KkHH pic.twitter.com/pE95ffjm9p
— ANI (@ANI) May 25, 2024
ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਫਾਇਰ ਬ੍ਰਿਗੇਡ ਟੀਮ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ। ਹਾਲਾਂਕਿ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਅੱਗ ਧਮਾਕੇ ਦੀ ਜ਼ੋਰਦਾਰ ਆਵਾਜ਼ ਨਾਲ ਸ਼ੁਰੂ ਹੋਈ। ਅਜਿਹੇ 'ਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੱਗ ਸਿਲੰਡਰ ਬਲਾਸਟ ਹੋਣ ਕਾਰਨ ਲੱਗੀ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਫਾਇਰ ਅਧਿਕਾਰੀ ਦਾ ਕਹਿਣਾ ਹੈ ਕਿ ਵਿਵੇਕ ਵਿਹਾਰ ਸਥਿਤ ਬੇਬੀ ਕੇਅਰ ਹਸਪਤਾਲ 'ਚ ਸ਼ਨੀਵਾਰ ਰਾਤ 11:32 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਸਥਾਨਕ ਵਿਧਾਇਕ ਅਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮਨਿਵਾਸ ਗੋਇਲ ਵੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਇਸ ਦਰਦਨਾਕ ਹਾਦਸੇ ਦੇ ਸਮੇਂ 11 ਬੱਚੇ ਹਸਪਤਾਲ ਵਿੱਚ ਦਾਖਲ ਸਨ। ਬਾਕੀ ਬੱਚਿਆਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Hemkund Sahib Yatra 2024: ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜੇ, ਪਹਿਲੇ ਜਥੇ ਨੇ ਕੀਤੇ ਦਰਸ਼ਨ