Delhi Baby Care Hospital Fire: ਦਿੱਲੀ ਦੇ ਵਿਵੇਕ ਵਿਹਾਰ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੋਂ ਦੇ ਬੇਬੀ ਕੇਅਰ ਹਸਪਤਾਲ ਵਿੱਚ ਅੱਗ ਲੱਗ ਗਈ। ਹਸਪਤਾਲ ਪੂਰੀ ਤਰ੍ਹਾਂ ਸੜ ਗਿਆ। ਇਸ ਵਿੱਚ 11 ਬੱਚੇ ਸਨ ਜਿਸ ਵਿੱਚ 7 ਦੀ ਮੌਤ ਹੋ ਗਈ।  ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਹਸਪਤਾਲ ਵਿੱਚ ਫਸੇ 11 ਨਵਜੰਮੇ ਬੱਚਿਆਂ ਨੂੰ ਬਚਾ ਲਿਆ ਗਿਆ।


COMMERCIAL BREAK
SCROLL TO CONTINUE READING

ਦਿੱਲੀ ਪੁਲਿਸ ਨੇ ਆਈਪੀਸੀ ਦੀ ਧਾਰਾ 336, 304ਏ ਅਤੇ 34 ਦੇ ਤਹਿਤ ਬੇਬੀ ਕੇਅਰ ਨਿਊ ​​ਬੋਰਨ ਹਸਪਤਾਲ ਦੇ ਮਾਲਕ ਨਵੀਨ ਚਿਨਚਿਨ ਦੇ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਫਾਇਰ ਐਨਓਸੀ ਹਸਪਤਾਲ ਕੋਲ ਸੀ ਜਾਂ ਨਹੀਂ। ਹਸਪਤਾਲ ਦਾ ਮਾਲਕ ਅਜੇ ਫਰਾਰ ਹੈ।


ਅਰਵਿੰਦ ਕੇਜਰੀਵਾਲ ਨੇ ਕੀਤਾ ਟਵੀਟ



 ਰਾਸ਼ਟਰਪਤੀ ਦਾ ਟਵੀਟ



ਦਰਅਸਲ ਕੇਅਰ ਕੇਂਦਰ 20 ਗਜ਼ ਦੀ ਇਮਾਰਤ ਵਿੱਚ ਸੀ। ਪਹਿਲੀ ਮੰਜ਼ਿਲ ਤੋਂ 12 ਬੱਚਿਆਂ ਨੂੰ ਬਚਾਇਆ ਗਿਆ ਜਿਸ 'ਚ 7 ਬੱਚਿਆਂ ਦੀ ਹਸਪਤਾਲ 'ਚ ਮੌਤ ਹੋ ਗਈ, 5 ਦਾਖਲ ਹਨ। ਪੁਲਿਸ ਮੁਤਾਬਕ ICU 'ਚ ਚੱਲ ਰਹੇ ਇਕ ਬੱਚੇ ਦੀ ਸਵੇਰੇ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਨੇੜੇ ਹੀ ਇੱਕ ਇਮਾਰਤ ਵੀ ਅੱਗ ਦੀ ਲਪੇਟ ਵਿੱਚ ਆ ਗਈ ਪਰ ਉੱਥੇ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ।ਫਾਇਰ ਬ੍ਰਿਗੇਡ ਦੀਆਂ ਕੁੱਲ 16 ਗੱਡੀਆਂ ਮੌਕੇ 'ਤੇ ਮੌਜੂਦ ਸਨ। ਅੱਗ ਰਾਤ 23.32 'ਤੇ ਲੱਗੀ ਅਤੇ ਕਰੀਬ 50 ਮਿੰਟ 'ਚ ਇਸ 'ਤੇ ਕਾਬੂ ਪਾ ਲਿਆ ਗਿਆ।


ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਅੱਗ ਨਾਲ ਹਸਪਤਾਲ ਪੂਰੀ ਤਰ੍ਹਾਂ ਸੜ ਗਿਆ। ਇਸ ਦੇ ਨਾਲ ਹੀ ਹਸਪਤਾਲ ਦੇ ਨਾਲ ਲੱਗਦੀ ਇਮਾਰਤ ਨੂੰ ਵੀ ਅੱਗ ਲੱਗ ਗਈ, ਜਿਸ ਨੂੰ ਵੀ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਬੂ ਕਰ ਲਿਆ ਹੈ।



ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਫਾਇਰ ਬ੍ਰਿਗੇਡ ਟੀਮ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ। ਹਾਲਾਂਕਿ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਅੱਗ ਧਮਾਕੇ ਦੀ ਜ਼ੋਰਦਾਰ ਆਵਾਜ਼ ਨਾਲ ਸ਼ੁਰੂ ਹੋਈ। ਅਜਿਹੇ 'ਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੱਗ ਸਿਲੰਡਰ ਬਲਾਸਟ ਹੋਣ ਕਾਰਨ ਲੱਗੀ ਹੈ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 


ਫਾਇਰ ਅਧਿਕਾਰੀ ਦਾ ਕਹਿਣਾ ਹੈ ਕਿ ਵਿਵੇਕ ਵਿਹਾਰ ਸਥਿਤ ਬੇਬੀ ਕੇਅਰ ਹਸਪਤਾਲ 'ਚ ਸ਼ਨੀਵਾਰ ਰਾਤ 11:32 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ।


ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਸਥਾਨਕ ਵਿਧਾਇਕ ਅਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮਨਿਵਾਸ ਗੋਇਲ ਵੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਇਸ ਦਰਦਨਾਕ ਹਾਦਸੇ ਦੇ ਸਮੇਂ 11 ਬੱਚੇ ਹਸਪਤਾਲ ਵਿੱਚ ਦਾਖਲ ਸਨ। ਬਾਕੀ ਬੱਚਿਆਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।


ਇਹ ਵੀ ਪੜ੍ਹੋ: Hemkund Sahib Yatra 2024: ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜੇ, ਪਹਿਲੇ ਜਥੇ ਨੇ ਕੀਤੇ ਦਰਸ਼ਨ